25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

5 ਜਾਂ 5 ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਨਾਅਰੇਬਾਜ਼ੀ ਕਰਨ, ਭੜਕਾਊ ਭਾਸ਼ਣ ਦੇਣ, ਮੀਟਿੰਗਾਂ ਕਰਨ, ਜਲੂਸ ਕੱਢਣ ਤੇ ਰੈਲੀਆਂ ਕਰਨ 'ਤੇ ਪਾਬੰਦੀ <br/>

ਅਜੀਤ ਡੈਸਕ 26-05-2026
ਐੱਸ. ਏ. ਐੱਸ. ਨਗਰ, 25 ਮਈ (ਪ੍ਰੋ. ਅਵਤਾਰ ਸਿੰਘ)- ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ•ਾ ਮੈਜਿਸਟ੍ਰੇਟ ਮੁਹਾਲੀ ਵਲੋਂ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ | ਇਨ•ਾਂ ਹੁਕਮਾਂ ਅਨੁਸਾਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਜ਼ਿਲ•ਾ ਮੁਹਾਲੀ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਚੋਣ ਪ੍ਰਕਿਰਿਆ ਅਧੀਨ ਆਉਂਦੀਆਂ ਹੱਦਾਂ ਅੰਦਰ ਕਿਸੇ ਵੀ ਤਰ•ਾਂ ਦੀ ਨਾਅਰੇਬਾਜ਼ੀ, ਭੜਕਾਊ ਭਾਸ਼ਣ, ਜਲੂਸ, ਰੈਲੀਆਂ ਤੇ ਮੀਟਿੰਗਾਂ ਕਰਨ 'ਤੇ ਪਾਬੰਦੀ ਲਗਾਈ ਗਈ ਹੈ | ਇਸ ਤੋਂ ਇਲਾਵਾ ਧਾਰਮਿਕ ਸਥਾਨਾਂ, ਧਾਰਮਿਕ ਸਮਾਗਮਾਂ ਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ | ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀ ਹੱਦ 'ਚ ਹਥਿਆਰ, ਲਾਠੀਆਂ, ਤਲਵਾਰਾਂ, ਜ਼ਹਿਰੀਲੇ ਪਦਾਰਥ ਤੇ ਹੋਰ ਹਾਨੀਕਾਰਕ ਸਮੱਗਰੀ ਲਿਜਾਣ 'ਤੇ ਵੀ ਪਾਬੰਦੀ ਰਹੇਗੀ | ਇਸ ਸੰਬੰਧ 'ਚ ਜਾਰੀ ਹੁਕਮਾਂ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਪਾਬੰਦੀਆਂ ਪੁਲਿਸ ਕਰਮਚਾਰੀਆਂ ਤੇ ਡਿਊਟੀ 'ਤੇ ਤਾਇਨਾਤ ਸਰਕਾਰੀ ਅਧਿਕਾਰੀਆਂ ਤੇ ਹੋਰ ਅਧਿਕਾਰਤ ਸੁਰੱਖਿਆ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੀਆਂ | ਇਸੇ ਤਰ•ਾਂ ਵਿਆਹ ਸ਼ਾਦੀ, ਅੰਤਿਮ ਅਰਦਾਸ, ਧਾਰਮਿਕ ਸਥਾਨਾਂ, ਧਾਰਮਿਕ ਸੰਸਥਾਵਾਂ ਤੇ ਉਪ-ਮੰਡਲ ਮੈਜਿਸਟ੍ਰੇਟ ਦੀ ਪ੍ਰਵਾਨਗੀ ਨਾਲ ਹੋਣ ਵਾਲੇ ਸਮਾਗਮਾਂ ਨੂੰ ਇਨ•ਾਂ ਪਾਬੰਦੀਆਂ ਤੋਂ ਛੋਟ ਹੋਵੇਗੀ | ਜ਼ਿਲ•ਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਤੇ ਕਿਸੇ ਵੀ ਤਰ•ਾਂ ਦੀ ਅਫਵਾਹ ਜਾਂ ਭੜਕਾਊ ਗਤੀਵਿਧੀ ਤੋਂ ਦੂਰ ਰਹਿਣ | ਇਹ ਹੁਕਮ 25 ਮਈ ਤੋਂ ਲੈ ਕੇ ਆਗਾਮੀ 1 ਜੂਨ ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਖਰੜ ਦੀ ਨਵੇਂ ਸਿਰੇ ਤੋਂ ਵਾਰਡਬੰਦੀ ਤਿਆਰ ਕਰ ਕੇ ਚੋਣਾਂ ਜਲਦ ਕਰਵਾਈਆਂ ਜਾਣ : ਜੱਗਾ <br/> ਅਗਲੀ ਖ਼ਬਰ ਆਈ.ਪੀ.ਐੱਲ.-੨੦੨੬-ਪਲੇਆਫ਼ ਮੈਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।