09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਐਮ. ਪੀ. ਸਰਬਜੀਤ ਸਿੰਘ ਖ਼ਾਲਸਾ ਵਲੋਂ ਜਗਮੋਹਨ ਸਿੰਘ ਮੁੰਧੋਂ ਸੰਗਤੀਆਂ ਦਾ ਸਨਮਾਨ <br/>

ਅਜੀਤ ਡੈਸਕ 23-05-2026
ਮਾਜਰੀ, 22 ਮਈ (ਕੁਲਵੰਤ ਸਿੰਘ ਧੀਮਾਨ)- ਪੰਜਾਬ ਦੇ ਵੋਟਰਾਂ ਦਾ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਹੁਣ ਤੱਕ ਪੰਜਾਬ ਦੀ ਸੱਤਾ ਦਾ ਅਨੰਦ ਮਾਣਨ ਵਾਲੀਆਂ ਪਾਰਟੀਆਂ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੀ ਜਨਤਾ ਨੂੰ ਇਨਸਾਫ਼ ਦੇਣ ਵਿਚ ਨਾਕਾਮ ਰਹੀਆਂ ਹਨ ਤੇ ਇਸੇ ਕਾਰਨ ਪਿਛਲੇ ਦੋ ਦਹਾਕਿਆਂ ਤੋਂ ਪੰਜਾਬ ਦੇ ਲੋਕ ਸੰਤਾਪ ਭੋਗ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਗਮੋਹਨ ਸਿੰਘ ਮੁੰਧੋਂ ਸੰਗਤੀਆਂ ਨੇ ਐਮ.ਪੀ. ਸਰਬਜੀਤ ਸਿੰਘ ਖ਼ਾਲਸਾ ਦੀ ਹਾਜ਼ਰੀ 'ਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ 'ਚ ਸ਼ਮੂਲੀਅਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪਣੇ ਨਿੱਜੀ ਮੁਫ਼ਾਦਾਂ ਲਈ ਰਾਜਨੀਤੀ ਕਰਨ ਵਾਲੇ ਆਗੂਆਂ ਨੂੰ ਤਿਆਗ ਕੇ ਪੰਥਕ ਸੋਚ ਰੱਖਣ ਵਾਲੇ ਆਗੂਆਂ ਦੀ ਸਰਪ੍ਰਸਤੀ ਹੇਠ ਇਕੱਤਰ ਹੋ ਕੇ ਪੰਜਾਬ ਦੀ ਭਲਾਈ ਲਈ ਹੰਭਲਾ ਮਾਰਨਾ ਚਾਹੀਦਾ ਹੈ |

ਪਿਛਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਨਿੱਜੀ ਸਕੂਲਾਂ ਨੂੰ ਗਰਮੀ ਦੀਆਂ ਛੁੱਟੀਆਂ ਕਰਨ ਦੇ ਆਦੇਸ਼ <br/> ਅਗਲੀ ਖ਼ਬਰ ਜਥੇ. ਖੇੜਾ ਨੇ ਵਾਰਡ ਨੰਬਰ 12 ਤੋਂ ਉਮੀਦਵਾਰ ਮਹਿਤੋਂ ਦੇ ਹੱਕ 'ਚ ਚੋਣ ਮੀਟਿੰਗ ਨੂੰ ਕੀਤਾ ਸੰਬੋਧਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।