09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਮੁਹਾਲੀ ਦੇ ਵਾਰਡ ਨੰਬਰ 4 ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੀਤਮ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ <br/>

ਅਜੀਤ ਡੈਸਕ 23-05-2026
ਐੱਸ. ਏ. ਐੱਸ. ਨਗਰ, 22 ਮਈ (ਪ੍ਰੋ. ਅਵਤਾਰ ਸਿੰਘ)- ਮੁਹਾਲੀ ਨਗਰ ਨਿਗਮ ਚੋਣਾਂ ਦੇ ਸੰਬੰਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਵਾ. ਨੰ. 4 ਤੋਂ ਚੋਣ ਮੈਦਾਨ 'ਚ ਉਤਾਰੇ ਗਏ ਪ੍ਰੀਤਮ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਪਹੁੰਚੇ ਵਾਰਡ ਵਾਸੀਆਂ ਨੇ ਪ੍ਰੀਤਮ ਸਿੰਘ ਨੂੰ ਭਰਪੂਰ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਨਿਗਮ ਚੋਣਾਂ 'ਚ ਖੜ੍ਹੇ ਕੀਤੇ ਗਏ ਸਮੁੱਚੇ ਉਮੀਦਵਾਰ ਜਿੱਤ ਦਰਜ ਕਰਨਗੇ ਕਿਉਂਕਿ ਪਾਰਟੀ ਲੋਕਾਂ ਦੀ ਸੇਵਾ ਦੇ ਉਦੇਸ਼ ਨਾਲ ਚੋਣ ਮੈਦਾਨ 'ਚ ਉਤਰੀ ਹੈ | ਉਨ੍ਹਾਂ ਕਿਹਾ ਕਿ ਲੋਕ ਵੀ ਅਕਾਲੀ ਲਹਿਰ ਦੀ ਉਡੀਕ ਕਰ ਰਹੇ ਹਨ | ਇਸੇ ਦੌਰਾਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪ੍ਰੀਤਮ ਸਿੰਘ ਸਾਫ਼-ਸੁਥਰੀ ਛਵੀ ਵਾਲੇ ਆਗੂ ਹਨ ਤੇ ਇਸ ਵਾਰ ਵੀ ਉਹ ਆਪਣੇ ਸਮਾਜਿਕ ਕੰਮਾਂ ਦੇ ਆਧਾਰ 'ਤੇ ਲੋਕਾਂ ਤੋਂ ਵੋਟਾਂ ਦੀ ਮੰਗ ਕਰ ਰਹੇ ਹਨ | ਇਸ ਮੌਕੇ ਹਰਜਿੰਦਰ ਸਿੰਘ ਪ੍ਰਧਾਨ ਵੈੱਲਫ਼ੇਅਰ ਐਸੋਸੀਏਸ਼ਨ, ਦਰਸ਼ਨ ਸਿੰਘ ਪ੍ਰਧਾਨ ਵੈੱਲਫ਼ੇਅਰ ਐਸੋਸੀਏਸ਼ਨ, ਸਤਿੰਦਰ ਸਿੰਘ ਬੁਟਾਲਵੀ, ਜਸਪਾਲ ਸਿੰਘ, ਇੰਦਰਜੀਤ ਸਿੰਘ, ਗੁਰਨਾਮ ਸਿੰਘ, ਐੱਮ. ਪੀ. ਸਿੰਘ ਤੇ ਜਨਕ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਲਾਲੜੂ ਦੇ ਵੱਖ-ਵੱਖ ਵਾਰਡਾਂ 'ਚ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ <br/> ਅਗਲੀ ਖ਼ਬਰ ਦਿਵਿਆ ਪਬਲਿਕ ਸਕੂਲ 'ਚ ਸੱਤ ਦਿਨਾਂ ਸਮਰ ਕੈਂਪ ਦੀ ਹੋਈ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।