09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਰਣਜੀਤ ਸਿੰਘ ਗਿੱਲ ਵਲੋਂ ਵਾ. ਨੰ. 17 ਤੋਂ ਭਾਜਪਾ ਉਮੀਦਵਾਰ ਗੁਰਚਰਨ ਰਾਣਾ ਦੇ ਹੱਕ 'ਚ ਚੋਣ ਮੀਟਿੰਗ

ਕੁਰਾਲੀ ਦੇ ਵਾ. ਨੰ. 17 ਵਿਖੇ ਭਾਜਪਾ ਉਮੀਦਵਾਰ ਗੁਰਚਰਨ ਸਿੰਘ ਰਾਣਾ ਦੇ ਹੱਕ 'ਚ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਵਾਰਡ ਵਾਸੀਆਂ ਨਾਲ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ | ਤਸਵੀਰ : ਬਿੱਲਾ ਅਕਾਲਗੜ੍ਹੀਆ <br/> 23-05-2026
ਕੁਰਾਲੀ, 22 ਮਈ (ਬਿੱਲਾ ਅਕਾਲਗੜ੍ਹੀਆ)-ਕੁਰਾਲੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਵਲੋਂ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਲੜੀ ਤਹਿਤ ਅੱਜ ਵਾ. ਨੰ. 17 ਤੋਂ ਉਮੀਦਵਾਰ ਗੁਰਚਰਨ ਸਿੰਘ ਰਾਣਾ ਦੇ ਹੱਕ 'ਚ ਗਿੱਲ ਨੇ ਵਿਸ਼ਾਲ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਰਾਲੀ 'ਚ ਪਿਛਲੀ ਕਾਂਗਰਸ ਦੀ ਅਗਵਾਈ ਵਾਲੀ ਕਮੇਟੀ ਦੇ ਕਾਰਜਕਾਲ ਦੌਰਾਨ ਬਿਲਕੱੁਲ ਵੀ ਵਿਕਾਸ ਨਹੀਂ ਹੋਇਆ, ਜਿਸ ਕਾਰਨ ਲੋਕ ਬੁਨਿਆਦੀ ਸਹੂਲਤਾਂ ਨੂੰ ਵੀ ਤਰਸ ਰਹੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਅੱਜ ਅਜਿਹੇ ਇਮਾਨਦਾਰ ਆਗੂ ਚੁਣਨ ਦੀ ਲੋੜ ਹੈ, ਜੋ ਕਿ ਆਪਣੇ ਵਾਰਡ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾ ਸਕਣ | ਉਨ੍ਹਾਂ ਕਿਹਾ ਕਿ ਗੁਰਚਰਨ ਸਿੰਘ ਰਾਣਾ ਪਹਿਲਾਂ ਵੀ ਕੌਂਸਲਰ ਵਜੋਂ ਵਾਰਡ ਦੀ ਸੇਵਾ ਕਰ ਚੁੱਕੇ ਹਨ ਅਤੇ ਇਸ ਵਾਰ ਵੀ ਵਾਰਡ ਦੇ ਵਿਕਾਸ ਲਈ ਉਨ੍ਹਾਂ ਦੇ ਹੱਕ 'ਚ ਭੁਗਤਿਆ ਜਾਵੇ | ਇਸੇ ਦੌਰਾਨ ਭਾਜਪਾ ਉਮੀਦਵਾਰ ਗੁਰਚਰਨ ਸਿੰਘ ਰਾਣਾ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਹਿਲਾਂ ਦੀ ਤਰ੍ਹਾਂ ਉਹ ਵਾਰਡ ਦੇ ਅਧੂਰੇ ਪਏ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਉਣਗੇ | ਇਸ ਮੌਕੇ ਵਾਰਡ ਵਾਸੀਆਂ ਨੇ ਰਣਜੀਤ ਸਿੰਘ ਗਿੱਲ ਨੂੰ ਭਰੋਸਾ ਦਿਵਾਇਆ ਕਿ ਉਹ ਸਾਬਕਾ ਕੌਂਸਲਰ ਗੁਰਚਰਨ ਸਿੰਘ ਰਾਣਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ 'ਚ ਭੇਜਣਗੇ | ਇਸ ਮੌਕੇ ਰਣਧੀਰ ਸਿੰਘ ਧੀਰਾ, ਦਵਿੰਦਰ ਸਿੰਘ ਠਾਕੁਰ ਸਾਬਕਾ ਵਾਈਸ ਪ੍ਰਧਾਨ, ਪਰਮਜੀਤ ਸਿੰਘ ਪੰਮੀ, ਸੁਰਜੀਤ ਸਿੰਘ ਸੀਤਾ ਤੇ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਵਾਰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਚੋਣ ਰੈਲੀ ਤੋਂ ਪਰਤ ਰਹੇ ਨੌਜਵਾਨਾਂ 'ਤੇ ਹਮਲਾ, ਦੋ ਚਚੇਰੇ ਭਰਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਵੱਖ-ਵੱਖ ਵਾਰਡਾਂ 'ਚ ਚੋਣ ਮੀਟਿੰਗਾਂ ਨੂੰ ਕੀਤਾ ਸੰਬੋਧਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।