ਮੇਰੀ ਰਸੋਈ ਯੋਜਨਾ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ: ਲਾਲ ਚੰਦ ਕਟਾਰੂਚੱਕ <br/>
ਅਜੀਤ ਡੈਸਕ
05-06-2026
ਮੀਟਿੰਗ ਦੌਰਾਨ ਇਸ ਬਾਰੇ ਜਾਣਕਾਰੀ ਦਿੰਦਿਆਂ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਰੇਕ ਕਿੱਟ ਵਿਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰੋਂ ਦਾ ਤੇਲ ਸ਼ਾਮਿਲ ਹੈ | ਇਹ ਫੂਡ ਕਿੱਟਾਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਮੰਤਰੀ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਰੋਜ਼ਾਨਾ 50,000 ਅਜਿਹੀਆਂ ਫੂਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ | ਮੀਟਿੰਗ ਦੌਰਾਨ ਮੰਤਰੀ ਨੇ ਮੁਕੰਮਲ ਹੋਏ ਕਣਕ ਦੇ ਖ਼ਰੀਦ ਸੀਜ਼ਨ ਦੀ ਸਫਲਤਾ ਲਈ ਵਿਭਾਗ ਦੀ ਪ੍ਰਸ਼ੰਸਾ ਵੀ ਕੀਤੀ ਅਤੇ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਮੰਡੀਆਂ ਵਿੱਚਲੇ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਦਿੱਤਾ | ਉਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਣਕ ਦੇ ਖ਼ਰੀਦ ਸੀਜ਼ਨ ਦੀ ਤਰਾਂ ਝੋਨੇ ਦੇ ਅਗਾਮੀ ਖ਼ਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਅਗਾਊਾ ਤਿਆਰੀਆਂ ਸ਼ੁਰੂ ਕਰਨ ਲਈ ਕਿਹਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਸ਼ਾਮਿਲ ਸਨ |