25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜਨਗਣਨਾ-2027 ਦੇ ਪਹਿਲੇ ਪੜਾਅ 'ਚ 11 ਜ਼ਿਲਿ੍ਹਆਂ ਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ-ਮਨਜੀਤ ਸਿੰਘ ਬਰਾੜ <br/>

ਅਜੀਤ ਡੈਸਕ 26-05-2026
ਚੰਡੀਗੜ੍ਹ, 25 ਮਈ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਜਨਗਣਨਾ-2027 ਦੇ ਸੁਚਾਰੂ ਅਮਲ ਲਈ ਆਪਣੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਜੰਗੀ ਪੱਧਰ 'ਤੇ ਕੰਮ ਵਿਚ ਲਾ ਦਿੱਤਾ ਹੈ | ਇਸ ਪ੍ਰਕਿਰਿਆ ਦੇ ਪਹਿਲੇ ਪੜਾਅ-ਹਾਊਸਲਿਸਟਿੰਗ ਤੇ ਹਾਊਸਿੰਗ ਆਪੇ੍ਰਸ਼ਨਜ਼ ਵਿਚ 11 ਜ਼ਿਲਿ੍ਹਆਂ ਅਤੇ ਸੱਤ ਨਗਰ ਨਿਗਮਾਂ ਨੇ ਫ਼ੀਲਡ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ, ਜੋ ਕਿ ਨਿਰਧਾਰਿਤ ਸਮਾਂ-ਸੀਮਾਵਾਂ ਦੇ ਅੰਦਰ ਡੇਟਾ ਇਕੱਤਰਤਾ ਦੀ ਸੰਪੂਰਨਤਾ, ਸਟੀਕਤਾ ਤੇ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਠੋਸ ਵਚਨਬੱਧਤਾ ਨੂੰ ਦਰਸਾਉਂਦਾ ਹੈ | ਸਥਾਨਕ ਸਰਕਾਰਾਂ ਦੇ ਪ੍ਰਸ਼ਾਸਕੀ ਸਕੱਤਰ ਮਨਜੀਤ ਸਿੰਘ ਬਰਾੜ ਜਿਨ੍ਹਾਂ ਨਾਲ ਡਾਇਰੈਕਟਰ ਜਨਗਣਨਾ ਆਪੇ੍ਰਸ਼ਨਜ਼ ਡਾ. ਨਵਜੋਤ ਖੋਸਾ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਕੁਲਵੰਤ ਸਿੰਘ ਵੀ ਮੌਜੂਦ ਸਨ, ਨੇ ਪਹਿਲੇ ਪੜਾਅ ਦੇ ਕਾਰਜਾਂ ਦੇ ਮੁਲੰਕਣ ਲਈ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨਾਲ ਵਰਚੁਅਲ ਤੌਰ 'ਤੇ ਸਮੀਖਿਆ ਮੀਟਿੰਗ ਕੀਤੀ | ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਬਰਨਾਲਾ, ਮੋਗਾ, ਮਾਲੇਰਕੋਟਲਾ, ਫ਼ਾਜ਼ਿਲਕਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਰੂਪਨਗਰ, ਮਾਨਸਾ ਤੇ ਹੁਸ਼ਿਆਰਪੁਰ ਸਮੇਤ ਕੁੱਲ ਗਿਆਰਾਂ ਜ਼ਿਲਿ੍ਹਆਂ ਅਤੇ ਸੱਤ ਨਗਰ ਨਿਗਮਾਂ (ਐਮ.ਸੀਜ਼) ਬਰਨਾਲਾ, ਅਬੋਹਰ, ਮੋਗਾ, ਬਟਾਲਾ, ਹੁਸ਼ਿਆਰਪੁਰ, ਫਗਵਾੜਾ ਅਤੇ ਕਪੂਰਥਲਾ ਨੇ ਸ਼ਾਨਦਾਰ ਫ਼ੀਲਡ ਲਾਮਬੰਦੀ ਤੇ ਨਿਗਰਾਨੀ ਰਾਹੀਂ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ ਹੈ |
ਬਰਾੜ ਨੇ ਕਿਹਾ, 'ਜਨਗਣਨਾ ਸਬੰਧੀ ਕਾਰਜ ਦਾ ਵਧੇਰੇ ਰਾਸ਼ਟਰੀ ਮਹੱਤਵ ਹੈ ਅਤੇ ਉਕਤ ਜ਼ਿਲਿ੍ਹਆਂ ਦੁਆਰਾ ਦਿਖਾਈ ਗਈ ਸ਼ਲਾਘਾਯੋਗ ਕਾਰਗੁਜ਼ਾਰੀ ਮਜ਼ਬੂਤ ਸਥਾਨਕ ਲੀਡਰਸ਼ਿਪ ਦਾ ਨਤੀਜਾ ਹੈ |

ਪਿਛਲੀ ਖ਼ਬਰ ਉੱਦਮ ਮੰਤਰਾਲੇ ਨੇ ਉੱਦਮੀ ਜਾਗਰੂਕਤਾ ਤੇ ਵਿਸ਼ੇਸ਼ ਵਿਕਰੇਤਾ ਵਿਕਾਸ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਮਾਮਲੇ 'ਚ ਗਜਪਤ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 2 ਜੂਨ ਤੱਕ ਟਲੀ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।