10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਗੈਂਗਸਟਰਾਂ 'ਤੇ ਵਾਰ ਦਾ 122ਵਾਂ ਦਿਨ ਪੰਜਾਬ ਪੁਲਿਸ ਵਲੋਂ 512 ਥਾਈਾ ਛਾਪੇਮਾਰੀ, 244 ਗਿ੍ਫ਼ਤਾਰ

ਅਜੀਤ ਡੈਸਕ 23-05-2026
ਚੰਡੀਗੜ੍ਹ, 22 ਮਈ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ ਤੇ ਵਾਰ' ਦੇ 122ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ 'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 512 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਉਨ੍ਹਾਂ ਕਿਹਾ ਕਿ 122ਵੇਂ ਦਿਨ ਪੁਲਿਸ ਟੀਮਾਂ ਨੇ 244 ਵਿਅਕਤੀਆਂ ਨੂੰ ਛੇ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 31208 ਹੋ ਗਈ ਹੈ | ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਨੂੰ 447ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 57 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.3 ਕਿਲੋ ਹੈਰੋਇਨ, 60 ਕਿਲੋ ਭੁੱਕੀ, 255 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 3050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਦੇ ਨਾਲ ਮਹਿਜ਼ 447 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65092 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |
ਪਿਛਲੀ ਖ਼ਬਰ ਇਮੀਗ੍ਰੇਸ਼ਨ ਦੇ ਨਾਂਅ 'ਤੇ ਠੱਗੀ ਸੰਬੰਧੀ ਮਾਮਲਿਆਂ 'ਚ 48 ਘੰਟਿਆਂ ਦੌਰਾਨ 22 ਐੱਫ.ਆਈ.ਆਰ. ਦਰਜ <br/> ਅਗਲੀ ਖ਼ਬਰ ਸੈਕਟਰ-17 ਵਿਖੇ ਪੰਜਾਬੀ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਰੋਸ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।