30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕੈਬਨਿਟ ਮੰਤਰੀ ਮੁੰਡੀਆਂ ਵਲੋਂ 'ਆਪ' ਉਮੀਦਵਾਰ ਡਾ. ਸੰਨੀ ਆਹਲੂਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ

ਮੁਹਾਲੀ ਦੇ ਵਾਰਡ ਨੰਬਰ 6 ਵਿਖੇ 'ਆਪ' ਉਮੀਦਵਾਰ ਡਾ. ਸੰਨੀ ਸਿੰਘ ਆਹਲੂਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਮੌਕੇ ਇਕੱਠ ਨਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. | ਅਜੀਤ ਤਸਵੀਰ <br/> 19-05-2026
ਐੱਸ. ਏ. ਐੱਸ. ਨਗਰ, 18 ਮਈ (ਪ੍ਰੋ. ਅਵਤਾਰ ਸਿੰਘ)- ਮੁਹਾਲੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 6 'ਚ ਹੋਈ ਮੁਹੱਲਾ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਸੰਨੀ ਸਿੰਘ ਆਹਲੂਵਾਲੀਆ ਨੂੰ ਵਾਰਡ ਵਾਸੀਆਂ ਵਲੋਂ ਭਰਪੂਰ ਸਮਰਥਨ ਪ੍ਰਾਪਤ ਹੋਇਆ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਸਾਬਕਾ ਵਿਧਾਇਕ ਤੇ 'ਆਪ' ਪੰਜਾਬ ਦੇ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ. ਪੀ. ਵੀ ਉਚੇਚੇ ਤੌਰ 'ਤੇ ਹਾਜ਼ਰ ਰਹੇ | ਇਸ ਤੋਂ ਇਲਾਵਾ ਵਾਰਡ ਦੀਆਂ ਵੱਖ-ਵੱਖ ਆਰ. ਡਬਲਿਊ. ਏ. ਦੇ ਮੈਂਬਰਾਂ ਨੇ ਵੀ ਮੁਹੱਲਾ ਮਿਲਣੀ 'ਚ ਸ਼ਿਰਕਤ ਕੀਤੀ ਤੇ ਇਲਾਕੇ ਦੇ ਵਿਕਾਸ, ਸਫ਼ਾਈ, ਸੁਰੱਖਿਆ, ਪਾਰਕਾਂ ਦੀ ਸੰਭਾਲ, ਟ੍ਰੈਫ਼ਿਕ ਪ੍ਰਬੰਧ ਤੇ ਹੋਰ ਜਨਤਕ ਮੁੱਦਿਆਂ ਸੰਬੰਧੀ ਆਪਣੇ ਕੀਮਤੀ ਸੁਝਾਅ ਸਾਂਝੇ ਕੀਤੇ | ਇਸ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਰ ਖੇਤਰ 'ਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਤੇ ਮੁਹਾਲੀ ਦੇ ਵਾ. ਨੰ. 6 ਦੇ ਵਿਕਾਸ ਲਈ ਵੀ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਵਾਰਡ ਵਾਸੀ ਡਾ. ਆਹਲੂਵਾਲੀਆ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਦਾ ਵਿਕਾਸ ਪੂਰੀ ਰਫ਼ਤਾਰ ਨਾਲ ਕਰਵਾਇਆ ਜਾਵੇਗਾ ਤੇ ਲੋਕਾਂ ਨੂੰ ਪੇਸ਼ ਆਉਣ ਵਾਲੀ ਹਰ ਸਮੱਸਿਆ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਡਾ. ਆਹਲੂਵਾਲੀਆ ਲੰਬੇ ਸਮੇਂ ਤੋਂ ਲੋਕ ਸੇਵਾ ਨਾਲ ਜੁੜੇ ਹੋਏ ਹਨ ਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਹਮੇਸ਼ਾ ਸੰਜ਼ੀਦਾ ਰਹੇ ਹਨ | ਇਸੇ ਦੌਰਾਨ ਡਾ. ਆਹਲੂਵਾਲੀਆ ਨੇ ਵਾਰਡ ਵਾਸੀਆਂ ਤੇ ਆਰ. ਡਬਲਿਊ. ਏ. ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ, ਵਿਸ਼ਵਾਸ ਤੇ ਕੀਮਤੀ ਸੁਝਾਅ ਉਨ੍ਹਾਂ ਲਈ ਵੱਡੀ ਪ੍ਰੇਰਨਾ ਹਨ | ਉਨ੍ਹਾਂ ਭਰੋਸਾ ਦਵਾਇਆ ਕਿ ਉਹ ਵਾ. ਨੰ. 6 ਦੇ ਸਰਬਪੱਖੀ ਵਿਕਾਸ, ਸਫ਼ਾਈ, ਪੀਣ ਯੋਗ ਪਾਣੀ, ਸੁਰੱਖਿਆ ਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਕੰਮ ਕਰਨਗੇ |
ਪਿਛਲੀ ਖ਼ਬਰ ਨਗਰ ਕੌਂਸਲ ਖਰੜ ਦੀ ਚੋਣ 'ਤੇ ਰੋਕ ਲੱਗਣ ਲਈ ਕਮੇਟੀ ਤੇ ਸਰਕਾਰ ਹੀ ਜ਼ਿੰਮੇਵਾਰ : ਕੰਗ <br/> ਅਗਲੀ ਖ਼ਬਰ ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰ ਦੇ ਕਾਗਜ਼ ਰੱਦ ਹੋਣ ਕਾਰਨ ਸਮਰਥਕਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।