16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕਿ੍ਸ਼ਨਾ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਨੇ ਕੌਂਸਲਰ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ (ਅਜੀਤ ਬਿਊਰੋ) - ਕਿ੍ਸ਼ਨਾ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ 41-ਸੀ ਦੇ ਅਹੁਦੇਦਾਰਾਂ ਅਤੇ ਦੁਕਾਨਦਾਰਾਂ ਦਾ ਇਕ ਵਫਦ ਅੱਜ ਇਲਾਕਾ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੂੰ ਮਿਲਿਆ | ਵਫਦ ਨੇ ਮਾਰਕੀਟ ਦੀਆਂ ਪਹਿਲਾਂ ਪੂਰੀਆਂ ਕੀਤੀਆਂ ਮੰਗਾਂ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਇਕ ਮੰਗ-ਪੱਤਰ ਵੀ ਸੌਂਪਿਆ | ਵਫ਼ਦ ਵਲੋਂ ਸੌਂਪੇ ਮੰਗ-ਪੱਤਰ 'ਚ ਮਾਰਕੀਟ ਵਿਚ ਫੈਂਸੀ ਲਾਈਟਾਂ ਤੇ ਹਾਈ-ਮਸਟ ਲਾਈਟਾਂ ਲਗਵਾਉਣ ਦੀ ਮੰਗ ਰੱਖੀ ਗਈ | ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਦੁਕਾਨਦਾਰਾਂ ਨੂੰ ਭਰੋਸਾ ਦਿੱਤਾ ਕਿ ਪਹਿਲਾਂ ਪੂਰੀਆਂ ਕੀਤੀਆਂ ਮੰਗਾਂ ਵਾਂਗ ਇਸ ਲਾਈਟਾਂ ਦੀ ਮੰਗ ਨੂੰ ਪੂਰਾ ਕਰਨ ਲਈ ਵੀ ਪੂਰੇ ਯਤਨ ਕੀਤੇ ਜਾਣਗੇ |

ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਤੇ ਗਾਂਜੇ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਨੂਰੀ ਮਸਜਿਦ ਸਿਆਣਾ ਵਿਖੇ ਸ਼ਰਧਾ ਨਾਲ ਮਨਾਈ ਬਕਰੀਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।