14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਹਾਈ ਕੋਰਟ ਵਲੋਂ ਖਰੜ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ ਦੀ ਬਦਲੀ 'ਤੇ ਰੋਕ <br/>

ਅਜੀਤ ਡੈਸਕ 31-05-2026
ਖਰੜ, 30 ਮਈ (ਜੰਡਪੁਰੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਰੜ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ ਦੀ ਪੰਜਾਬ ਸਰਕਾਰ ਵਲੋਂ 7 ਮਈ 2026 ਨੂੰ ਕੀਤੀ ਗਈ ਬਦਲੀ 'ਤੇ ਰੋਕ ਲਗਾ ਦਿੱਤੀ ਹੈ | ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 25 ਫਰਵਰੀ 2027 ਨੂੰ ਹੋਵੇਗੀ | ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਨੂੰ ਬਹੁਤ ਕਾਹਲੀ 'ਚ 7 ਮਈ 2026 ਨੂੰ ਖਰੜ ਨਗਰ ਕੌਂਸਲ ਤੋਂ ਬਦਲ ਕੇ ਮਲਾਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਭੇਜ ਦਿੱਤਾ ਗਿਆ ਸੀ | ਸਰਕਾਰ ਦੇ ਇਨ੍ਹਾਂ ਹੁਕਮਾਂ ਦੇ ਵਿਰੁੱਧ ਸੁਖਦੇਵ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਸੀ | ਉਨ੍ਹਾਂ ਆਪਣੀ ਪਟੀਸ਼ਨ 'ਚ ਲਿਖਿਆ ਸੀ ਕਿ ਉਸ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ ਕਿਉਂਕਿ ਉਸ ਨੇ ਖੇਤਰ ਦੇ ਇਕ ਪ੍ਰਸਿੱਧ ਬਿਲਡਰ ਦੀ ਬਿਲਡਿੰਗ ਦੇ ਨਕਸ਼ੇ 'ਤੇ ਇਤਰਾਜ਼ ਜਤਾਇਆ ਸੀ | ਉਸੇ ਦਿਨ ਉਸ ਦਾ ਇਥੋਂ ਤਬਾਦਲਾ ਕਰ ਦਿੱਤਾ ਗਿਆ | ਅਦਾਲਤ ਨੇ ਫ਼ਿਲਹਾਲ ਸੁਖਦੇਵ ਸਿੰਘ ਦੇ ਬਦਲੀ ਦੇ ਆਰਡਰਾਂ 'ਤੇ ਰੋਕ ਲਗਾ ਦਿੱਤੀ ਹੈ |

ਪਿਛਲੀ ਖ਼ਬਰ ਭਾਜਪਾ ਆਗੂ ਨਰਿੰਦਰ ਰਾਣਾ ਨੇ ਭਾਜਪਾ ਦੇ ਹੱਕ 'ਚ ਫਤਵਾ ਦੇਣ ਬਦਲੇ ਵੋਟਰਾਂ ਦਾ ਕੀਤਾ ਧੰਨਵਾਦ <br/> ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 5 ਕੈਡਿਟ ਐਨ. ਡੀ. ਏ. ਤੋਂ ਹੋਏ ਪਾਸ-ਆਊਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।