ਐੱਸ. ਏ. ਐੱਸ. ਨਗਰ, 18 ਮਈ (ਪ੍ਰੋ. ਅਵਤਾਰ ਸਿੰਘ)- ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਸਥਾਨਕ ਵਾ. ਨੰ. 37 'ਚ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਮਹਿਲਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਦੇ ਹੱਕ 'ਚ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ | ਇਸ ਇਕੱਠ 'ਚ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਤੋਂ ਇਲਾਵਾ ਸਮਾਜਿਕ ਆਗੂਆਂ ਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸ. ਬੇਦੀ ਨੇ ਕਿਹਾ ਕਿ ਬਲਜੀਤ ਕੌਰ ਨੇ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀ ਸਮੱਸਿਆ ਸਮਝ ਕੇ ਕੰਮ ਕੀਤਾ ਹੈ ਤੇ ਵਾ. ਨੰ. 37 ਦੇ ਵਿਕਾਸ ਲਈ ਉਨ੍ਹਾਂ ਦੀ ਵਚਨਬੱਧਤਾ ਸਪਸ਼ਟ ਨਜ਼ਰ ਆਉਂਦੀ ਹੈ | ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਲੋਕਾਂ ਵਿਚ ਰਹਿ ਕੇ ਕੰਮ ਕੀਤਾ ਹੈ ਤੇ ਬਲਜੀਤ ਕੌਰ ਨੇ ਵੀ ਹਰ ਪਰਿਵਾਰ ਦੇ ਦੁੱਖ-ਸੁੱਖ 'ਚ ਸ਼ਾਮਿਲ ਹੋ ਕੇ ਆਪਣਾ ਫਰਜ਼ ਨਿਭਾਇਆ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਨਿਗਮ ਚੋਣਾਂ 'ਚ ਵਾ. ਨੰ. 37 ਤੋਂ ਬਲਜੀਤ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ | ਇਸ ਮੌਕੇ ਵੀ.ਕੇ. ਵੈਦ ਪ੍ਰਧਾਨ ਬ੍ਰਾਹਮਣ ਸਭਾ, ਭੁਪਿੰਦਰ ਸਿੰਘ ਸਭਰਵਾਲ ਸਾਬਕਾ ਪ੍ਰਧਾਨ, ਪਿੱਕੀ ਔਲਖ ਪ੍ਰਧਾਨ, ਜਗਜੀਤ ਕੌਰ ਸਿੱਧੂ ਪ੍ਰਧਾਨ, ਜਤਿੰਦਰ ਸਿੰਘ ਜੌਲੀ, ਦਵਿੰਦਰ ਸਿੰਘ ਸਿੱਧੂ ਸਮੇਤ ਵਾਰਡ ਦੇ ਕਈ ਸੀਨੀਅਰ ਸਿਟੀਜ਼ਨ ਵੀ ਹਾਜ਼ਰ ਸਨ |