17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੁਰਾਲੀ ਤੋਂ ਜਿੱਤੇ 'ਆਪ' ਉਮੀਦਵਾਰਾਂ ਨੇ ਬਹਾਦਰ ਸਿੰਘ ਓ.ਕੇ. ਦੀ ਅਗਵਾਈ ਹੇਠ ਹਲਕਾ ਵਿਧਾਇਕਾ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 31-05-2026
ਕੁਰਾਲੀ, 30 ਮਈ (ਹਰਪ੍ਰੀਤ ਸਿੰਘ)- ਸਥਾਨਕ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਨਗਰ ਕੌਂਸਲ ਚੋਣਾਂ ਦੌਰਾਨ ਜਿੱਤ ਹਾਸਿਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਬਹਾਦਰ ਸਿੰਘ ਓ. ਕੇ. ਦੀ ਅਗਵਾਈ ਹੇਠ ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਵਿਧਾਇਕਾ ਮਾਨ ਨੇ ਜਿੱਤ ਹਾਸਿਲ ਕਰਨ ਵਾਲੇ ਸਮੂਹ ਉਮੀਦਵਾਰਾਂ, ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਉਨ੍ਹਾਂ ਜੇਤੂ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਸ਼ਹਿਰ ਦੇ ਵਿਕਾਸ ਭਰੋਸਾ ਦਿੱਤਾ | ਇਸੇ ਦੌਰਾਨ ਵਿਧਾਇਕਾ ਮਾਨ ਨੇ ਦਾਅਵਾ ਕੀਤਾ ਕਿ ਕੁਰਾਲੀ ਸ਼ਹਿਰ 'ਚ ਇਸ ਵਾਰ ਆਮ ਆਦਮੀ ਪਾਰਟੀ ਦੀ ਕੌਂਸਲ ਬਣਾਈ ਜਾਵੇਗੀ ਜਦਕਿ ਕੌਂਸਲ ਪ੍ਰਧਾਨ ਦੀ ਕੁਰਸੀ 'ਤੇ ਵੀ 'ਆਪ' ਕਾਬਜ਼ ਹੋਵੇਗੀ | ਇਸ ਅਹਿਮ ਬੈਠਕ ਦੌਰਾਨ ਉਨ੍ਹਾਂ ਸ਼ਹਿਰ ਦੇ ਸਾਰੇ ਵਾਰਡਾਂ ਤੋਂ ਆਏ ਚੋਣ ਨਤੀਜਿਆਂ ਦੀ ਗੰਭੀਰਤਾ ਨਾਲ ਸਮੀਖਿਆ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੁਨੌਤੀਆਂ ਸੰਬੰਧੀ ਵਿਸਥਾਰਪੂਰਵਕ ਚਰਚਾ ਕਰਦਿਆਂ ਭਵਿੱਖ ਦੀ ਰਣਨੀਤੀ ਉਲੀਕੀ | ਇਸ ਮੁਲਾਕਾਤ ਮੌਕੇ ਕੌਂਸਲਰ ਬਹਾਦਰ ਸਿੰਘ ਓ. ਕੇ., ਸਾਬਕਾ ਕੌਂਸਲਰ ਨੰਦੀਪਾਲ ਬਾਂਸਲ, ਚੇਅਰਮੈਨ ਹਰੀਸ਼ ਰਾਣਾ, ਕੌਂਸਲਰ ਡਾ. ਅਸ਼ਵਨੀ ਕੁਮਾਰ ਸ਼ਰਮਾ, ਕੌਂਸਲਰ ਜੀਤਾ, ਕੌਂਸਲਰ ਨੀਰਜ ਰਾਠੌਰ ਪਡਿਆਲਾ, ਬਿਕਰਮ ਸਿੰਘ ਬਿੱਕਾ ਪਡਿਆਲਾ, ਕੌਂਸਲਰ ਮਨਿੰਦਰ ਕੌਰ, ਸੁਰਿੰਦਰ ਸਿੰਘ, ਗੁਰਪਾਲ ਸਿੰਘ, ਸੀਨੀਅਰ ਆਗੂ ਨਵਦੀਪ ਸਿੰਘ ਸੈਣੀ, ਮਨਜੋਤ ਸਿੰਘ ਪੱਡਾ, ਅਮਿਤ ਕੁਮਾਰ ਖੁੱਲਣ ਤੇ ਮੰਗਾ ਤਿਊੜ ਸਮੇਤ ਪਾਰਟੀ ਦੇ ਹੋਰ ਆਗੂ ਤੇ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਲਾਕ ਮਾਜਰੀ ਖੇਤਰ 'ਚ ਪਏ ਮੀਂਹ ਨੇ ਸਰਕਾਰੀ ਦਾਅਵਿਆਂ ਦੀ ਖੋਲ੍ਹੀ ਪੋਲ ਅਗਲੀ ਖ਼ਬਰ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਖਰੜ ਨੂੰ ਕਲੱਬ ਵਲੋਂ ਦਵਾਈਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।