30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕੌਂਸਲਰ ਪ੍ਰਦੀਪ ਰੂੜਾ ਸ਼ਹਿਰੀ ਤੇ ਜਸਵਿੰਦਰ ਸਿੰਘ ਦਿਹਾਤੀ ਬਲਾਕ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 05-06-2026
ਕੁਰਾਲੀ, 4 ਜੂਨ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਵੱਖ-ਵੱਖ ਅਹੁਦਿਆਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ•ਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਅਤੇ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵਲੋਂ ਨਵੀਆਂ ਨਿਯੁਕਤੀਆਂ ਦੀ ਸਿਫ਼ਾਰਸ਼ ਕੀਤੀ ਗਈ ਸੀ | ਇਸ ਤਹਿਤ ਮੌਜੂਦਾ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੂੰ ਕੁਰਾਲੀ ਸ਼ਹਿਰੀ ਪ੍ਰਧਾਨ, ਜਸਵਿੰਦਰ ਸਿੰਘ ਸੋਹਾਲੀ ਨੂੰ ਕੁਰਾਲੀ ਦਿਹਾਤੀ ਪ੍ਰਧਾਨ, ਗਣੇਸ਼ ਸ਼ਰਮਾ ਨੂੰ ਨਵਾਂਗਰਾਓਾ ਸ਼ਹਿਰੀ ਪ੍ਰਧਾਨ, ਅਵਤਾਰ ਸਿੰਘ ਸਲੇਮਪੁਰ ਨੂੰ ਸਰਕਲ ਖਿਜ਼ਰਾਬਾਦ ਦਾ ਪ੍ਰਧਾਨ, ਸਰਬਜੀਤ ਸਿੰਘ ਚੰਦੋਂ ਨੂੰ ਸਰਕਲ ਤਿਊੜ ਦਾ ਪ੍ਰਧਾਨ, ਅਮਰਜੀਤ ਸਿੰਘ ਕੰਸਾਲਾ ਨੂੰ ਸਰਕਲ ਮਾਜਰੀ ਦਾ ਪ੍ਰਧਾਨ ਅਤੇ ਸੰਤ ਸਿੰਘ ਮੁੰਧੋਂ ਸੰਗਤੀਆਂ ਨੂੰ ਸਰਕਲ ਬੜੌਦੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੂੰ ਵੀ ਮਹੱਤਵਪੂਰਨ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ | ਨਵੀਂਆਂ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸਿੰਘ ਸੋਹਾਣਾ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਸਮੇਤ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਅਤੇ ਚੜ•ਦੀ ਕਲਾ ਲਈ ਲਗਾਤਾਰ ਕੰਮ ਕਰਦੇ ਰਹਿਣਗੇ |


ਪਿਛਲੀ ਖ਼ਬਰ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਵਲੋਂ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੀਆਂ ਲੰਬਿਤ ਸ਼ਿਕਾਇਤਾਂ ਦੇ ਜਾਇਜ਼ੇ ਸੰੰਬ... ਅਗਲੀ ਖ਼ਬਰ ਸੂਬੇ ਵਿਚੋਂ ਹਰ ਮਹੀਨੇ 10 ਲੱਖ ਮੀਟਿ੍ਕ ਟਨ ਚੌਲ ਅਤੇ 10 ਲੱਖ ਮੀਟਿ੍ਕ ਟਨ ਕਣਕ ਦੀ ਢੋਆ-ਢੁਆਈ ਦੀ ਜ਼ਰੂਰਤ-ਲਾਲ ਚੰਦ ਕਟਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।