09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਵਲੋਂ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਦਾ ਸੰਕਲਪ ਪੱਤਰ ਜਾਰੀ <br/>

ਅਜੀਤ ਡੈਸਕ 23-05-2026
ਐੱਸ. ਏ. ਐੱਸ. ਨਗਰ, 22 ਮਈ (ਤਰਵਿੰਦਰ ਸਿੰਘ ਬੈਨੀਪਾਲ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਮੁਹਾਲੀ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਦੌਰਾਨ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਦਾ ਸੰਕਲਪ ਪੱਤਰ ਜਾਰੀ ਕਰਦਿਆਂ ਮੁਹਾਲੀ ਦੇ ਵਸਨੀਕਾਂ ਨਾਲ ਕਈ ਅਹਿਮ ਵਾਅਦੇ ਕੀਤੇ | ਇਸ ਮੌਕੇ ਸੰਜੀਵ ਵਸ਼ਿਸ਼ਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਵਿਚ ਜੇਕਰ ਭਾਜਪਾ ਨੂੰ ਲੋਕਾਂ ਦਾ ਸਮਰਥਨ ਮਿਲਦਾ ਹੈ ਤਾਂ ਉਹ 6 ਮਹੀਨਿਆਂ ਦੇ ਅੰਦਰ ਪਿਛਲੀ ਕਾਂਗਰਸ ਅਤੇ 'ਆਪ' ਸਰਕਾਰ ਦੇ ਕਾਰਜਕਾਲ ਅਧੀਨ ਨਗਰ ਨਿਗਮ ਵਿਚ ਹੋਏ ਭਿ੍ਸ਼ਟਾਚਾਰ ਅਤੇ ਵਿੱਤੀ ਬੇਨਿਯਮੀਆਂ 'ਤੇ ਇਕ ਵਾਈਟ ਪੇਪਰ ਜਾਰੀ ਕਰਨ ਤੋਂ ਇਲਾਵਾ ਮੁਹਾਲੀ ਨੂੰ ਵਧੇਰੇ ਸੁਰੱਖਿਅਤ ਬਣਾਉਣ ਲਈ ਪ੍ਰਮੁੱਖ ਸੜਕਾਂ, ਬਾਜ਼ਾਰਾਂ, ਧਾਰਮਿਕ ਅਸਥਾਨਾਂ ਅਤੇ ਜਨਤਕ ਥਾਵਾਂ 'ਤੇ ਹਾਈ-ਰੈਜ਼ੋਲੂਸ਼ਨ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣਗੇ | ਉਨ੍ਹਾਂ ਮੁਹਾਲੀ ਵਿਚ ਬਿਹਤਰ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ, ਸ਼ਹਿਰ ਨੂੰ ਗੈਂਗਸਟਰਾਂ ਲਈ ਸੁਰੱਖਿਅਤ ਪਨਾਹਗਾਹ ਬਣਨ ਤੋਂ ਰੋਕਣ, ਨਸ਼ੀਲੇ ਪਦਾਰਥਾਂ ਦੀ ਵਧ ਰਹੀ ਸਮੱਸਿਆ ਨੂੰ ਠੱਲ੍ਹ ਪਾਉਣ ਅਤੇ ਪੂਰੇ ਸ਼ਹਿਰ ਵਿਚ ਔਰਤਾਂ ਦੀ ਸੁਰੱਖਿਆ 'ਚ ਸੁਧਾਰ ਕਰਨ, ਪੀ. ਜੀ. ਅਤੇ ਕਿਰਾਏਦਾਰ ਸੱਭਿਆਚਾਰ ਨੂੰ ਸੰਗਠਿਤ ਤੇ ਨਿਯਮਿਤ ਕਰਨ, ਨਗਰ ਨਿਗਮ ਵਿਚ ਸ਼ਾਮਿਲ ਪਿੰਡਾਂ ਵਿਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ, ਰਿਹਾਇਸ਼ੀ ਸੈਕਟਰਾਂ ਨੂੰ ਕੂੜੇ ਦੇ ਢੇਰਾਂ ਤੋਂ ਮੁਕਤ ਕਰਕੇ ਸਾਫ਼-ਸੁਥਰਾ ਬਣਾਉਣ ਤੇ ਸ਼ਹਿਰ ਨੂੰ ਹੜ੍ਹਾਂ ਤੋਂ ਮੁਕਤ ਕਰਨ ਦਾ ਵਾਅਦਾ ਕੀਤਾ | ਇਸ ਮੌਕੇ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਦੇ ਭਾਜਪਾ ਇੰਚਾਰਜ ਹਰਮਿੰਦਰ ਸਿੰਘ ਜੱਸੀ ਤੇ ਸਹਿ-ਇੰਚਾਰਜ ਰਵਿੰਦਰ ਸਿੰਘ ਸੰਗੋਵਾਲ ਸਮੇਤ ਕਈ ਭਾਜਪਾ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਵੱਖ-ਵੱਖ ਵਾਰਡਾਂ 'ਚ ਚੋਣ ਮੀਟਿੰਗਾਂ ਨੂੰ ਕੀਤਾ ਸੰਬੋਧਨ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਲਾਲੜੂ ਦੇ ਵੱਖ-ਵੱਖ ਵਾਰਡਾਂ 'ਚ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।