25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮੁੱਖ ਮੰਤਰੀ ਹਰਿਆਣਾ ਦੇ ਸਿਆਸੀ ਸਕੱਤਰ ਤਰੁਣ ਭੰਡਾਰੀ ਪਹੁੰਚੇ ਗੁਰਦਰਸ਼ਨ ਸਿੰਘ ਸੈਣੀ ਦੇ ਦਫ਼ਤਰ

ਸਿਆਸੀ ਸਕੱਤਰ ਤਰੁਣ ਭੰਡਾਰੀ ਦਾ ਸਵਾਗਤ ਕਰਦੇ ਹੋਏ ਗੁਰਦਰਸ਼ਨ ਸਿੰਘ ਸੈਣੀ, ਹਰਦੀਪ ਸਿੰਘ ਸੈਣੀ ਤੇ ਹਰਪ੍ਰੀਤ ਸਿੰਘ ਸੈਣੀ | ਤਸਵੀਰ : ਹੈਪੀ ਪੰਡਵਾਲਾ <br/> 26-05-2026
ਜ਼ੀਰਕਪੁਰ, 25 ਮਈ (ਹੈਪੀ ਪੰਡਵਾਲਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਿਆਸੀ ਸਕੱਤਰ ਤਰੁਣ ਭੰਡਾਰੀ ਅੱਜ ਉਚੇਚੇ ਤੌਰ 'ਤੇ ਜ਼ੀਰਕਪੁਰ ਪਹੁੰਚੇ | ਇੱਥੇ ਉਨ੍ਹਾਂ ਨੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੇ ਦਫ਼ਤਰ ਦਾ ਦੌਰਾ ਕੀਤਾ ਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਵਰਕਰਾਂ ਤੇ ਆਗੂਆਂ 'ਚ ਨਵਾਂ ਜੋਸ਼ ਭਰਿਆ | ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਤਰੁਣ ਭੰਡਾਰੀ ਨੇ ਜ਼ੀਰਕਪੁਰ ਦੇ ਵਿਕਾਸ ਲਈ ਨਗਰ ਕੌਂਸਲ ਚੋਣਾਂ 'ਚ ਭਾਜਪਾ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਜ਼ੋਰਦਾਰ ਅਪੀਲ ਕੀਤੀ | ਮੀਟਿੰਗ ਦੌਰਾਨ ਤਰੁਣ ਭੰਡਾਰੀ ਨੇ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਖਾਸ ਤੌਰ 'ਤੇ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਦਾ ਇਕੋ-ਇਕ ਮਕਸਦ ਸਮਾਜ ਦੇ ਹਰ ਵਰਗ ਦਾ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਰਨਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਜ਼ੀਰਕਪੁਰ ਦੀ ਜਨਤਾ ਸਥਾਨਕ ਪੱਧਰ 'ਤੇ ਬਦਲਾਅ ਚਾਹੁੰਦੀ ਹੈ ਅਤੇ ਇਥੋਂ ਦੇ ਸਰਵਪੱਖੀ ਵਿਕਾਸ ਲਈ ਨਗਰ ਕੌਂਸਲ 'ਚ ਭਾਜਪਾ ਦੀ ਕਮੇਟੀ ਬਣਨਾ ਬੇਹੱਦ ਜ਼ਰੂਰੀ ਹੈ | ਇਸ ਮੌਕੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਤਰੁਣ ਭੰਡਾਰੀ ਦਾ ਇਥੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ |
ਸੈਣੀ ਨੇ ਭਰੋਸਾ ਦਿਵਾਇਆ ਕਿ ਜ਼ੀਰਕਪੁਰ ਦੇ ਸਾਰੇ ਵਰਕਰ ਇਕਜੁੱਟ ਹਨ ਤੇ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣਗੇ | ਇਸ ਮੌਕੇ ਹਰਦੀਪ ਸਿੰਘ ਸੈਣੀ, ਜ਼ਿਲ੍ਹਾ ਓ. ਬੀ. ਸੀ. ਮੋਰਚਾ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਤੇ ਪੁਸ਼ਪਿੰਦਰ ਮਹਿਤਾ ਸਮੇਤ ਕੌਂਸਲ ਚੋਣਾਂ ਲਈ ਭਾਜਪਾ ਦੇ ਉਮੀਦਵਾਰ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅੱਜ ਜ਼ਿਲ੍ਹਾ ਮੁਹਾਲੀ ਦੇ 166 ਵਾਰਡਾਂ 'ਚ 695 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ 4,80,781 ਵੋਟਰ <br/> ਅਗਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ ਨੂੰ ਲੈ ਕੇ ਡੀ.ਸੀ. ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।