15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ <br/>

ਅਜੀਤ ਡੈਸਕ 25-05-2026
ਜ਼ੀਰਕਪੁਰ, 24 ਮਈ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਰਮਨਪ੍ਰੀਤ ਸਿੰਘ ਵਾਸੀ ਮੁਬਾਰਕਪੁਰ ਕੈਂਪ ਵਜੋਂ ਹੋਈ ਹੈ | ਪੁਲਿਸ ਅਨੁਸਾਰ ਕਾਂਸਟੇਬਲ ਗੁਰਵਿੰਦਰ ਸਿੰਘ ਆਪਣੀ ਟੀਮ ਸਮੇਤ ਵੀ. ਆਈ. ਪੀ. ਰੋਡ 'ਤੇ ਡੋਮੀਨੋਜ਼ ਨੇੜੇ ਗਸ਼ਤ 'ਤੇ ਸੀ | ਇਸੇ ਦੌਰਾਨ ਉਨ੍ਹਾਂ ਨੂੰ ਇਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਇਕ ਨੌਜਵਾਨ ਸਾਵਿੱਤਰੀ ਟਾਵਰ ਨੇੜੇ ਨਸ਼ੇ ਦੀ ਹਾਲਤ 'ਚ ਘੁੰਮ ਰਿਹਾ ਹੈ, ਜਿਸ ਨਾਲ ਇਲਾਕੇ 'ਚ ਮਾੜਾ ਪ੍ਰਭਾਵ ਪੈ ਰਿਹਾ ਹੈ | ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ, ਜਿਸ ਨੂੰ ਦੇਖ ਕੇ ਨੌਜਵਾਨ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੂੰ ਕਾਬੂ ਕਰ ਲਿਆ ਗਿਆ | ਪੁਲਿਸ ਨੇ ਮੌਕੇ 'ਤੇ ਜਦੋਂ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਤੋਂ ਕੋਈ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ |
ਇਸ ਤੋਂ ਬਾਅਦ ਪੁਲਿਸ ਮੁਲਜ਼ਮ ਨੂੰ ਡੋਪ ਟੈਸਟ ਲਈ ਮੁਹਾਲੀ ਦੇ ਫੇਜ਼-6 ਸਥਿਤ ਜ਼ਿਲ੍ਹਾ ਹਸਪਤਾਲ ਵਿਖੇ ਲੈ ਗਈ, ਜਿਸ ਦੀ ਰਿਪੋਰਟ 'ਚ ਨੌਜਵਾਨ ਦੇ ਸਰੀਰ 'ਚ ਮੋਰਫਿਨ ਤੇ ਬੈਂਜੋਡਾਇਆਜ਼ੇਪੀਨ ਦੀ ਮੌਜੂਦਗੀ ਦੀ ਪੁਸ਼ਟੀ ਹੋਈ | ਰਿਪੋਰਟ ਦੇ ਆਧਾਰ 'ਤੇ ਜ਼ੀਰਕਪੁਰ ਪੁਲਿਸ ਨੇ ਮੁਲਜ਼ਮ ਵਿਰੁੱਧ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਪੀ. ਐੱਚ. ਸੀ. ਬੂਥਗੜ੍ਹ ਵਿਖੇ ਮਰੀਜ਼ਾਂ ਨੂੰ ਗਰਮੀ ਤੋਂ ਬਚਣ ਦੇ ਦੱਸੇ ਨੁਸਖੇ <br/> ਅਗਲੀ ਖ਼ਬਰ ਸਬਜ਼ੀ ਮੰਡੀ ਦੇ ਬਾਹਰ ਲੱਗੇ ਕੂੜੇ ਦੇ ਢੇਰ ਲੋਕਾਂ ਦੀ ਸਿਹਤ ਲਈ ਬਣੇ ਖ਼ਤਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।