08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪਿੰਡ ਜਵਾਹਰਪੁਰ ਵਿਖੇ ਸ਼ੱਕੀ ਹਾਲਾਤ 'ਚ 27 ਸਾਲਾ ਨੌਜਵਾਨ ਦੀ ਮੌਤ <br/>

ਅਜੀਤ ਡੈਸਕ 23-05-2026
ਡੇਰਾਬੱਸੀ, 22 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਾਈਵੇਅ 'ਤੇ ਸਥਿਤ ਪਿੰਡ ਜਵਾਹਰਪੁਰ ਦੇ ਬੱਸ ਸਟੈਂਡ ਵਿਖੇ ਇਕ 27 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਸਵਰਜੋਤ ਸਿੰਘ ਪੁੱਤਰ ਗੁਰਭੇਜ ਸਿੰਘ ਵਾਸੀ ਪਿੰਡ ਗੁਲਾਬਗੜ੍ਹ ਵਜੋਂ ਹੋਈ ਹੈ | ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਹੌਲਦਾਰ ਮੁਕੇਸ਼ ਰਾਣਾ ਨੇ ਦੱਸਿਆ ਕਿ ਸਵਰਜੋਤ ਸਿੰਘ ਰਾਤ ਵੇਲੇ ਪਿੰਡ ਜਵਾਹਰਪੁਰ ਵਿਖੇ ਮੌਜੂਦ ਸੀ | ਸਵੇਰੇ ਜਦੋਂ ਉਸ ਦੇ ਕਿਸੇ ਨਜ਼ਦੀਕੀ ਨੇ ਉਸ ਨੂੰ ਵਾਰ-ਵਾਰ ਫ਼ੋਨ ਕੀਤਾ ਤਾਂ ਉਸ ਨੂੰ ਕੋਈ ਜਵਾਬ ਨਹੀਂ ਮਿਲਿਆ | ਸ਼ੱਕ ਪੈਣ 'ਤੇ ਜਦੋਂ ਉਨ੍ਹਾਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਉਹ ਬੇਸੁੱਧ ਪਿਆ ਸੀ | ਇਸ ਤੋਂ ਬਾਅਦ ਜਾਂਚ ਕਰਨ 'ਤੇ ਪਤਾ ਚੱਲਿਆ ਕਿ ਉਸ ਦੀ ਮੌਤ ਹੋ ਚੁੱਕੀ ਸੀ |
ਨਸ਼ੇ ਦੀ ਓਵਰਡੋਜ਼ ਲੈਣ ਜਾਂ ਹਾਰਟ ਅਟੈਕ ਦਾ ਖ਼ਦਸ਼ਾ : ਪੁਲਿਸ ਸੂਤਰਾਂ ਮੁਤਾਬਿਕ ਜਦੋਂ ਲਾਸ਼ ਨੂੰ ਦੇਖਿਆ ਗਿਆ ਤਾਂ ਮਿ੍ਤਕ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ | ਸ਼ੁਰੂਆਤੀ ਤੌਰ 'ਤੇ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮੌਤ ਨਸ਼ੇ ਦੀ ਓਵਰਡੋਜ਼ ਲੈਣ ਜਾਂ ਅਚਾਨਕ ਦਿਲ ਦਾ ਦੌਰਾ (ਹਾਰਟ ਅਟੈਕ) ਪੈਣ ਕਾਰਨ ਹੋਈ ਹੋ ਸਕਦੀ ਹੈ | ਹਾਲਾਂਕਿ ਹੌਲਦਾਰ ਮੁਕੇਸ਼ ਰਾਣਾ ਨੇ ਸਪੱਸ਼ਟ ਕੀਤਾ ਕਿ ਮੌਤ ਦੇ ਅਸਲ ਅਤੇ ਸਹੀ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ | ਮਿ੍ਤਕ ਸਵਰਜੋਤ ਸਿੰਘ ਪੇਸ਼ੇ ਤੋਂ ਡਰਾਈਵਰ ਸੀ ਜੋ ਕਿ ਜ਼ੀਰਕਪੁਰ ਵਿਖੇ ਕਿਸੇ ਗੋਦਾਮ ਵਿਚ ਬਲੈਰੋ ਗੱਡੀ ਚਲਾਉਂਦਾ ਸੀ | ਪੁਲਿਸ ਨੇ ਮਿ੍ਤਕ ਦੇ ਪਿਤਾ ਗੁਰਭੇਜ ਸਿੰਘ ਦੇ ਬਿਆਨ ਦਰਜ ਇਤਫ਼ਾਕੀਆ ਮੌਤ ਦੀ ਕਾਰਵਾਈ ਅਮਲ 'ਚ ਲਿਆਂਦੀ ਹੈ |

ਪਿਛਲੀ ਖ਼ਬਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਮੁਅੱਤਲ ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਦੀ ਅਗਾਊਾ ਜ਼ਮਾਨਤ ਅਰਜ਼ੀ ਖਾਰਜ... ਅਗਲੀ ਖ਼ਬਰ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੰਬੰਧ ਬਣਾਉਣ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।