03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਗੈਂਗਸਟਰਾਂ 'ਤੇ ਵਾਰ' ਦਾ 119ਵਾਂ ਦਿਨ ਪੰਜਾਬ ਪੁਲਿਸ ਵਲੋਂ 512 ਥਾਂਈਾ ਛਾਪੇਮਾਰੀ 218 ਗਿ੍ਫ਼ਤਾਰ

ਅਜੀਤ ਡੈਸਕ 20-05-2026
ਚੰਡੀਗੜ੍ਹ, 19 ਮਈ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ ਤੇ ਵਾਰ' - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ | ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ 119ਵੇਂ ਦਿਨ ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ 13 ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 30,475 ਹੋ ਗਈ ਹੈ | ਇਸ ਤੋਂ ਇਲਾਵਾ 133 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 17 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 444ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 104 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 4.2 ਕਿਲੋਗ੍ਰਾਮ ਹੈਰੋਇਨ, 685 ਨਸ਼ੀਲੀਆਂ ਗੋਲੀਆਂ/ ਕੈਪਸੂਲ ਅਤੇ 9470 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਦੇ ਨਾਲ ਸਿਰਫ 444 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 64,756 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |
ਪਿਛਲੀ ਖ਼ਬਰ ਰੰਗੀਲਪੁਰ 'ਚ ਵਿਦਿਆਰਥਣ ਦੀ ਬੁਰੀ ਤਰ੍ਹਾਂ ਕੁੱਟਮਾਰ ਦਾ ਮਾਮਲਾ ਭਖਿਆ <br/> ਅਗਲੀ ਖ਼ਬਰ ਅੱਜ ਕੈਮਿਸਟ ਐਸੋਸੀਏਸ਼ਨ ਦੁਆਰਾ ਦੇਸ਼ ਭਰ ਹੜਤਾਲ ਦੇ ਫ਼ੈਸਲੇ ਦੌਰਾਨ ਚੰਡੀਗੜ੍ਹ 'ਚ 52 ਮੈਡੀਕਲ ਸਟੋਰ ਰਹਿਣਗੇ ਖੁੱਲ੍ਹੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।