08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮਹਿਲਾ ਆਈ.ਪੀ.ਐਸ. ਅਫਸਰ ਨਾਲ ਬਦਸਲੂਕੀ ਕਰਨ ਵਾਲੇ ਰਵਨੀਤ ਬਿੱਟੂ ਖਿਲਾਫ ਮੁੱਖ ਮੰਤਰੀ ਕਰਨ ਕਾਰਵਾਈ-ਬਲਵਿੰਦਰ ਸਿੰਘ ਧਾਲੀਵਾਲ

ਅਜੀਤ ਡੈਸਕ 28-05-2026
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਇਥੇ ਕਿਹਾ ਕਿ ਭਾਜਪਾ ਦੇ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਪੰਜਾਬ ਪੁਲਿਸ ਦੇ ਮੁਲਾਜ਼ਮ ਅਤੇ ਮਹਿਲਾ ਐਸ.ਐਸ.ਪੀ. ਨਾਲ ਕੀਤੀ ਬਦਸਲੂਕੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਇਹ ਉਹੀ ਪੰਜਾਬ ਪੁਲਿਸ ਹੈ ਜਿਸਨੇ ਆਪਣੀਆਂ ਜਾਨਾਂ ਵਾਰ ਕੇ ਪੰਜਾਬ ਨੂੰ ਅੱਗ 'ਚੋਂ ਕੱਢਿਆ ਸੀ | ਅੱਜ ਉਸੇ ਪੁਲਿਸ ਦੇ ਮੁਲਾਜ਼ਮਾਂ ਦੇ ਗਿਰੇਬਾਨ ਨੂੰ ਹੱਥ ਪਾਉਣ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਦੀ ਇਸ ਗੁੰਡਾਗਰਦੀ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ | ਕਾਨੂੰਨ ਦੀ ਰੱਖਿਆ ਕਰਨ ਵਾਲੇ ਪੁਲਿਸ ਕਰਮਚਾਰੀਆਂ ਨਾਲ ਇਸ ਤਰ੍ਹਾਂ ਦਾ ਵਰਤਾਵ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਪੁੱਛਿਆ ਕਿ ਕੀ ਭਾਜਪਾ ਦੀ ਔਰਤਾਂ ਪ੍ਰਤੀ ਇਹੀ ਸੋਚ ਹੈ? ਉਨ੍ਹਾਂ ਕਿਹਾ ਕਿ ਇਕ ਮਹਿਲਾ ਆਈ.ਪੀ.ਐਸ. ਅਫਸਰ ਨਾਲ ਗਲਤ ਵਿਹਾਰ ਕਰਨਾ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਹੁਣ ਸਭ ਦੀ ਨਜ਼ਰ ਪੰਜਾਬ ਸਰਕਾਰ 'ਤੇ ਟਿਕੀ ਹੋਈ ਹੈ ਕਿ ਮੁੱਖ ਮੰਤਰੀ ਇਸ ਮਾਮਲੇ ਵਿਚ ਕਦੋਂ ਕਾਰਵਾਈ ਕਰਨਗੇ?
ਪਿਛਲੀ ਖ਼ਬਰ ਚੰਡੀਗੜ੍ਹ 'ਚ ਪਾਣੀ ਭਰਨ ਦੀ ਸਮੱਸਿਆ ਰੋਕਣ ਲਈ ਮੇਅਰ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿਚ 2.30 ਲੱਖ ਤੋਂ ਵੱਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।