03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

364 ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਜ਼ਿਲ੍ਹਾ ਮੁਹਾਲੀ ਦੀਆਂ ਸਥਾਨਕ ਸਰਕਾਰ ਚੋਣਾਂ ਲਈ 695 ਉਮੀਦਵਾਰ ਚੋਣ ਮੈਦਾਨ 'ਚ <br/>

ਅਜੀਤ ਡੈਸਕ 20-05-2026
ਐੱਸ. ਏ. ਐੱਸ. ਨਗਰ, 19 ਮਈ (ਪ੍ਰੋ. ਅਵਤਾਰ ਸਿੰਘ)-26 ਮਈ ਨੂੰ ਹੋਣ ਜਾ ਰਹੀਆਂ ਸਥਾਨਕ ਸਰਕਾਰ ਚੋਣਾਂ ਲਈ ਅੱਜ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਉਪਰੰਤ ਜ਼ਿਲ੍ਹਾ ਮੁਹਾਲੀ 'ਚ ਨਗਰ ਨਿਗਮ ਅਤੇ ਨਗਰ ਕੌਂਸਲਾਂ ਲਈ ਕੁੱਲ 695 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ | ਇਸ ਬਾਬਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਹਲਕਾਵਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਮੁਹਾਲੀ 'ਚ ਵਾ. ਨੰ. 1 ਤੋਂ 50 ਤੱਕ ਕੁੱਲ 84 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ, ਜਿਸ ਤੋਂ ਬਾਅਦ 227 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ | ਨਗਰ ਕੌਂਸਲ ਡੇਰਾਬੱਸੀ 'ਚ 69 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ, ਜਦਕਿ ਵਾ. ਨੰ. 19 ਤੋਂ 1 ਉਮੀਦਵਾਰ ਬਿਨਾਂ ਮੁਕਾਬਲਾ ਚੁਣਿਆ ਗਿਆ ਅਤੇ ਬਾਕੀ 18 ਵਾਰਡਾਂ ਲਈ 79 ਉਮੀਦਵਾਰ ਚੋਣ ਮੈਦਾਨ 'ਚ ਹਨ | ਨਗਰ ਕੌਂਸਲ ਕੁਰਾਲੀ 'ਚ 16 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ, ਜਿਸ ਕਾਰਨ 17 ਵਾਰਡਾਂ ਲਈ 77 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ | ਇਸੇ ਤਰ੍ਹਾਂ ਨਗਰ ਕੌਂਸਲ ਨਵਾਂਗਰਾਓਾ 'ਚ 47 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ, ਜਿਸ ਨਾਲ 21 ਵਾਰਡਾਂ ਲਈ 87 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ | ਇਸੇ ਤਰ੍ਹਾਂ ਨਗਰ ਕੌਂਸਲ ਜ਼ੀਰਕਪੁਰ 'ਚ 88 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ, ਜਿਸ ਤੋਂ ਬਾਅਦ 31 ਵਾਰਡਾਂ ਲਈ 124 ਉਮੀਦਵਾਰ ਚੋਣ ਮੈਦਾਨ 'ਚ ਹਨ, ਜਦਕਿ ਨਗਰ ਕੌਂਸਲ ਲਾਲੜੂ 'ਚ 46 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ ਹਨ | ਇਥੇ ਵਾ. ਨੰ. 9 ਤੋਂ ਇਕ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਘੋਸ਼ਿਤ ਕੀਤਾ ਗਿਆ, ਜਦਕਿ ਬਾਕੀ 16 ਵਾਰਡਾਂ ਲਈ 61 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ | ਇਸ ਤੋਂ ਇਲਾਵਾ ਨਗਰ ਕੌਂਸਲ ਬਨੰੂੜ 'ਚ 14 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ ਹਨ, ਜਿਸ ਦੇ ਚਲਦਿਆਂ 13 ਵਾਰਡਾਂ ਲਈ 40 ਉਮੀਦਵਾਰ ਚੋਣ ਮੈਦਾਨ 'ਚ ਹਨ |

ਪਿਛਲੀ ਖ਼ਬਰ ਡੇਰਾਬੱਸੀ ਦੇ ਵਾ. ਨੰ. 9 ਦੇ ਵਸਨੀਕਾਂ ਦੀ ਸੇਵਾ ਅਤੇ ਵਿਕਾਸ ਹੀ ਮੇਰਾ ਮੁੱਖ ਟੀਚਾ-ਨਰਿੰਦਰ ਕੌਰ <br/> ਅਗਲੀ ਖ਼ਬਰ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ 79 ਉਮੀਦਵਾਰ ਚੋਣ ਮੈਦਾਨ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।