16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਗੁੱਲੂ ਗੋਰਾਇਆ ਵਲੋਂ ਮੁਹਾਲੀ ਦੇ ਵਾ. ਨੰ. 10 ਤੋਂ ਜੇਤੂ ਰਹੇ ਪਰਮਜੀਤ ਸਿੰਘ ਕਾਹਲੋਂ ਨੂੰ ਮੁਬਾਰਕਬਾਦ

ਅਜੀਤ ਡੈਸਕ 31-05-2026
ਐੱਸ. ਏ. ਐੱਸ. ਨਗਰ, 30 ਮਈ (ਪ੍ਰੋ. ਅਵਤਾਰ ਸਿੰਘ)- ਮੁਹਾਲੀ ਨਗਰ ਨਿਗਮ ਚੋਣਾਂ ਦੌਰਾਨ ਸਭ ਤੋਂ ਸੰਵੇਦਨਸ਼ੀਲ ਸੀਟ ਮੰਨੀ ਜਾਂਦੀ ਵਾ. ਨੰ. 10 ਤੋਂ ਪਰਮਜੀਤ ਸਿੰਘ ਕਾਹਲੋਂ ਨੇ 131 ਵੋਟਾਂ ਦੇ ਮਾਰਜਨ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਇਸ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਕਰਮਬੀਰ ਸਿੰਘ ਗੁੱਲੂ ਗੋਰਾਇਆ ਵਲੋਂ ਮੁਹਾਲੀ ਸਥਿਤ ਪਰਮਜੀਤ ਸਿੰਘ ਕਾਹਲੋਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ•ਾਂ ਨੂੰ ਮੁਬਾਰਕਬਾਦ ਦਿੰਦਿਆਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਉਨ•ਾਂ ਕਿਹਾ ਕਿ ਪਰਮਜੀਤ ਸਿੰਘ ਕਾਹਲੋਂ ਪਹਿਲਾਂ ਵੀ ਮੁਹਾਲੀ ਤੋਂ ਕਈ ਵਾਰ ਕੌਂਸਲਰ ਰਹਿ ਚੁੱਕੇ ਹਨ | ਉਨ•ਾਂ ਕਿਹਾ ਕਿ ਭਾਵੇਂ ਕਾਹਲੋਂ ਨੇ ਇਸ ਵਾਰ ਆਜ਼ਾਦ ਉਮੀਦਵਾਰ ਵਜੋਂ ਨਿਗਮ ਚੋਣ ਜਿੱਤੀ ਹੈ ਪਰ ਉਹ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਵੀ ਰਹਿ ਚੁੱਕੇ ਹਨ | ਉਨ•ਾਂ ਕਿਹਾ ਕਿ ਇਸ ਵਾਰ ਕਾਹਲੋਂ ਨੇ ਸੱਤਾਧਾਰੀ ਧਿਰ ਦੇ ਉਮੀਦਵਾਰ ਦੇ ਨਾਲ-ਨਾਲ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਪੁੱਤਰ ਨੂੰ ਵੀ ਮਾਤ ਦਿੱਤੀ ਹੈ | ਇਸੇ ਦੌਰਾਨ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਉਹ ਨਿਗਮ ਚੋਣਾਂ ਦੌਰਾਨ ਉਨ•ਾਂ 'ਤੇ ਵਿਸ਼ਵਾਸ ਜਿਤਾਉਣ ਵਾਲੇ ਸਮੁੱਚੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਤੇ ਭਰੋਸਾ ਦਿਵਾਉਂਦੇ ਹਨ ਕਿ ਵਾਰਡ ਵਾਸੀਆਂ ਦੀਆਂ ਆਸਾਂ 'ਤੇ ਖਰਾ ਉਤਰਨ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ |
ਪਿਛਲੀ ਖ਼ਬਰ ਸੀ. ਬੀ. ਐਸ. ਏ. ਸੀ. ਜੀ. ਸੀ. ਲਾਂਡਰਾਂ ਦਾ ਕਿਊ. ਐਸ. ਆਈ. ਗੇਜ ਪਲੈਟੀਨਮ ਰੇਟਿੰਗ ਨਾਲ ਸਨਮਾਨ ਅਗਲੀ ਖ਼ਬਰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਰਮਜੀਤ ਸਿੰਘ ਗਿੱਲ ਨੂੰ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ : ਕੁਲਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।