04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਕਾਬੂ

ਅਜੀਤ ਡੈਸਕ 20-05-2026
ਖਰੜ, 19 ਮਈ (ਜੰਡਪੁਰੀ)-ਆਬਕਾਰੀ ਵਿਭਾਗ ਅਤੇ ਪੁਲਿਸ ਵਲੋਂ ਸਾਂਝੀ ਕਾਰਵਾਈ ਦੌਰਾਨ ਗੋਲਡਨ ਕਾਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਕੋਲੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਮਾਮਲੇ 'ਚ ਪੁਲਿਸ ਨੇ ਰਾਕੇਸ਼ ਕੁਮਾਰ ਦੇ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਆਬਕਾਰੀ ਵਿਭਾਗ ਦੇ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਾਰਵਾਈ ਦੌਰਾਨ ਮੁਲਜ਼ਮ ਰਾਕੇਸ਼ ਕੁਮਾਰ ਦੇ ਘਰ ਅੰਦਰ ਖੜ੍ਹੀਆਂ ਗੱਡੀਆਂ 'ਚੋਂ ਸ਼ਰਾਬ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਹੋਰ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਕਿਸਾਨ ਨੇ ਪਿੰਡ ਦੈੜੀ ਤੋਂ ਪੁੱਡਾ ਭਵਨ ਤੱਕ ਕੱਢਿਆ ਟਰੈਕਟਰ ਮਾਰਚ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀਆਂ ਨੇ ਧਰਨਾ ਲਗਾ ਕੇ ਹਲਕਾ ਵਿਧਾਇਕ ਨੂੰ 2027 'ਚ ਸਬਕ ਸਿਖਾਉਣ ਦੀ ਦਿੱਤੀ ਚਿਤਾਵਨੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।