08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਿੱਖਿਆ ਵਿਭਾਗ ਵਲੋਂ ਨਿੱਜੀ ਸਕੂਲਾਂ ਨੂੰ ਗਰਮੀ ਦੀਆਂ ਛੁੱਟੀਆਂ ਕਰਨ ਦੇ ਆਦੇਸ਼ <br/>

ਅਜੀਤ ਡੈਸਕ 23-05-2026
ਚੰਡੀਗੜ੍ਹ, 22 ਮਈ (ਸੁਖਵਿੰਦਰ ਸਿੰਘ ਸ਼ਾਨ) - ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਨਿੱਜੀ (ਪ੍ਰਾਈਵੇਟ) ਸਕੂਲਾਂ ਨੂੰ 23 ਮਈ ਤੋਂ ਗਰਮੀ ਦੀਆਂ ਛੁੱਟੀਆਂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ , ਨਿੱਜੀ ਸਕੂਲ ਲੋੜ ਅਨੁਸਾਰ 9ਵੀਂ ਤੋਂ 12 ਜਮਾਤਾਂ ਤੱਕ ਦੇ ਵਿਦਿਆਰਥੀਆਂ ਨੂੰ ਆਨ ਲਾਇਨ ਪੜ੍ਹਾਈ ਜਾਰੀ ਰੱਖ ਸਕਦੇ ਹਨ |
ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਕ ਨਿਤੀਸ਼ ਸਿੰਗਲਾ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸਖ਼ਤ ਗਰਮੀ ਅਤੇ ਲੂ ਚੱਲਣ ਦੇ ਹਲਾਤਾਂ ਨੂੰ ਮੁੱਖ ਰੱਖਦਿਆਂ ਸਿੱਖਿਆ ਵਿਭਾਗ ਵਲੋਂ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ 23 ਮਈ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ, ਜਦੋਂ ਕਿ ਨਿੱਜੀ (ਪ੍ਰਾਈਵੇਟ) ਸਕੂਲਾਂ ਵੱਲੋਂ ਛੁੱਟੀਆਂ ਨਹੀਂ ਕੀਤੀਆਂ ਗਈਆਂ ਸਨ | ਪਰ ਸਖ਼ਤ ਗਰਮੀ ਕਾਰਨ ਹੋ ਰਹੀ ਪ੍ਰੇਸ਼ਾਨੀ ਨੂੰ ਦੇਖਦਿਆਂ ਸਿੱਖਿਆ ਵਿਭਾਗ ਨੇ ਨਿੱਜੀ ਸਕੂਲਾਂ ਨੂੰ ਵੀ 23 ਮਈ ਤੋਂ ਗਰਮੀ ਦੀਆਂ ਛੁੱਟੀਆਂ ਕਰਨ ਦੇ ਹੁਕਮ ਦਿੱਤੇ ਹਨ | ਵਿਭਾਗ ਦਾ ਕਹਿਣਾ ਹੈ ਕਿ ਗਰਮੀ ਦੀਆਂ ਛੁੱਟੀਆਂ ਦੌਰਾਨ ਨਿੱਜੀ ਸਕੂਲ ਲੋੜ ਅਨੁਸਾਰ 9ਵੀਂ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਆਨ ਲਾਇਨ ਪੜ੍ਹਾਈ ਕਰਾ ਸਕਦੇ ਹਨ, ਪਰ ਪਹਿਲੀ ਤੋਂ ਅੱਠਵੀਂ ਤੱਕ ਜਮਾਤਾਂ ਦੇ ਵਿਦਿਆਰਥੀਆਂ ਦੀ ਆਨ ਲਾਇਨ ਪੜ੍ਹਾਈ ਨਹੀਂ ਕਰਾਈ ਜਾਵੇਗੀ, ਸਗੋਂ ਇਨਾਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਮੁਕੰਮਲ ਛੁੱਟੀਆਂ ਹੋਣਗੀਆਂ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਵਿਖੇ ਸਫ਼ਾਈ ਸੇਵਕਾਂ ਨਾਲ ਕੀਤੀ ਵਿਸ਼ੇਸ਼ ਮੁਲਾਕਾਤ <br/> ਅਗਲੀ ਖ਼ਬਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਮੁਅੱਤਲ ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਦੀ ਅਗਾਊਾ ਜ਼ਮਾਨਤ ਅਰਜ਼ੀ ਖਾਰਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।