30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

'ਆਪ' ਦੀ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ 'ਚ ਹੋਈ ਇਤਿਹਾਸਕ ਜਿੱਤ : ਪਿ੍ੰਸ ਧਾਲੀਵਾਲ <br/>

ਅਜੀਤ ਡੈਸਕ 01-06-2026
ਖਰੜ, 31 ਮਈ (ਜੰਡਪੁਰੀ)- ਆਮ ਆਦਮੀ ਪਾਰਟੀ ਦੀ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ 'ਚ ਸ਼ਾਨਦਾਰ ਜਿੱਤ 'ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ਯੂਥ ਆਗੂ ਪਿ੍ੰਸ ਧਾਲੀਵਾਲ ਨੇ ਕਿਹਾ ਕਿ ਇਹ ਜਿੱਤ ਪੰਜਾਬ ਦੇ ਆਮ ਲੋਕਾਂ ਦੇ ਭਰੋਸੇ, ਵਿਕਾਸ ਦੀ ਰਾਜਨੀਤੀ ਤੇ ਲੋਕ-ਪੱਖੀ ਨੀਤੀਆਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕੁੱਲ 958 ਸੀਟਾਂ ਜਿੱਤ ਕੇ ਇਕ ਨਵਾਂ ਇਤਿਹਾਸ ਰਚਿਆ ਹੈ | ਇਹ ਨਤੀਜੇ ਸਾਬਿਤ ਕਰਦੇ ਹਨ ਕਿ ਪੰਜਾਬ ਦੇ ਲੋਕ ਇਮਾਨਦਾਰ, ਪਾਰਦਰਸ਼ੀ ਤੇ ਲੋਕ-ਸੇਵਾ ਨੂੰ ਸਮਰਪਿਤ ਰਾਜਨੀਤੀ ਦੇ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੇ ਵਿਕਾਸਮੁੱਖੀ ਨੀਤੀਆਂ 'ਤੇ ਲੋਕਾਂ ਨੇ ਆਪਣੀ ਮੁਹਰ ਲਗਾਈ ਹੈ | ਉਨ੍ਹਾਂ ਕਿਹਾ ਕਿ ਜਨਤਾ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਸਿੱਖਿਆ, ਸਿਹਤ, ਰੁਜ਼ਗਾਰ ਤੇ ਬਿਹਤਰ ਨਾਗਰਿਕ ਸਹੂਲਤਾਂ ਨੂੰ ਤਰਜੀਹ ਦੇਣ ਵਾਲੀ ਸਰਕਾਰ ਦੇ ਨਾਲ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਵਿੱਖ 'ਚ ਵੀ ਲੋਕਾਂ ਦੀ ਸੇਵਾ, ਪਾਰਦਰਸ਼ੀ ਪ੍ਰਸ਼ਾਸਨ ਤੇ ਵਿਕਾਸ ਦੇ ਏਜੰਡੇ ਨੂੰ ਲੈ ਕੇ ਅੱਗੇ ਵਧਦੀ ਰਹੇਗੀ ਤੇ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰੇਗੀ |

ਪਿਛਲੀ ਖ਼ਬਰ 100 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ <br/> ਅਗਲੀ ਖ਼ਬਰ ਵੀ. ਵੀ. ਆਈ. ਪੀ. ਡਿਊਟੀਆਂ ਦੀ ਭੇਟ ਚੜ੍ਹੇ ਡੇਰਾਬੱਸੀ ਹਲਕੇ ਦੇ ਪੁਲਿਸ ਸਾਂਝ ਕੇਂਦਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।