ਚੰਡੀਗੜ੍ਹ, 4 ਜੂਨ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਨੂੰ ਹੋਰ ਹਰਿਆ-ਭਰਿਆ ਅਤੇ ਵਾਤਾਵਰਨ ਪੱਖੋਂ ਮਜ਼ਬੂਤ ਬਣਾਉਣ ਲਈ ਯੂ.ਟੀ. ਪ੍ਰਸ਼ਾਸਨ ਨੇ ਇਸ ਸਾਲ ਬੂਟੇ ਲਗਾਏ ਜਾਣ ਦੀ ਨਵੀਂ ਰਣਨੀਤੀ ਅਪਣਾਉਣ ਦਾ ਫ਼ੈਸਲਾ ਕੀਤਾ ਹੈ | ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ 2026-27 ਦੀ ਬੂਟੇ ਲਗਾਉਣ ਸਬੰਧੀ ਯੋਜਨਾ ਦੀ ਸਮੀਖਿਆ ਕਰਦਿਆਂ ਸਪੱਸ਼ਟ ਕੀਤਾ ਕਿ ਇਸ ਵਾਰ ਬੂਟਿਆਂ ਦੀ ਗਿਣਤੀ ਨਾਲੋਂ ਉਨ੍ਹਾਂ ਦੀ ਗੁਣਵੱਤਾ, ਸੰਭਾਲ ਤੇ ਜੀਵਿਤਤਾ ਨੂੰ ਪਹਿਲ ਦਿੱਤੀ ਜਾਵੇਗੀ | ਪੰਜਾਬ ਲੋਕ ਭਵਨ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਪ੍ਰਸ਼ਾਸਕ ਨੇ 2026-27 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਮੀਟਿੰਗ 'ਚ ਚੰਡੀਗੜ੍ਹ ਦੇ ਮੁੱਖ ਸਕੱਤਰ, ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ, ਗ੍ਰਹਿ ਸਕੱਤਰ-ਕਮ-ਸਕੱਤਰ (ਜੰਗਲਾਤ ਤੇ ਜੰਗਲੀ ਜੀਵ), ਮੁੱਖ ਜੰਗਲਾਤ ਸੰਭਾਲ ਅਧਿਕਾਰੀ, ਨਗਰ ਨਿਗਮ ਕਮਿਸ਼ਨਰ, ਜੰਗਲਾਤ ਸੰਭਾਲ ਅਧਿਕਾਰੀ ਤੇ ਇੰਜੀਨੀਅਰਿੰਗ ਵਿਭਾਗ ਤੇ ਨਗਰ ਨਿਗਮ ਦੇ ਮੁੱਖ ਇੰਜੀਨੀਅਰ ਵੀ ਮੌਜੂਦ ਸਨ | ਮੀਟਿੰਗ ਦੌਰਾਨ ਮੁੱਖ ਜੰਗਲਾਤ ਸੰਭਾਲ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਗ੍ਰੀਨਿੰਗ ਚੰਡੀਗੜ੍ਹ ਐਕਸ਼ਨ ਪਲਾਨ 2025-26 ਤਹਿਤ 5 ਲੱਖ 76 ਹਜ਼ਾਰ 221 ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਸੀ ਜਦਕਿ ਇਸ ਦੇ ਮੁਕਾਬਲੇ 6 ਲੱਖ 64 ਹਜ਼ਾਰ 133 ਬੂਟੇ ਲਗਾਏ ਗਏ | ਵੱਖ-ਵੱਖ ਵਿਭਾਗਾਂ ਵਲੋਂ ਲਗਾਏ ਗਏ ਬੂਟਿਆਂ ਦੀ ਨਿਯਮਤ ਦੇਖਭਾਲ ਕੀਤੀ ਜਾ ਰਹੀ ਹੈ | ਨਵੰਬਰ 2025 ਤੇ ਮਾਰਚ 2026 ਵਿਚ ਤੀਜੀ ਧਿਰ ਵਲੋਂ ਕੀਤੀ ਗਈ ਨਿਗਰਾਨੀ ਦੌਰਾਨ ਬੂਟਿਆਂ ਦੀ ਔਸਤ ਜੀਵਿਤਤਾ ਦਰ ਕਰੀਬ 79 ਫ਼ੀਸਦੀ ਦਰਜ ਕੀਤੀ ਗਈ | ਅਧਿਕਾਰੀਆਂ ਨੇ ਪ੍ਰਸ਼ਾਸਕ ਨੂੰ ਦੱਸਿਆ ਕਿ 2026-27 ਲਈ ਤਿਆਰ ਕੀਤੀ ਜਾ ਰਹੀ ਵਿਆਪਕ ਯੋਜਨਾ ਵਿਚ ਸਾਰੇ ਸਬੰਧਤ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ | ਇਸ ਸਾਲ ਬੂਟਿਆਂ ਦੀ ਗਿਣਤੀ ਵਧਾਉਣ ਦੀ ਬਜਾਏ ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਦੀ ਵਰਤੋਂ 'ਤੇ ਜ਼ੋਰ ਦਿੱਤਾ ਜਾਵੇਗਾ | ਇਸ ਲਈ ਜੰਗਲਾਤ ਵਿਭਾਗ ਵਲੋਂ ਸਾਰੰਗਪੁਰ ਸਥਿਤ ਬੋਟੈਨੀਕਲ ਗਾਰਡਨ ਵਿਚ ਬੂਟੇ ਲਗਾਉਣ ਦੀ ਤਕਨੀਕਾਂ ਤੇ ਬੂਟਿਆਂ ਦੀ ਸੰਭਾਲ ਸਬੰਧੀ ਸਿਖਲਾਈ ਪ੍ਰੋਗਰਾਮ ਵੀ ਕਰਵਾਏ ਗਏ ਹਨ | ਮੀਟਿੰਗ ਵਿਚ ਦੱਸਿਆ ਗਿਆ ਕਿ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ 'ਵਨ ਮਹੋਤਸਵ' ਮੌਕੇ ਬੂਟੇ ਲਗਾਉਣ ਸੰਬੰਧੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ | ਸਾਲ 2026-27 ਲਈ ਵੱਖ-ਵੱਖ ਹਰਿਆਲੀ ਏਜੰਸੀਆਂ ਵਾਸਤੇ ਕੁੱਲ 4 ਲੱਖ 19 ਹਜ਼ਾਰ 854 ਬੂਟੇ ਲਗਾਉਣ, ਵੰਡਣ ਤੇ ਵੇਚਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ | ਡੱਡੂਮਾਜਰਾ ਇਲਾਕੇ ਲਈ ਤਿਆਰ ਕੀਤੀ ਗਈ ਵਿਸ਼ੇਸ਼ ਯੋਜਨਾ ਦੀ ਵੀ ਸਮੀਖਿਆ ਕੀਤੀ ਗਈ | ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇੱਥੇ ਕਰੀਬ 10 ਹਜ਼ਾਰ ਬੂਟੇ ਲਗਾਏ ਜਾਣਗੇ | ਇਨ੍ਹਾਂ ਵਿਚ ਬਾਂਸ, ਫੁੱਲਦਾਰ, ਬੋਗਨਵਿਲੀਆ, ਕਪੂਰ, ਨਿੰਮ ਅਤੇ ਹੋਰ ਸਥਾਨਕ ਹਾਲਾਤ ਅਨੁਕੂਲ ਪ੍ਰਜਾਤੀਆਂ ਸ਼ਾਮਲ ਹੋਣਗੀਆਂ | ਮੀਟਿੰਗ ਦੌਰਾਨ 'ਇੱਕ ਪੇੜ ਮਾਂ ਦੇ ਨਾਮ' ਮੁਹਿੰਮ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਗਿਆ | ਇਹ ਮੁਹਿੰਮ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਲੋਕ ਭਵਨ ਵਿਖੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਬੂਟਾ ਲਗਾ ਕੇ ਰਸਮੀ ਤੌਰ 'ਤੇ ਸ਼ੁਰੂ ਕੀਤੀ ਜਾਵੇਗੀ | ਉਨ੍ਹਾਂ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ 'ਚ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ ਤੇ ਖ਼ਾਸ ਤੌਰ 'ਤੇ ਰਿਹਾਇਸ਼ੀ ਇਲਾਕਿਆਂ ਦੇ ਪਾਰਕਾਂ ਅਤੇ ਬਾਗਾਂ ਵਿਚ ਬੂਟੇ ਲਗਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ | ਪ੍ਰਸ਼ਾਸਕ ਕਟਾਰੀਆ ਨੇ ਬੂਟੇ ਲਗਾਉਣ ਵਾਲੇ ਸਥਾਨਾਂ ਦੀ ਚੋਣ ਸੋਚ-ਵਿਚਾਰ ਕੇ ਕਰਨ ਅਤੇ ਬੂਟਿਆਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਤੇ ਫੈਂਸਿੰਗ ਵਰਗੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਰੁੱਖ ਪੂਰੀ ਤਰ੍ਹਾਂ ਵਿਕਸਤ ਹੋ ਚੁੱਕੇ ਹਨ ਉੱਥੇ ਪੁਰਾਣੇ ਟ੍ਰੀ ਗਾਰਡਾਂ ਨੂੰ ਦੁਬਾਰਾ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ | ਇਸ ਦੇ ਨਾਲ ਹੀ ਇੰਜੀਨੀਅਰਿੰਗ ਵਿਭਾਗ ਤੇ ਨਗਰ ਨਿਗਮ ਦੇ ਮੁੱਖ ਇੰਜੀਨੀਅਰਾਂ ਨੂੰ ਸ਼ਹਿਰ ਦੀਆਂ ਸੜਕਾਂ ਤੇ ਕਿਨਾਰਿਆਂ 'ਤੇ ਰੁੱਖਾਂ ਦੀ ਘਾਟ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਉੱਥੇ ਬੂਟੇ ਲਗਾਉਣ ਲਈ ਕਿਹਾ ਗਿਆ | ਸੜਕਾਂ ਦੇ ਨਾਲ ਲੱਗਦੀਆਂ ਖਾਲੀ ਥਾਵਾਂ 'ਤੇ ਘਾਹ ਜਾਂ ਹੋਰ ਢੁੱਕਵੇਂ ਬਨਸਪਤੀ ਕਵਰ ਨੂੰ ਵਿਕਸਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ | ਪ੍ਰਸ਼ਾਸਕ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ 'ਚ ਵਾਧਾ ਹੋਵੇਗਾ, ਸਗੋਂ ਮਿੱਟੀ ਦੇ ਕਟਾਅ ਨੂੰ ਰੋਕਣ ਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਵੀ ਮਦਦ
ਚੰਡੀਗੜ੍ਹ ਨੂੰ ਹੋਰ ਹਰਿਆ-ਭਰਿਆ ਬਣਾਉਣ ਦੀ ਕਵਾਇਦ ਤੇਜ਼ <br/>
ਅਜੀਤ ਡੈਸਕ
05-06-2026