04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਡੇਰਾਬੱਸੀ ਵਿਖੇ ਹੜਤਾਲ ਕਾਰਨ ਲੱਗੇ ਕੂੜੇ ਦੇ ਢੇਰਾਂ ਨੂੰ ਲਗਾਈ ਅੱਗ ਨਾਲ ਫੈਲਿਆ ਜ਼ਹਿਰੀਲਾ ਧੂੰਆਂ <br/>

ਅਜੀਤ ਡੈਸਕ 20-05-2026
ਡੇਰਾਬਸੀ, 19 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਨਗਰ ਕੌਂਸਲ ਦੇ ਠੇਕੇ 'ਤੇ ਰੱਖੇ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰ 'ਚ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਲੀਹ ਤੋਂ ਲਹਿ ਗਈ ਹੈ, ਜਿਸ ਕਾਰਨ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ ਹਨ | ਇਥੇ ਲੰਮੇ ਸਮੇਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸ਼ਹਿਰ ਵਾਸੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਅਤੇ ਹੁਣ ਸਥਿਤੀ ਹੋਰ ਵੀ ਗੰਭੀਰ ਰੂਪ ਅਖ਼ਤਿਆਰ ਕਰ ਗਈ ਹੈ, ਕਿਉਂਕਿ ਕੁਝ ਥਾਵਾਂ 'ਤੇ ਇਕੱਠੇ ਹੋਏ ਇਸ ਕੂੜੇ-ਕਰਕਟ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅੱਗ ਲਗਾ ਦਿੱਤੀ ਗਈ, ਜਿਸ ਕਾਰਨ ਪੂਰੇ ਇਲਾਕੇ 'ਚ ਗੰਭੀਰ ਪ੍ਰਦੂਸ਼ਣ ਫ਼ੈਲ ਗਿਆ ਹੈ | ਰਾਤ ਸਮੇਂ ਸੜਕਾਂ ਕਿਨਾਰੇ ਪਏ ਇਸ ਕੂੜੇ ਨੂੰ ਲੱਗੀ ਅੱਗ ਦੇ ਜ਼ਹਿਰੀਲੇ ਧੂੰਏਾ ਦੇ ਚਾਰੇ ਪਾਸੇ 'ਚ ਫੈਲਣ ਨਾਲ ਰਾਹਗੀਰਾਂ ਅਤੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਸਾਹ ਲੈਣ 'ਚ ਭਾਰੀ ਦਿੱਕਤ ਆ ਰਹੀ ਹੈ | ਇਸ ਲਾਪਰਵਾਹੀ ਅਤੇ ਪ੍ਰਦੂਸ਼ਣ ਕਾਰਨ ਸਥਾਨਕ ਲੋਕਾਂ 'ਚ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਜਲਦ ਕੋਈ ਹੱਲ ਕੱਢਿਆ ਜਾਵੇ ਅਤੇ ਕੂੜੇ ਨੂੰ ਅੱਗ ਲਗਾਉਣ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਸ਼ਹਿਰ ਨੂੰ ਗੰਦਗੀ ਅਤੇ ਜ਼ਹਿਰੀਲੇ ਧੂੰਏਾ ਤੋਂ ਨਿਜਾਤ ਮਿਲ ਸਕੇ |

ਪਿਛਲੀ ਖ਼ਬਰ ਪੰਜਾਬ ਮੰਡੀ ਬੋਰਡ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ 'ਚ ਵਿਚਾਰੇ ਗਏ ਮਸਲੇ <br/> ਅਗਲੀ ਖ਼ਬਰ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਕਿਸਾਨ ਨੇ ਪਿੰਡ ਦੈੜੀ ਤੋਂ ਪੁੱਡਾ ਭਵਨ ਤੱਕ ਕੱਢਿਆ ਟਰੈਕਟਰ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।