14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਾਂਝਾ ਮੁਲਾਜ਼ਮ ਮੰਚ ਪੰਜਾਬ ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ (ਅਜਾਇਬ ਸਿੰਘ ਔਜਲਾ) - ਸਾਂਝਾ ਮੁਲਾਜ਼ਮ ਮੰਚ ਪੰਜਾਬ ਚੰਡੀਗੜ੍ਹ ਵਲੋਂ ਲੰਬੇ ਸਮੇਂ ਤੋਂ ਪੈਂਡਿੰਗ ਮੁਲਾਜ਼ਮ ਮੰਗਾਂ ਦਾ ਕੋਈ ਹੱਲ ਨਾ ਹੋਣ ਕਾਰਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪ ਕੇ ਮੀਟਿੰਗ ਦਾ ਸਮਾਂ ਮੰਗਿਆ ਗਿਆ ਸੀ ਜਿਸ ਦੇ ਸਬੰਧ ਵਿਚ ਰਾਜਪਾਲ ਵਲੋਂ 28 ਮਈ ਨੂੰ ਸਾਂਝਾ ਮੁਲਾਜ਼ਮ ਮੰਚ ਪੰਜਾਬ ਚੰਡੀਗੜ੍ਹ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ | ਸਾਂਝਾਂ ਮੁਲਾਜ਼ਮ ਮੰਚ ਪੰਜਾਬ ਚੰਡੀਗੜ੍ਹ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਲਗਭਗ 30 ਮਿੰਟ ਤੱਕ ਹੋਈ | ਮੀਟਿੰਗ ਵਿਚ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ (ਆਈ.ਏ.ਐਸ.) ਵੀ ਮੌਜੂਦ ਰਹੇ | ਸਾਂਝਾ ਮੁਲਾਜ਼ਮ ਮੰਚ, ਪੰਜਾਬ, ਚੰਡੀਗੜ੍ਹ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਵਲੋਂ ਇਹ ਗੱਲ ਬੜੀ ਗੰਭੀਰਤਾ ਨਾਲ ਦੱਸੀ ਗਈ ਕਿ ਮੁਲਾਜ਼ਮਾਂ ਦੀਆਂ ਮੰਗਾਂ ਪਿਛਲੇ ਕਾਫ਼ੀ ਸਮੇਂ ਤੋਂ ਪੈਂਡਿੰਗ ਹਨ ਅਤੇ ਜਿਸ ਕਾਰਨ ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ | ਆਗੂਆਂ ਵਲੋਂ ਡੀ.ਏ ਸਬੰਧੀ ਅਦਾਲਤ ਵਿਚ ਚੱਲ ਰਹੇ ਕੋਰਟ ਕੇਸ ਦੇ ਤੱਥਾਂ ਨੂੰ ਵੀ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਗਿਆ | ਆਗੂਆਂ ਨੇ ਦੱਸਿਆ ਕਿ ਰਾਜਪਾਲ ਵਲੋਂ ਇਹ ਭਰੋਸਾ ਦਿੱਤਾ ਗਿਆ ਕਿ ਜੂਨ ਦੇ ਪਹਿਲੇ ਹਫ਼ਤੇ ਵਿਚ ਪੰਜਾਬ ਦੇ ਮੁੱਖ ਮੰਤਰੀ ਤੇ ਮੁੱਖ ਸਕੱਤਰ ਨਾਲ ਮੁਲਾਜ਼ਮ ਮੰਗਾਂ ਬਾਰੇ ਮੀਟਿੰਗ ਕੀਤੀ ਜਾਵੇਗੀ | ਮੀਟਿੰਗ ਵਿਚ ਮਨਜੀਤ ਸਿੰਘ ਰੰਧਾਵਾ, ਸੁਸ਼ੀਲ ਕੁਮਾਰ ਫ਼ੌਜੀ, ਸਾਹਿਲ ਸ਼ਰਮਾ, ਅਮਿਤ ਕਟੌਚ ਅਤੇ ਹਰਨੇਕ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਜਾਗਰੂਕਤਾ ਸਾਈਕਲ ਰੈਲੀ 31 ਨੂੰ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 13.34 ਲੱਖ ਰੁਪਏ ਦੀ ਠੱਗੀ, ਦੋ ਇਮੀਗ੍ਰੇਸ਼ਨ ਕੰਪਨੀਆਂ ਦੇ ਮਾਲਕ ਪਤੀ-ਪਤਨੀ ਖ਼ਿਲਾਫ਼ ਕੇਸ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।