25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਕਾਲੀ ਦਲ ਦੇ ਉਮੀਦਵਾਰ ਪ੍ਰੀਤਮ ਸਿੰਘ ਨੇ ਲੋਕਾਂ ਨੂੰ ਲੋਕਤੰਤਰ ਦੀ ਬਹਾਲੀ ਲਈ ਵੱਧ ਚੜ੍ਹ•ਕੇ ਵੋਟਾਂ ਪਾਉਣ ਦੀ ਕੀਤੀ ਅਪੀਲ

ਮੁਹਾਲੀ ਦੇ ਵਾ. ਨੰ. 4 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੀਤਮ ਸਿੰਘ ਵਾਰਡ ਵਾਸੀਆਂ ਨੂੰ ਵੱਧ ਚੜ੍ਹ• ਕੇ ਵੋਟਾਂ ਪਾਉਣ ਦੀ ਅਪੀਲ ਕਰਦੇ ਹੋਏ | ਅਜੀਤ ਤਸਵੀਰ <br/> 26-05-2026
ਐੱਸ. ਏ. ਐੱਸ. ਨਗਰ, 25 ਮਈ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਵਾ. ਨੰ. 4 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੀਤਮ ਸਿੰਘ ਨੇ ਨਗਰ ਨਿਗਮ ਚੋਣਾਂ ਲਈ ਚੋਣ ਪ੍ਰਚਾਰ ਖ਼ਤਮ ਹੁੰਦਿਆਂ ਹੀ ਆਪਣੇ ਵਾਰਡ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਲੋਕਤੰਤਰ ਦੀ ਬਹਾਲੀ ਲਈ ਆਪਣੀ ਇਕ-ਇਕ ਕੀਮਤੀ ਵੋਟ ਪਾਉਣ ਲਈ ਘਰ ਤੋਂ ਜ਼ਰੂਰ ਨਿਕਲਣ | ਜ਼ਿਕਰਯੋਗ ਹੈ ਕਿ ਵਾ. ਨੰ. 4 ਦੇ ਵਸਨੀਕਾਂ ਵਲੋਂ ਪ੍ਰੀਤਮ ਸਿੰਘ ਦੀ ਸਾਫ਼-ਸੁਥਰੀ ਛਵੀ, ਮਿਹਨਤੀ ਸੁਭਾਅ, ਹਰ ਇਕ ਦੇ ਦੁੱਖ-ਸੁੱਖ 'ਚ ਸ਼ਾਮਿਲ ਹੋਣ ਦੀ ਭਾਵਨਾ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਹਿੰਦੇ ਹੋਏ ਕੀਤੇ ਲੋਕ ਭਲਾਈ ਦੇ ਕਾਰਜਾਂ ਨੂੰ ਖ਼ੂਬ ਸਰਾਹਿਆ ਜਾ ਰਿਹਾ ਹੈ | ਇਸ ਮੌਕੇ ਇੰਦਰਜੀਤ ਸਿੰਘ, ਦਰਸ਼ਨ ਸਿੰਘ, ਅਬਿੰਦਰ ਸਿੰਘ, ਸਤਨਾਮ ਸਿੰਘ, ਵਰੁਦੀਪ ਸਿੰਘ ਤੇ ਬਲਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਵਲੋਂ ਮੁਹਾਲੀ ਨਗਰ ਨਿਗਮ ਚੋਣਾਂ 'ਚ ਧਾਂਦਲੀ ਹੋਣ ਦਾ ਪਰਦਾਫਾਸ਼ <br/> ਅਗਲੀ ਖ਼ਬਰ 18 ਵਾਰਡਾਂ ਦੇ 51 ਹਜ਼ਾਰ ਵੋਟਰ ਚੁਣਨਗੇ ਡੇਰਾਬੱਸੀ ਦੇ 18 ਕੌਂਸਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।