30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਗਰ ਨਿਗਮ ਪੰਚਕੂਲਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ <br/>

ਅਜੀਤ ਡੈਸਕ 05-06-2026

ਪੰਚਕੂਲਾ, 4 ਜੂਨ (ਕਪਿਲ)- ਸਥਾਨਕ ਸੈਕਟਰ-14 ਸਥਿਤ ਨਗਰ ਨਿਗਮ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ | ਇਸ ਸੰਬੰਧੀ ਸੂਚਨਾ ਮਿਲਦੇ ਹੀ ਪੁਲਿਸ ਤੇ ਸੁਰੱਖਿਆ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਦਫ਼ਤਰ ਨੂੰ ਖਾਲੀ ਕਰਵਾ ਦਿੱਤਾ ਗਿਆ | ਪੁਲਿਸ ਵਲੋਂ ਬੰਬ ਸਕੁਐਡ ਅਤੇ ਡਾਗ ਸਕੁਐਡ ਦੀ ਮਦਦ ਨਾਲ ਨਗਰ ਨਿਗਮ ਦਫ਼ਤਰ ਦੇ ਚੱਪੇ-ਚੱਪੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਉਕਤ ਸੰਬੰਧੀ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਸਰਗਰਮ ਹੋ ਗਈਆਂ ਤੇ ਦਫ਼ਤਰ ਸਮੇਤ ਹੋਰ ਸੰਬੰਧਿਤ ਥਾਵਾਂ 'ਤੇ ਵੀ ਤਲਾਸ਼ੀ ਮੁਹਿੰਮ ਚਲਾਈ ਗਈ | ਪੰਚਕੂਲਾ ਦੇ ਡੀ.ਸੀ.ਪੀ. ਕ੍ਰਾਈਮ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਬੰਬ ਧਮਕੀ ਸੰਬੰਧੀ ਇਕ ਈ-ਮੇਲ ਪ੍ਰਾਪਤ ਹੋਈ ਸੀ ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਨਗਰ ਨਿਗਮ ਦਫ਼ਤਰ ਤੇ ਹੋਰ ਸੰਬੰਧਿਤ ਥਾਵਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਦੱਸਿਆ ਕਿ ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਰੇ ਸੰਵੇਦਨਸ਼ੀਲ ਸਥਾਨਾਂ 'ਤੇ ਅਲਰਟ ਜਾਰੀ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਫ਼ਿਲਹਾਲ ਧਮਕੀ ਭਰੀ ਈ-ਮੇਲ ਦੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਪਾਈ ਗਈ, ਹਾਲਾਂਕਿ ਸੁਰੱਖਿਆ ਦੇ ਮੱਦੇਨਜ਼ਰ ਜਾਂਚ ਜਾਰੀ ਹੈ |

ਪਿਛਲੀ ਖ਼ਬਰ ਜਾਅਲੀ ਕਾਲ ਸੈਂਟਰ 'ਤੇ ਛਾਪੇਮਾਰੀ ਦੌਰਾਨ ਵਿਦੇਸ਼ੀਆਂ ਨਾਲ ਧੋਖਾਧੜੀ ਕਰਨ ਵਾਲੇ 6 ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਸਾਬਕਾ ਕਿਸਾਨ ਆਗੂ ਨੂੰ ਗੈਂਗਸਟਰ ਵਲੋਂ ਜਾਨੋਂ ਮਾਰਨ ਦੀ ਧਮਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।