14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਖਰੜ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 18-05-2026
ਖਰੜ, 17 ਮਈ (ਜੰਡਪੁਰੀ)-ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਅੱਜ ਹਲਕਾ ਖਰੜ ਵਿਖੇ ਭਾਜਪਾ ਦੀ ਮੋਦੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਦੇ ਵਿਰੋਧ 'ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂਆਂ, ਵਰਕਰਾਂ ਤੇ ਵੱਡੀ ਗਿਣਤੀ ਵਿਚ ਆਮ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮਹਿੰਗਾਈ ਦੇ ਮੁੱਦੇ 'ਤੇ ਆਪਣਾ ਗੁੱਸਾ ਜ਼ਾਹਿਰ ਕੀਤਾ | ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਪਿਸ ਰਿਹਾ ਹੈ | ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਟਰਾਂਸਪੋਰਟ ਤੋਂ ਲੈ ਕੇ ਰੋਜ਼ਾਨਾ ਦੀ ਵਰਤੋਂ ਵਾਲੀਆਂ ਵਸਤੂਆਂ ਦੇ ਭਾਅ ਵੀ ਲਗਾਤਾਰ ਵੱਧ ਰਹੇ ਹਨ, ਜਿਸ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਨਾਲ ਮਹਿੰਗਾਈ ਘਟਾਉਣ ਦੇ ਵੱਡੇ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਸਦੇ ਉਲਟ ਹਨ | ਗਰੀਬ, ਮਜ਼ਦੂਰ, ਕਿਸਾਨ ਅਤੇ ਮੱਧ ਵਰਗ ਦਾ ਜੀਵਨ ਮੁਸ਼ਕਿਲ ਹੋ ਚੁੱਕਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ 'ਚ ਲੱਗੀ ਹੋਈ ਹੈ, ਜਦਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਜਨਤਾ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਕਾਂਗਰਸ ਪਾਰਟੀ ਵਲੋਂ ਹੋਰ ਵੱਡੇ ਪੱਧਰ 'ਤੇ ਅੰਦੋਲਨ ਕੀਤਾ ਜਾਵੇਗਾ | ਇਸ ਮੌਕੇ ਮਹਿਲਾ ਕਾਂਗਰਸ ਕਮੇਟੀ ਮੁਹਾਲੀ ਦੀ ਪ੍ਰਧਾਨ ਸਵਰਨਜੀਤ ਕੌਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਵਿਸ਼ਾਲ ਬੱਟੂ, ਵਾਈਸ ਪ੍ਰੈਜ਼ੀਡੈਂਟ ਜ਼ਿਲ੍ਹਾ ਮੁਹਾਲੀ ਡਾ. ਰਘਵੀਰ ਸਿੰਘ ਬੰਗੜ, ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ, ਸੋਸ਼ਲ ਮੀਡੀਆ ਇੰਚਾਰਜ ਸਰਭਜੀਤ ਕੌਰ, ਵਿਕਾਸ ਕਪੂਰ, ਜਸਪਾਲ ਸਿੰਘ, ਸਿਟੀ ਕਾਂਗਰਸ ਕਮੇਟੀ ਦੇ ਸਕੱਤਰ ਬਾਬੂ ਸਿੰਘ ਪਮੋਰ, ਰਛਪਾਲ ਸਿੰਘ ਨੀਟਾ, ਮਨਜੀਤ ਕੌਰ ਸੋਨੂ, ਵਰਿੰਦਰ ਭਾਮਾ, ਨਿਰਮਲ ਸਿੰਘ ਹਰਲਾਲਪੁਰ, ਮਨਜੀਤ ਸਿੰਘ ਬੱਤਰਾ, ਐਡਵੋਕੇਟ ਨਰਿੰਦਰ ਸਿੰਘ ਅਤੇ ਰੌਮੀ ਦਸ਼ਮੇਸ਼ ਨਗਰ ਹਾਜ਼ਰ ਸਨ |

ਪਿਛਲੀ ਖ਼ਬਰ ਡੇਰਾਬੱਸੀ ਵਿਖੇ ਕਾਗ਼ਜ਼ ਰੱਦ ਕਰਵਾਉਣ ਦੀ ਰਾਜਨੀਤੀ ਸ਼ੁਰੂ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜਨਗਣਨਾ ਦੇ ਕੰਮ 'ਚ ਲਾਪ੍ਰਵਾਹੀ 'ਤੇ ਸਖ਼ਤ ਕਾਰਵਾਈ ਦੇ ਨਿਰਦੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।