14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

29 ਜੂਨ ਨੂੰ ਭਿਵਾਨੀ 'ਚ ਮਨਾਈ ਜਾਵੇਗੀ ਸੰਤ ਕਬੀਰ ਜੈਅੰਤੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿਚ ਧਾਨਕ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦੇ ਹਨ | ਤਸਵੀਰ : ਕਮਲਜੀਤ ਸਿੰਘ <br/> 31-05-2026
ਚੰਡੀਗੜ੍ਹ, 30 ਮਈ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿਖੇ ਇਕ ਮੀਟਿੰਗ ਦੀ ਅਗਵਾਈ ਕਰਦੇ ਹੋਏ ਕਿਹਾ ਕਿ 29 ਜੂਨ ਨੂੰ ਭਿਵਾਨੀ ਵਿਚ ਸੰਤ ਕਬੀਰ ਦਾਸ ਜੈਅੰੰਤੀ ਮਨਾਈ ਜਾਵੇਗੀ | ਇਸੇ ਤਰ੍ਹਾਂ ਉਹ ਪੰਜਾਬ ਦੇ ਅਬੋਹਰ ਅਤੇ ਲੁਧਿਆਣਾ ਵਿਚ ਵੀ ਕਰਵਾਏ ਜਾਣ ਵਾਲੇ ਜੈਅੰਤੀ ਸਮਾਰੋਹਾਂ 'ਚ ਸ਼ਾਮਲ ਹੋਣਗੇ | ਉਨ੍ਹਾਂ ਕਿਹਾ ਕਿ 2029 ਤੱਕ ਭਾਜਪਾ ਸਰਕਾਰ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ | ਹੁਣ ਤੱਕ 63 ਸੰਕਲਪ ਪੂਰੇ ਕੀਤੇ ਜਾ ਚੁੱਕੇ ਹਨ ਅਤੇ 153 ਸੰਕਲਪਾਂ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਮਾਜਿਕ ਨਿਆਂ, ਸਭਾਵੀਮਾਣ ਅਤੇ ਅਧਿਕਾਰਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਹੈ | ਉਨ੍ਹਾਂ ਕਿਹਾ ਕਿ ਸੰਤ ਕਬੀਰ ਦਾਸ ਦਾ ਵੀ ਇਹੋ ਸੰਦੇਸ਼ ਸੀ ਕਿ ਕਿਰਤ ਹੀ ਸਨਮਾਨ ਦਾ ਸਭ ਤੋਂ ਵੱਡਾ ਆਧਾਰ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸੇਵਾਵਾਂ ਵਿਚ ਅਨੁਸੂਚਿਤ ਜਾਤੀਆਂ ਲਈ ਰਾਖਵੇਂ 20 ਫ਼ੀਸਦੀ ਕੋਟੇ ਵਿਚੋਂ 10 ਫ਼ੀਸਦੀ ਹਿੱਸਾ ਵਿਸ਼ੇਸ਼ ਤੌਰ 'ਤੇ ਵਾਂਝੀਆਂ ਅਨੁਸੂਚਿਤ ਜਾਤੀਆਂ ਲਈ ਰਾਖਵਾਂ ਕੀਤਾ ਹੈ | ਇਹ ਸਮਾਜਿਕ ਨਿਆਂ ਦੀ ਦਿਸ਼ਾ ਵਿਚ ਇਤਿਹਾਸਕ ਕਦਮ ਹੈ | ਮੁੱਖ ਮੰਤਰੀ ਨੇ ਕਿਹਾ ਕਿ ਹੁਣ ਧਨ ਦੀ ਘਾਟ ਕਾਰਨ ਕੋਈ ਵੀ ਗ਼ਰੀਬ ਇਲਾਜ ਤੋਂ ਵਾਂਝਾ ਨਹੀਂ ਰਹੇਗਾ | ਆਯੁਸ਼ਮਾਨ ਭਾਰਤ-ਚਿਰਾਯੂ ਯੋਜਨਾ ਵਿਚ 29 ਲੱਖ 20 ਹਜ਼ਾਰ 806 ਮਰੀਜ਼ਾਂ ਦਾ 4 ਹਜ਼ਾਰ 131 ਕਰੋੜ ਰੁਪਏ ਨਾਲ ਮੁਫ਼ਤ ਇਲਾਜ ਕੀਤਾ ਗਿਆ ਹੈ | ਡਾਇਲੈਸਿਸ ਦੀ ਸਹੂਲਤ ਹਰ ਜ਼ਿਲ੍ਹਾ ਪੱਧਰ ਦੇ ਹਸਪਤਾਲ ਵਿਚ ਦੇਣ ਵਾਲਾ ਹਰਿਆਣਾ ਪਹਿਲਾ ਸੂਬਾ ਹੈ | ਹੁਣ ਤੱਕ ਦੋ ਲੱਖ ਮਰੀਜ਼ਾਂ ਨੇ ਇਸ ਯੋਜਨਾ ਦਾ ਲਾਭ ਉਠਾਇਆ ਹੈ | ਇਸ ਤੋਂ ਇਲਾਵਾ ਬਜ਼ੁਰਗਾਂ ਨੂੰ 3200 ਰੁਪਏ ਪੈਨਸ਼ਨ ਤੇ ਲਾਡੋ ਲੱਛਮੀ ਯੋਜਨਾ ਤਹਿਤ ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ ਦਿੱਤੇ ਜਾ ਰਹੇ ਹਨ | ਹੁਣ ਤੱਕ 1500 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ | ਪ੍ਰੋਗਰਾਮ ਵਿਚ ਰਾਜ ਸੂਚਨਾ ਕਮਿਸ਼ਨਰ ਅਮਰ ਜੀਤ ਸਿੰਘ, ਪੂਰਵ ਮੰਤਰੀ ਅਨੂਪ ਧਾਨਕ, ਬਾਬੂ ਰਾਮ ਅਬੋਹਰ ਨੇ ਵੀ ਆਪਣੇ ਵਿਚਾਰ ਰੱਖੇ | ਇਸ ਮੌਕੇ ਰਾਜਪਾਲ ਇੰਦੋਰਾ, ਵਿਜੇ ਖਟਕ ਲੁਧਿਆਣਾ, ਧਰਮਬੀਰ ਡਾਵਲਾ, ਹੀਰਾ ਲਾਲ, ਰਾਮੇਸ਼ਵਰ ਆਦਿ ਅਧਿਕਾਰੀ ਮੌਜੂਦ ਰਹੇ |
ਪਿਛਲੀ ਖ਼ਬਰ ਪੰਜਾਬ ਲੋਕ ਭਵਨ ਵਿਖੇ ਸਿੱਕਮ, ਗੋਆ ਤੇ ਤੇਲੰਗਾਨਾ ਦਾ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਆਰਥੋਪੀਡਿਕ ਇਲਾਜਾਂ 'ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚਿਆਂ-ਡਾ. ਬਲਬੀਰ ਸਿੰਘ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।