16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਜਬਰ-ਜਨਾਹ ਦੇ ਮਾਮਲੇ 'ਚ ਇਕ ਮੁਲਜ਼ਮ ਗਿ੍ਫ਼ਤਾਰ

ਅਜੀਤ ਡੈਸਕ 31-05-2026
ਖਰੜ, 30 ਮਈ (ਜੰਡਪੁਰੀ)- ਥਾਣਾ ਸਿਟੀ ਖਰੜ ਦੀ ਪੁਲਿਸ ਨੇ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਸਤਪਾਲ ਸਿੰਘ ਨਾਮਕ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਦਲਜੀਤ ਸਿੰਘ ਨੇ ਦੱਸਿਆ ਪੀੜਤ ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਸੀ ਕਿ ਉਹ ਇਕ ਕੰਪਨੀ 'ਚ ਕੰਮ ਕਰਦੀ ਸੀ ਤੇ ਕਿਰਾਏ 'ਤੇ ਇਕ ਫਲੈਟ 'ਚ ਰਹਿੰਦੀ ਸੀ ਜਿਥੇ ਕਿ ਉਕਤ ਵਿਅਕਤੀ ਵੀ ਰਹਿੰਦਾ ਸੀ | ਇਸ ਤੋਂ ਬਾਅਦ ਉਨ੍ਹਾਂ ਵਿਚਕਾਰ ਦੋਸਤੀ ਹੋ ਗਈ ਤੇ ਮੁਲਜ਼ਮ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜਨਾਹ ਕਰਦਾ ਰਿਹਾ | ਇਸੇ ਦੌਰਾਨ ਜਦੋਂ ਲੜਕੀ ਦੇ ਪਿਤਾ ਦੀ ਮੌਤ ਹੋ ਗਈ ਤਾਂ ਉਕਤ ਵਿਅਕਤੀ ਉਸ ਨਾਲ ਵਿਆਹ ਕਰਵਾਉਣ ਤੋਂ ਮੁਕਰ ਗਿਆ | ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਪੀੜਤਾ ਦੇ ਸ਼ਿਕਾਇਤ 'ਤੇ ਪੁਲਿਸ ਨੇ ਮੁਲਜ਼ਮ ਸਤਪਾਲ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਸਹਿ-ਮੁਲਜ਼ਮ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ ਨੂੰ ਕਾਬੂ ਕਰਨ ਉਪਰੰਤ ਖਰੜ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ |

ਪਿਛਲੀ ਖ਼ਬਰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਰਮਜੀਤ ਸਿੰਘ ਗਿੱਲ ਨੂੰ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ : ਕੁਲਦੀ... ਅਗਲੀ ਖ਼ਬਰ ਪਿੰਡ ਤੀੜਾ ਦੇ ਸਰਕਾਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।