31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਖਰੜ ਦੇ ਵਾਰਡ ਨੰਬਰ 22 'ਚ ਪਾਣੀ ਦੀ ਕਿੱਲਤ ਨੂੰ ਲੈ ਕੇ ਕੌਂਸਲ ਅਧਿਕਾਰੀਆਂ ਨੂੰ ਸੌਂਪਿਆ ਮੰਗ-ਪੱਤਰ <br/>

ਅਜੀਤ ਡੈਸਕ 19-05-2026
ਖਰੜ, 18 ਮਈ (ਜੰਡਪੁਰੀ)- ਸਥਾਨਕ ਵਾ. ਨੰ. 22 ਦੀ ਵਸਨੀਕ ਰੁਪਿੰਦਰ ਕੌਰ ਬੱਤਰਾ ਅਤੇ ਕੋਰ ਕਮੇਟੀ ਮੈਂਬਰ ਪਰਮਿੰਦਰ ਸਿੰਘ ਭਾਟੀਆ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਕ ਮੰਗ-ਪੱਤਰ ਸੌਂਪ ਕੇ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਦੇ ਵਾਰਡ ਵਿਚਲੀ ਪਾਣੀ ਦੀ ਕਿੱਲਤ ਦੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾਵੇ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੁਪਿੰਦਰ ਕੌਰ ਬੱਤਰਾ ਤੇ ਪਰਮਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਵਾਰਡ ਵਾਸੀ ਪਿਛਲੇ ਦੋ ਮਹੀਨਿਆਂ ਤੋਂ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਹਨ ਪਰ ਉਨ੍ਹਾਂ ਦੀ ਕਿਧਰੇ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਮੰਗ ਕੀਤੀ ਕਿ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਪਾਣੀ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਕੌਂਸਲ ਅਧਿਕਾਰੀਆਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਯਤਨਸ਼ੀਲ ਹਨ |

ਪਿਛਲੀ ਖ਼ਬਰ ਗਰਮੀ ਤੋਂ ਬਚਾਅ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ : ਸਿਵਲ ਸਰਜਨ <br/> ਅਗਲੀ ਖ਼ਬਰ ਪੇਂਡੂ ਲਾਇਬ੍ਰੇਰੀਆਂ ਤੇ ਵਿੱਦਿਅਕ ਸੰਸਥਾਵਾਂ ਨੂੰ 'ਪੁਸਤਕ ਮੈਚਿੰਗ ਗ੍ਰਾਂਟ ਸਕੀਮ' ਅਧੀਨ ਮਿਲਣਗੀਆਂ ਮਿਆਰੀ ਪੁਸਤਕਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।