04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀਆਂ ਨੇ ਧਰਨਾ ਲਗਾ ਕੇ ਹਲਕਾ ਵਿਧਾਇਕ ਨੂੰ 2027 'ਚ ਸਬਕ ਸਿਖਾਉਣ ਦੀ ਦਿੱਤੀ ਚਿਤਾਵਨੀ <br/>

ਅਜੀਤ ਡੈਸਕ 20-05-2026
ਮਾਮਲਾ ਡੇਰਾਬੱਸੀ ਦੇ ਵਾ. ਨੰ. 19 ਤੋਂ ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦਾ

ਡੇਰਾਬੱਸੀ, 19 ਮਈ (ਗੁਰਮੀਤ ਸਿੰਘ)-ਸਥਾਨਕ ਵਾ. ਨੰ. 19 'ਚ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐਮ. ਡੇਰਾਬੱਸੀ ਅਮਿਤ ਗੁਪਤਾ ਵਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦਾ ਮਾਮਲਾ ਤੂਲ ਫੜ੍ਹਦਾ ਜਾ ਰਿਹਾ ਹੈ | ਇਸ ਨੂੰ ਲੈ ਕੇ ਬੀਤੇ ਕੱਲ੍ਹ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਐੱਸ. ਡੀ. ਐੱਮ. ਦਫਤਰ ਵਿਖੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ | ਇਸ ਸੰਬੰਧ 'ਚ ਅੱਜ ਪਿੰਡ ਈਸਾਪੁਰ ਵਿਖੇ ਨਾਮਜ਼ਦਗੀ ਰੱਦ ਹੋਣ ਵਾਲੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਮੀਟਿੰਗ ਸੱਦੀ ਗਈ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕਰਦਿਆਂ ਸੰਘਰਸ਼ ਵਿੱਢਣ ਦੀ ਚਿਤਾਵਨੀ ਵੀ ਦਿੱਾਥਭ ਮੀਟਿੰਗ 'ਚ ਹਾਜ਼ਰ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਕਿਹਾ ਕਿ ਇਸ ਧੱਕੇਸ਼ਾਹੀ ਖ਼ਿਲਾਫ਼ ਉਨ੍ਹਾਂ ਨੇ ਅਦਾਲਤ ਦਾ ਦਰਵਾਜਾ ਖੜ੍ਹਕਾਇਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੀ ਇਕ ਰਿਸ਼ਤੇਦਾਰ ਨੂੰ ਜਿਤਾਉਣ ਲਈ ਵਿਰੋਧੀ ਪਾਰਟੀ ਦੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਏ ਹਨ | ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰਡ 'ਚ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਿਚਕਾਰ ਸੀ | ਇਸ ਡਰ ਤੋਂ ਹੀ ਹਲਕਾ ਵਿਧਾਇਕ ਨੇ ਆਪਣੀ ਰਿਸ਼ਤੇਦਾਰ ਨੂੰ ਜਿਤਾਉਣ ਲਈ ਵਿਰੋਧੀਆਂ ਨੇ ਨਾਮਜ਼ਦਗੀ ਪੱਤਰ ਰੱਦ ਕਰਵਾ ਦਿੱਤੇ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਇਸ ਧੱਕੇਸ਼ਾਹੀ ਦਾ ਜਵਾਬ ਆਉਣ ਵਾਲੀਆਂ ਸਾਲ 2027 ਦੀ ਵਿਧਾਨ ਸਭਾ ਚੋਣਾਂ 'ਚ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਿੰਡ ਈਸਾਪੁਰ ਦੇ ਵਸਨੀਕਾਂ 'ਚ ਹਲਕਾ ਵਿਧਾਇਕ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ | ਇਸੇ ਦੌਰਾਨ ਸਾਬਕਾ ਵਿਧਾਇਕ ਸ਼ਰਮਾ ਨੇ ਕਿਹਾ ਕਿ ਹਲਕਾ ਵਿਧਾਇਕ ਰੰਧਾਵਾ ਨੂੰ ਆਪਣੇ ਉਮੀਦਵਾਰਾਂ ਦੀ ਹਾਰ ਨਜ਼ਰ ਆ ਰਹੀ ਹੈ, ਜਿਸ ਦੇ ਚਲਦਿਆਂ ਉਹ ਅਜਿਹੇ ਕੰਮ ਕਰ ਰਹੇ ਹਨ | ਉਧਰ ਦੂਜੇ ਪਾਸੇ ਗੱਲ ਕਰਨ 'ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਵਲੋਂ ਕਾਗਜਾਂ ਦੀ ਪੜਤਾਲ ਦੌਰਾਨ ਖਾਮੀਆਂ ਪਾਏ ਜਾਣ 'ਤੇ ਹੀ ਇਹ ਰੱਦ ਕੀਤੇ ਗਏ ਹਨ |

ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ ਕੁਰਾਲੀ ਦੇ ਵਾ. ਨੰ. 7 ਤੋਂ ਅਕਾਲੀ ਉਮੀਦਵਾਰ ਬੀਬੀ ਪਰਮਜੀਤ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।