08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਿੱਖਿਆ ਵਿਭਾਗ ਵਲੋਂ ਨਿੱਜੀ ਸਕੂਲਾਂ ਨੂੰ ਗਰਮੀ ਦੀਆਂ ਛੁੱਟੀਆਂ ਕਰਨ ਦੇ ਆਦੇਸ਼ <br/>

ਅਜੀਤ ਡੈਸਕ 23-05-2026
ਚੰਡੀਗੜ੍ਹ, 22 ਮਈ (ਸੁਖਵਿੰਦਰ ਸਿੰਘ ਸ਼ਾਨ) - ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਨਿੱਜੀ (ਪ੍ਰਾਈਵੇਟ) ਸਕੂਲਾਂ ਨੂੰ 23 ਮਈ ਤੋਂ ਗਰਮੀ ਦੀਆਂ ਛੁੱਟੀਆਂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ , ਨਿੱਜੀ ਸਕੂਲ ਲੋੜ ਅਨੁਸਾਰ 9ਵੀਂ ਤੋਂ 12 ਜਮਾਤਾਂ ਤੱਕ ਦੇ ਵਿਦਿਆਰਥੀਆਂ ਨੂੰ ਆਨ ਲਾਇਨ ਪੜ੍ਹਾਈ ਜਾਰੀ ਰੱਖ ਸਕਦੇ ਹਨ |
ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਕ ਨਿਤੀਸ਼ ਸਿੰਗਲਾ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸਖ਼ਤ ਗਰਮੀ ਅਤੇ ਲੂ ਚੱਲਣ ਦੇ ਹਲਾਤਾਂ ਨੂੰ ਮੁੱਖ ਰੱਖਦਿਆਂ ਸਿੱਖਿਆ ਵਿਭਾਗ ਵਲੋਂ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ 23 ਮਈ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ, ਜਦੋਂ ਕਿ ਨਿੱਜੀ (ਪ੍ਰਾਈਵੇਟ) ਸਕੂਲਾਂ ਵੱਲੋਂ ਛੁੱਟੀਆਂ ਨਹੀਂ ਕੀਤੀਆਂ ਗਈਆਂ ਸਨ | ਪਰ ਸਖ਼ਤ ਗਰਮੀ ਕਾਰਨ ਹੋ ਰਹੀ ਪ੍ਰੇਸ਼ਾਨੀ ਨੂੰ ਦੇਖਦਿਆਂ ਸਿੱਖਿਆ ਵਿਭਾਗ ਨੇ ਨਿੱਜੀ ਸਕੂਲਾਂ ਨੂੰ ਵੀ 23 ਮਈ ਤੋਂ ਗਰਮੀ ਦੀਆਂ ਛੁੱਟੀਆਂ ਕਰਨ ਦੇ ਹੁਕਮ ਦਿੱਤੇ ਹਨ | ਵਿਭਾਗ ਦਾ ਕਹਿਣਾ ਹੈ ਕਿ ਗਰਮੀ ਦੀਆਂ ਛੁੱਟੀਆਂ ਦੌਰਾਨ ਨਿੱਜੀ ਸਕੂਲ ਲੋੜ ਅਨੁਸਾਰ 9ਵੀਂ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਆਨ ਲਾਇਨ ਪੜ੍ਹਾਈ ਕਰਾ ਸਕਦੇ ਹਨ, ਪਰ ਪਹਿਲੀ ਤੋਂ ਅੱਠਵੀਂ ਤੱਕ ਜਮਾਤਾਂ ਦੇ ਵਿਦਿਆਰਥੀਆਂ ਦੀ ਆਨ ਲਾਇਨ ਪੜ੍ਹਾਈ ਨਹੀਂ ਕਰਾਈ ਜਾਵੇਗੀ, ਸਗੋਂ ਇਨਾਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਮੁਕੰਮਲ ਛੁੱਟੀਆਂ ਹੋਣਗੀਆਂ |

ਪਿਛਲੀ ਖ਼ਬਰ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੰਬੰਧ ਬਣਾਉਣ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ <br/> ਅਗਲੀ ਖ਼ਬਰ ਐਮ. ਪੀ. ਸਰਬਜੀਤ ਸਿੰਘ ਖ਼ਾਲਸਾ ਵਲੋਂ ਜਗਮੋਹਨ ਸਿੰਘ ਮੁੰਧੋਂ ਸੰਗਤੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।