30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵਲੋਂ ਪੰਜਾਬ 'ਚ ਜਨਗਣਨਾ ਦੇ ਪਹਿਲੇ ਪੜਾਅ ਦੀ ਪ੍ਰਗਤੀ ਦੀ ਸਮੀਖਿਆ <br/>

ਅਜੀਤ ਡੈਸਕ 05-06-2026
ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ) - ਅੱਜ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੀ ਮੀਟਿੰਗ ਹੋਈ, ਜਿਸ ਵਿਚ ਰਾਜ ਭਰ ਵਿਚ ਚੱਲ ਰਹੇ ਜਨਗਣਨਾ 2027 ਦੇ ਪਹਿਲੇ ਪੜਾਅ- ਹਾਊਸਲਿਟਿੰਗ ਤੇ ਹਾਊਸਿੰਗ ਜਨਗਣਨਾ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ | ਮੀਟਿੰਗ ਵਿਚ ਜਨਗਣਨਾ ਬਾਰੇ ਰਾਜ ਨੋਡਲ ਅਧਿਕਾਰੀ ਤੇ ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਘਣਸ਼ਿਆਮ ਥੋਰੀ ਤੋਂ ਇਲਾਵਾ ਯੋਜਨਾਬੰਦੀ, ਵਿੱਤ, ਪੇਂਡੂ ਵਿਕਾਸ ਤੇ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜੋ ਇਸ ਕਮੇਟੀ ਦੇ ਮੈਂਬਰ ਵੀ ਹਨ | ਮੀਟਿੰਗ ਵਿਚ ਪੰਜਾਬ ਦੇ ਸਾਰੇ ਪ੍ਰਮੁੱਖ ਜਨਗਣਨਾ ਅਫ਼ਸਰਾਂ (ਡਿਪਟੀ ਕਮਿਸ਼ਨਰਾਂ ਤੇ ਨਗਰ ਨਿਗਮ ਕਮਿਸ਼ਨਰਾਂ) ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ | ਇਹ ਮੀਟਿੰਗ ਜਨਗਣਨਾ ਆਪੇ੍ਰਸ਼ਨਜ਼, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵਲੋਂ ਬੁਲਾਈ ਗਈ ਸੀ | ਮੀਟਿੰਗ ਦੌਰਾਨ ਪਹਿਲੇ ਪੜਾਅ ਦੇ ਜਨਗਣਨਾ ਕਾਰਜਾਂ ਦੀ ਪ੍ਰਗਤੀ ਬਾਰੇ ਇੱਕ ਵਿਆਪਕ ਸਮੀਖਿਆ ਕੀਤੀ ਗਈ, ਜਿਸ ਵਿਚ ਹਾਊਸਲਿਸਟਿੰਗ ਤੇ ਹਾਊਸਿੰਗ ਸੈਂਸਜ਼ (ਐਚ.ਐਲ.ਓ.), ਹਾਊਸਲਿਸਟਿੰਗ ਬਲਾਕਾਂ (ਐਚ.ਐਲ.ਬੀਜ਼) ਦੀ ਸਿਰਜਣਾ ਤੇ ਮੁਕੰਮਲਤਾ ਤੇ ਡੇਟਾ ਇਕੱਤਰਤਾ ਦੀ ਗੁਣਵੱਤਾ ਤੇ ਸਟੀਕਤਾ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਧੀਆਂ ਸ਼ਾਮਲ ਹਨ | ਮੁੱਖ ਸਕੱਤਰ ਨੇ ਜਨਗਣਨਾ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਜੋ ਤੱਥ-ਅਧਾਰਤ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਦੀ ਨੀਂਹ ਬਣਦੇ ਹਨ | ਡਾ. ਨਵਜੋਤ ਖੋਸਾ ਨੇ ਕਮੇਟੀ ਨੂੰ ਦੱਸਿਆ ਕਿ ਇਸ ਸਮੇਂ ਪੰਜਾਬ ਭਰ ਵਿਚ ਕੁੱਲ 52,365 ਹਾਊਸਲਿਸਟਿੰਗ ਬਲਾਕਾਂ 'ਤੇ ਕੰਮ ਚੱਲ ਰਿਹਾ ਹੈ | ਮੌਜੂਦਾ ਮੌਸਮ ਦੇ ਹਾਲਾਤ ਦੇ ਮੱਦੇਨਜ਼ਰ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਫੀਲਡਵਰਕ ਵਿਚ ਲੱਗੇ ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਲਈ ਗਰਮੀ ਸੰਬੰਧੀ ਐਡਵਾਈਜ਼ਰੀ ਤੇ ਜ਼ਰੂਰੀ ਸੁਰੱਖਿਆ ਉਪਾਵਾਂ ਨੂੰ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ | ਨਿਰਧਾਰਿਤ ਸਮਾਂ-ਸਾਰਣੀ ਦੀ ਪਾਲਣਾ ਕਰਨ ਦੀ ਅਹਿਮੀਅਤ ਨੂੰ ਦੁਹਰਾਉਂਦਿਆਂ ਮੁੱਖ ਸਕੱਤਰ ਸਿਨਹਾ ਨੇ ਕਿਹਾ ਕਿ ਪੜਾਅ-1 ਤਹਿਤ ਜਨਗਣਨਾ ਦੇ ਕੰਮ ਨੂੰ ਜੂਨ 2026 ਦੇ ਦੂਜੇ ਹਫ਼ਤੇ ਤੋਂ ਪਹਿਲਾਂ ਪੂਰੀ ਤਰ੍ਹਾਂ ਨੇਪਰੇ ਚੜ੍ਹਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਸਮਾਂ-ਸੀਮਾ 'ਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ ਕਿਉਂਕਿ ਜਨਗਣਨਾ 2027: ਪੜਾਅ-1 - ਪੰਜਾਬ ਵਿਚ ਘਰਾਂ ਦੇ ਸੂਚੀਕਰਨ ਅਤੇ ਹਾਊਸਿੰਗ ਆਪ੍ਰੇਸ਼ਨਜ਼ ਲਈ ਸੂਚਿਤ ਸਮਾਂ-ਸੀਮਾ 15 ਮਈ

ਪਿਛਲੀ ਖ਼ਬਰ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ 'ਚ ਪਿਆ ਮੀਂਹ, ਗਰਮੀ ਤੋਂ ਮਿਲੀ ਰਾਹਤ <br/> ਅਗਲੀ ਖ਼ਬਰ 'ਵਾਤਾਵਰਨ ਦਾ ਵਿਨਾਸ਼' ਨਾਟਕ ਦੀ ਪੇਸ਼ਕਾਰੀ ਨੇ ਦਿੱਤਾ ਸਾਰਥਿਕ ਸੁਨੇਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।