14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 5 ਕੈਡਿਟ ਐਨ. ਡੀ. ਏ. ਤੋਂ ਹੋਏ ਪਾਸ-ਆਊਟ

ਅਜੀਤ ਡੈਸਕ 31-05-2026
ਐੱਸ. ਏ. ਐੱਸ. ਨਗਰ, 30 ਮਈ (ਪ੍ਰੋ. ਅਵਤਾਰ ਸਿੰਘ)- ਇਹ ਪੰਜਾਬ ਲਈ ਇਕ ਇਤਿਹਾਸਕ ਪਲ ਸੀ, ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵਕਾਰੀ ਕੌਮੀ ਰੱਖਿਆ ਅਕੈਡਮੀ (ਐਨ.ਡੀ.ਏ.) ਤੋਂ ਗ੍ਰੈਜੂਏਟ ਹੋਏ | ਜ਼ਿਕਰਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ ਪੀ.ਵੀ.ਐਸ.ਐਮ./ ਏ.ਵੀ.ਐਸ.ਐਮ. ਦੁਆਰਾ 150ਵੇਂ ਐਨ. ਡੀ. ਏ. ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ 5 ਕੈਡਿਟਾਂ ਜਿਨ੍ਹਾਂ 'ਚ ਸੰਗਰੂਰ ਦੇ ਜਸਕੀਰਤਨ ਸਿੰਘ, ਜਲੰਧਰ ਦੇ ਮਨਜੋਤ ਸਿੰਘ ਵਾਲੀਆ ਤੇ ਧਰੁਵ ਭੰਡਾਰੀ, ਪਟਿਆਲਾ ਦੇ ਹਰਸ਼ਦੀਪ ਸਿੰਘ ਤੇ ਮੁਹਾਲੀ ਦੇ ਪਾਰਥ ਕਵੀ ਸ਼ਾਮਿਲ ਹਨ, ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ 'ਚ ਲਈ ਗਈ ਦੋ ਸਾਲਾਂ ਦੀ ਬੁਨਿਆਦੀ ਸਿਖਲਾਈ ਸਦਕਾ ਐਨ. ਡੀ. ਏ. ਤੋਂ ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕੀਤੀ ਹੈ | ਇਹ ਕੈਡਿਟ ਹੁਣ ਆਪਣੀਆਂ ਸੰਬੰਧਿਤ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿਖੇ ਜੁਆਇੰਨ ਕਰਨਗੇ, ਜਿਥੋਂ ਅਗਲੇ ਸਾਲ ਦੌਰਾਨ ਉਹ ਭਾਰਤੀ ਹਥਿਆਰਬੰਦ ਸੈਨਾਵਾਂ 'ਚ ਕਮਿਸ਼ਨਡ ਅਫ਼ਸਰ ਵਜੋਂ ਸੇਵਾਵਾਂ ਦੇਣਗੇ | ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਾਸਤੇ ਸਾਡੇ ਨੌਜਵਾਨਾਂ ਨੂੰ ਤਿਆਰ ਕਰਨ ਦੀ ਪਹਿਲਕਦਮੀ ਦਾ ਪ੍ਰਤੱਖ ਪ੍ਰਮਾਣ ਹੈ | ਉਨ੍ਹਾਂ ਕੈਡਿਟਾਂ ਨੂੰ ਫ਼ੌਜ 'ਚ ਪੱਕੀ ਵਚਨਬੱਧਤਾ ਨਾਲ ਸੇਵਾ ਕਰਦਿਆਂ ਦੇਸ਼ ਤੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ | ਇਸੇ ਦੌਰਾਨ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਵੀ. ਐਸ. ਐਮ.) ਨੇ ਕਿਹਾ ਕਿ ਇਹ ਪ੍ਰਗਤੀ ਭਵਿੱਖ 'ਚ ਵੀ ਜਾਰੀ ਰਹੇਗੀ ਕਿਉਂਕਿ 25 ਹੋਰ ਕੈਡਿਟ ਐਸ.ਐਸ.ਬੀ. ਇੰਟਰਵਿਊ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀਆਂ ਪ੍ਰਾਪਤੀਆਂ ਸਾਡੀ ਸੰਸਥਾ ਤੇ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹਨ |
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਖਰੜ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ ਦੀ ਬਦਲੀ 'ਤੇ ਰੋਕ <br/> ਅਗਲੀ ਖ਼ਬਰ ਪਿ੍ੰ. ਬਹਾਦਰ ਸਿੰਘ ਗੋਸਲ ਦੀ 121ਵੀਂ ਪੁਸਤਕ 'ਕਲਮ ਤੇ ਕਲਾ ਦਾ ਸੁਮੇਲ' ਲੋਕ ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।