ਪੰਚਾਇਤ ਮੰਤਰੀ ਨੇ ਮਨਰੇਗਾ ਯੂਨੀਅਨ ਨੂੰ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ <br/>
ਅਜੀਤ ਡੈਸਕ
05-06-2026
ਕੈਬਨਿਟ ਮੰਤਰੀ ਨੇ ਵਿਭਾਗ ਦੇ ਸਕੱਤਰ ਅਜਿਤ ਬਾਲਾਜੀ ਜੋਸ਼ੀ ਅਤੇ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਸ਼ੇਨਾ ਅਗਰਵਾਲ ਨਾਲ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਬੜੀ ਗਹੁ ਨਾਲ ਸੁਣਿਆ | ਜ਼ਿਕਰਯੋਗ ਹੈ ਕਿ ਸੂਬੇ ਭਰ ਵਿਚ ਮਨਰੇਗਾ ਅਧੀਨ ਲਗਭਗ 2100 ਕਾਮੇ ਕੰਮ ਕਰ ਰਹੇ ਹਨ |
ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਕਾਮਿਆਂ ਵਲੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ | ਉਨਾਂ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਪਿੰਡਾਂ 'ਚ ਵਸਦੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿਚ ਇਨਾਂ ਕਾਮਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ | ਉਨਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨਾਂ ਦੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਹਰ ਸੰਭਵ ਯਤਨ ਕਰੇਗੀ | ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਮਨਰੇਗਾ ਕਾਮਿਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰਾਂ ਵਚਨਬੱਧ ਹੈ |
ਪੰਜਾਬ ਸਰਕਾਰ ਦੀ ਲੋਕ-ਪੱਖੀ ਪਹੁੰਚ ਦਾ ਹਵਾਲਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਅÏਰਤਾਂ, ਸਰਕਾਰੀ ਕਰਮਚਾਰੀਆਂ ਅਤੇ ਪੇਂਡੂ ਭਾਈਚਾਰਿਆਂ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ |
ਇਸ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਕੱਤਰ ਅਜਿਤ ਬਾਲਾਜੀ ਜੋਸ਼ੀ ਨੇ ਵੀ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੀਟਿੰਗ ਦੌਰਾਨ ਉਠਾਏ ਗਏ ਸਾਰੇ ਮੁੱਦਿਆਂ ਦੀ ਸਬੰਧਤ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਕੇ ਚੰਗੀ ਤਰਾਂ ਜਾਂਚ ਕੀਤੀ ਜਾਵੇਗੀ | ਮੀਟਿੰਗ ਦੌਰਾਨ ਮੌਜੂਦ ਪਤਵੰਤਿਆਂ ਵਿੱਚ ਯੂਨੀਅਨ ਦੇ ਨੁਮਾਇੰਦੇ ਗੁਰਸੇਵਕ ਸਿੰਘ, ਪ੍ਰੇਮ ਸੁਖਦਰ ਗੁਰਦੀਪ ਦਾਸ, ਸੁਖਪ੍ਰਤਾਪ ਦਵਿੰਦਰ ਸਿੰਘ, ਅਮਰੀਕ ਸਿੰਘ ਮਹਿਰਾਜ, ਰਣਜੀਤ ਸਿੰਘ, ਅੰਮਿ੍ਤਪਾਲ ਸਿੰਘ ਅਤੇ ਸੰਦੀਪ ਕੱਕੜ ਸ਼ਾਮਲ ਸਨ |