ਜ਼ੀਰਕਪੁਰ, 18 ਮਈ (ਮਨਿੰਦਰ ਸਿੰਘ)- ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ | ਇਸ ਦੇ ਨਾਲ ਹੀ ਚੋਣਾਂ ਲੜ ਰਹੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣਾ-ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਸਾਰੇ ਉਮੀਦਵਾਰਾਂ ਵਲੋਂ ਆਪਣੇ-ਆਪਣੇ ਤਰੀਕਿਆਂ ਨਾਲ ਵੋਟਰਾਂ ਤੱਕ ਪਹੁੰਚਣ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ | ਇਸ ਦੌਰਾਨ ਜਿਥੇ ਜ਼ਿਆਦਾਤਰ ਉਮੀਦਵਾਰ ਘਰ-ਘਰ ਜਾ ਕੇ ਵੋਟਾਂ ਦੀ ਅਪੀਲ ਕਰ ਰਹੇ ਹਨ ਉੱਥੇ ਹੀ ਵੱਡੀ ਗਿਣਤੀ ਉਮੀਦਵਾਰ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪ੍ਰਚਾਰ ਕਰ ਰਹੇ ਹਨ | ਇਸ ਤੋਂ ਇਲਾਵਾ ਕੁਝ ਉਮੀਦਵਾਰ ਰਵਾਇਤੀ ਤਰੀਕਿਆਂ ਦੀ ਵੀ ਵਰਤੋਂ ਕਰ ਰਹੇ ਹਨ ਜਿਨ੍ਹਾਂ ਵਲੋਂ ਸ਼ਹਿਰ ਭਰ 'ਚ ਵੱਖ-ਵੱਖ ਥਾਵਾਂ 'ਤੇ ਥ੍ਰੀ-ਵ੍ਹੀਲਰਾਂ 'ਤੇ ਲਾਊਡ ਸਪੀਕਰ ਲਗਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਤਰ੍ਹਾਂ ਸ਼ਹਿਰ 'ਚ ਚੋਣ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ | ਹਾਲਾਂਕਿ, ਤੇਜ਼ ਧੁੱਪ ਤੇ ਲਗਾਤਾਰ ਵਧਦੀ ਗਰਮੀ ਨੇ ਪ੍ਰਚਾਰ ਨੂੰ ਪ੍ਰਭਾਵਿਤ ਕੀਤਾ ਹੈ ਪਰ ਗਰਮੀ ਤੋਂ ਬਚਣ ਲਈ ਜ਼ਿਆਦਾਤਰ ਉਮੀਦਵਾਰ ਸਿਰਫ਼ ਸਵੇਰੇ ਤੇ ਸ਼ਾਮ ਵੇਲੇ ਹੀ ਚੋਣ ਪ੍ਰਚਾਰ ਕਰ ਰਹੇ ਹਨ | ਸਾਬਕਾ ਕੌਂਸਲਰ ਆਪਣੇ ਪਿਛਲੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ 'ਤੇ ਵੋਟਾਂ ਮੰਗ ਰਹੇ ਹਨ ਜਦਕਿ ਪਹਿਲੀ ਵਾਰ ਬਣੇ ਉਮੀਦਵਾਰ ਜਨਤਾ ਨਾਲ ਵੱਡੇ-ਵੱਡੇ ਵਾਅਦੇ ਤੇ ਦਾਅਵੇ ਕਰ ਰਹੇ ਹਨ | ਇਸ ਦੌਰਾਨ ਸਥਾਨਕ ਲੋਕਾਂ ਵਲੋਂ ਮੰਗ ਕੀਤੀ ਗਈ ਕਿ ਚੋਣ ਵਾਅਦਿਆਂ ਤੇ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਬਣਾਇਆ ਜਾਵੇ ਤਾਂ ਜੋ