16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਰਮਜੀਤ ਸਿੰਘ ਗਿੱਲ ਨੂੰ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ : ਕੁਲਦੀਪ ਸਿੰਘ <br/>

ਅਜੀਤ ਡੈਸਕ 31-05-2026
ਐੱਸ. ਏ. ਐੱਸ. ਨਗਰ, 30 ਮਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਤੋਂ ਦਫ਼ਤਰ ਇੰਚਾਰਜ ਕੁਲਦੀਪ ਸਿੰਘ ਵਲੋਂ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਨੁਸ਼ਾਸਨਹੀਣਤਾ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਗਿਆ ਹੈ | ਉਨ੍ਹਾਂ ਵਲੋਂ ਮੁਹਾਲੀ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰ ਦਾ ਖੁੱਲ੍ਹ ਕੇ ਵਿਰੋਧ ਕਰਨ ਦੇ ਚਲਦਿਆਂ ਪਰਮਜੀਤ ਸਿੰਘ ਗਿੱਲ ਨੂੰ ਲਿਖਤੀ ਸ਼ਿਕਾਇਤ ਮਿਲਣ ਕਾਰਨ ਤੁਰੰਤ ਪ੍ਰਭਾਵ ਨਾਲ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ਼ ਕਰ ਦਿੱਤਾ ਗਿਆ ਹੈ | ਇਸ ਬਾਬਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦਫ਼ਤਰ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਹਾਲੀ ਨਗਰ ਨਿਗਮ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਵਲੋਂ ਵਾ. ਨੰ. 7 ਤੋਂ ਇੰਦਰਪ੍ਰੀਤ ਕੌਰ ਪਿ੍ੰਸ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ ਪਰ ਪਰਮਜੀਤ ਸਿੰਘ ਗਿੱਲ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਪਾਰਟੀ ਫ਼ੈਸਲਿਆਂ ਤੋਂ ਉਲਟ ਜਾ ਕੇ ਉਮੀਦਵਾਰ ਦੀ ਵਿਰੋਧਤਾ ਕਰ ਰਹੇ ਸਨ, ਜਿਸ ਨਾਲ ਪਾਰਟੀ ਦੇ ਅਕਸ ਤੇ ਚੋਣ ਮੁਹਿੰਮ ਨੂੰ ਠੇਸ ਪਹੁੰਚ ਰਹੀ ਸੀ | ਉਨ੍ਹਾਂ ਕਿਹਾ ਕਿ ਜੋ ਵੀ ਆਗੂ ਜਾਂ ਵਰਕਰ ਪਾਰਟੀ ਦੇ ਤੈਅ ਉਮੀਦਵਾਰਾਂ ਦਾ ਵਿਰੋਧ ਕਰੇਗਾ, ਉਸ ਖ਼ਿਲਾਫ਼ ਇਸੇ ਤਰ੍ਹਾਂ ਦੀ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਗੁੱਲੂ ਗੋਰਾਇਆ ਵਲੋਂ ਮੁਹਾਲੀ ਦੇ ਵਾ. ਨੰ. 10 ਤੋਂ ਜੇਤੂ ਰਹੇ ਪਰਮਜੀਤ ਸਿੰਘ ਕਾਹਲੋਂ ਨੂੰ ਮੁਬਾਰਕਬਾਦ ਅਗਲੀ ਖ਼ਬਰ ਜਬਰ-ਜਨਾਹ ਦੇ ਮਾਮਲੇ 'ਚ ਇਕ ਮੁਲਜ਼ਮ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।