10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਇਮੀਗ੍ਰੇਸ਼ਨ ਦੇ ਨਾਂਅ 'ਤੇ ਠੱਗੀ ਸੰਬੰਧੀ ਮਾਮਲਿਆਂ 'ਚ 48 ਘੰਟਿਆਂ ਦੌਰਾਨ 22 ਐੱਫ.ਆਈ.ਆਰ. ਦਰਜ <br/>

ਅਜੀਤ ਡੈਸਕ 23-05-2026
ਚੰਡੀਗੜ੍ਹ, 22 ਮਈ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਇਮੀਗ੍ਰੇਸ਼ਨ ਦੇ ਨਾਮ 'ਤੇ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਠੱਗੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਬੀਤੇ 48 ਘੰਟਿਆਂ ਦੌਰਾਨ 22 ਐੱਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ | ਇਸ ਤੋਂ ਇਲਾਵਾ ਹੋਰ ਕਈ ਮਾਮਲਿਆਂ ਵਿਚ ਵੀ ਪਰਚੇ ਦਰਜ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਪ੍ਰਵਾਨਗੀ ਆਉਣੀ ਬਾਕੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਡੀ.ਪੀ.ਓ ਕੇਂਦਰੀ ਨੇ ਦੱਸਿਆ ਕਿ ਸ਼ਿਕਾਇਤਕਰਤਾਵਾਂ ਦੀਆਂ ਸ਼ਿਕਾਇਤਾਂ ਦੀ ਜਾਂਚ ਤੋਂ ਬਾਅਦ ਜਿਨ੍ਹਾਂ ਮਾਮਲਿਆਂ ਵਿਚ ਕਾਨੂੰਨੀ ਕਾਰਵਾਈ ਬਣਦੀ ਹੈ, ਉਨ੍ਹਾਂ ਦੀ ਰਿਪੋਰਟ ਤਿਆਰ ਕਰਕੇ ਸੀਨੀਅਰ ਅਧਿਕਾਰੀਆਂ ਨੂੰ ਭੇਜੀ ਜਾਂਦੀ ਹੈ ਅਤੇ ਪ੍ਰਵਾਨਗੀ ਮਿਲਣ ਤੋਂ ਬਾਅਦ ਹੀ ਐੱਫ.ਆਈ.ਆਰ ਦਰਜ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਲੋਕਾਂ ਦੇ ਠੱਗੀ ਦਾ ਸ਼ਿਕਾਰ ਹੋਣ ਕਾਰਨ ਸ਼ਿਕਾਇਤਾਂ ਦਾ ਇਹ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ | ਜਾਂਚ ਦੌਰਾਨ ਇਹ ਪਤਾ ਲਗਾਉਣਾ ਵੀ ਮੁਸ਼ਕਿਲ ਹੋ ਰਿਹਾ ਹੈ ਕਿ ਕਿਹੜੇ ਇਮੀਗ੍ਰੇਸ਼ਨ ਏਜੰਟ ਅਜੇ ਵੀ ਸਰਗਰਮ ਹਨ ਤੇ ਕਿਹੜਿਆਂ ਨੇ ਜੇਲ੍ਹਾਂ ਵਿਚ ਬੰਦ ਹੋਣ ਤੋਂ ਪਹਿਲਾ ਲੋਕਾਂ ਨਾਲ ਠੱਗੀ ਕੀਤੀ ਸੀ | ਉਨ੍ਹਾਂ ਦੱਸਿਆ ਕਿ ਇਹ ਮਾਮਲੇ ਸਾਲ 2025 ਤੋਂ 2026 ਦੇ ਵਿਚਕਾਰ ਪ੍ਰਾਪਤ ਹੋਈਆਂ ਸ਼ਿਕਾਇਤਾਂ ਨਾਲ ਸੰਬੰਧਿਤ ਹਨ | ਕੁਝ ਲੋਕਾਂ ਨੇ ਇਹ ਵੀ ਦੋਸ਼ ਲਗਾਇਆ ਕਿ ਚੰਡੀਗੜ੍ਹ ਦਾ ਪ੍ਰਸਿੱਧ ਵਪਾਰਕ ਕੇਂਦਰ ਸੈਕਟਰ-17 ਹੁਣ ਜਾਅਲਸਾਜ਼ ਇਮੀਗ੍ਰੇਸ਼ਨ ਏਜੰਟਾਂ ਕਰਕੇ ਬਦਨਾਮ ਹੋ ਰਿਹਾ ਹੈ | ਪੁਲਿਸ ਮੁਤਾਬਕ ਸਾਰੇ ਮਾਮਲਿਆਂ ਦੀ ਜਾਂਚ ਜਾਰੀ ਹੈ ਅਤੇ ਹੋਰ ਸ਼ਿਕਾਇਤਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਮਹਿਲਾ ਕਿਰਾਏਦਾਰ ਵਲੋਂ ਹਨੀ-ਟਰੈਪ 'ਚ ਫਸਾ ਕੇ ਐਨ.ਆਰ.ਆਈ. ਨਾਲ 4 ਲੱਖ ਰੁਪਏ ਦੀ ਠੱਗੀ <br/> ਅਗਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 122ਵਾਂ ਦਿਨ ਪੰਜਾਬ ਪੁਲਿਸ ਵਲੋਂ 512 ਥਾਈਾ ਛਾਪੇਮਾਰੀ, 244 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।