14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਾਰਡ ਨੰ. 3 ਦੇ ਨਰਿੰਦਰ ਗਿਰੀ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

ਅਜੀਤ ਡੈਸਕ 18-05-2026
ਲਾਲੜੂ, 17 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੇ ਅਧੀਨ ਪੈਂਦੇ ਵਾਰਡ ਨੰ. 3 ਦੇ ਨਰਿੰਦਰ ਗਿਰੀ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਤੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਦੇ ਭਰਾ ਪਰਮਿੰਦਰ ਸ਼ਰਮਾ ਨੇ ਦੱਸਿਆ ਕਿ ਵਾਰਡ ਨੰ. 3 ਦੇ ਵਸਨੀਕ ਨਰਿੰਦਰ ਗਿਰੀ, ਰਣਧੀਰ ਸਿੰਘ, ਸਵਾਸ ਗਿਰੀ, ਰਾਮਚੰਦ ਗਿਰੀ, ਸਾਂਤ ਗਿਰੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਸਦਾ ਤੋਂ ਪੰਜਾਬ ਵਿਰੋਧੀ ਪਾਰਟੀਆਂ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਇਕ ਪੰਜਾਬ ਦੀ ਖੇਤਰੀ ਪਾਰਟੀ ਹੈ ਜੋ ਹਮੇਸ਼ਾ ਪੰਜਾਬੀਆਂ ਨਾਲ ਖੜ੍ਹੀ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਇਹ ਵਿਅਕਤੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ, ਜਿਨ੍ਹਾਂ ਦਾ ਉਨ੍ਹਾਂ ਵਲੋਂ ਪਾਰਟੀ 'ਚ ਆਉਣ 'ਤੇ ਸਵਾਗਤ ਕੀਤਾ ਗਿਆ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਲਾਲੜੂ ਦੇ ਸਾਬਕਾ ਪ੍ਰਧਾਨ ਬੁੱਲੂ ਸਿੰਘ ਰਾਣਾ, ਸੰਜੂ ਪ੍ਰਜਾਪਤ, ਤਰਸੇਮ ਸਿੰਘ, ਦੇਵੀ ਦਿਆਲ, ਇੰਦਰਜੀਤ ਸ਼ਰਮਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ ਹੋਣ ਕਾਰਨ ਉਮੀਦਵਾਰ ਭਰੀ ਨਾਮਜ਼ਦਗੀ ਫ਼ੀਸ ਵਾਪਸ ਪ੍ਰਾਪਤ ਕਰ ਸਕਦੇ ਹਨ-ਐਸ. ਡੀ. ਐ... ਅਗਲੀ ਖ਼ਬਰ ਨਾਕਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।