31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗਰਮੀ ਤੋਂ ਬਚਾਅ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ : ਸਿਵਲ ਸਰਜਨ <br/>

ਅਜੀਤ ਡੈਸਕ 19-05-2026
ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)- ਅੱਤ ਦੀ ਗਰਮੀ ਦੇ ਚਲਦਿਆਂ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿੱਤੀ ਹੈ | ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਤੇ ਲੂ ਦੇ ਮੌਸਮ 'ਚ ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਸਰਕਾਰੀ ਸਿਹਤ ਸੇਵਾਵਾਂ ਵਿਚ ਢੁਕਵੇਂ ਪ੍ਰਬੰਧ ਪਹਿਲਾਂ ਹੀ ਕਰ ਲਏ ਸਨ ਤਾਂ ਕਿ ਪ੍ਰਭਾਵਿਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ | ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਲੂ ਚੱਲ ਰਹੀ ਹੈ ਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਲੂ ਚੱਲਣ ਦੀ ਭਵਿੱਖ ਬਾਣੀ ਕੀਤੀ ਹੈ, ਇਸ ਲਈ ਸਾਰਿਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ ਜਿਨ੍ਹਾਂ 'ਚ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ, ਓ. ਆਰ. ਐਸ. ਦਾ ਘੋਲ ਆਦਿ ਸ਼ਾਮਿਲ ਹਨ | ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਦੁਪਹਿਰ 12 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਜਾਂ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ | ਇਸ ਤੋਂ ਇਲਾਵਾ ਬੱਚਿਆਂ ਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਗਰਮੀ ਕਾਰਨ ਕੋਈ ਸਿਹਤ ਸਮੱਸਿਆ ਹੁੰਦੀ ਹੈ ਤਾਂ ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ |

ਪਿਛਲੀ ਖ਼ਬਰ ਗਲੋਬਲ ਸਿਟੀ ਸੈਕਟਰ-124 ਵਲੋਂ ਵਿਕਾਸ ਕਾਰਜਾਂ ਲਈ 13 ਮੈਂਬਰੀ ਕਮੇਟੀ ਦਾ ਗਠਨ <br/> ਅਗਲੀ ਖ਼ਬਰ ਖਰੜ ਦੇ ਵਾਰਡ ਨੰਬਰ 22 'ਚ ਪਾਣੀ ਦੀ ਕਿੱਲਤ ਨੂੰ ਲੈ ਕੇ ਕੌਂਸਲ ਅਧਿਕਾਰੀਆਂ ਨੂੰ ਸੌਂਪਿਆ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।