29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਵਲੋਂ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੀਆਂ ਲੰਬਿਤ ਸ਼ਿਕਾਇਤਾਂ ਦੇ ਜਾਇਜ਼ੇ ਸੰੰਬੰਧੀ ਮੀਟਿੰਗ <br/>

ਅਜੀਤ ਡੈਸਕ 05-06-2026
ਐੱਸ. ਏ. ਐੱਸ. ਨਗਰ, 4 ਜੂਨ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਉਠਾਈਆਂ ਗਈਆਂ ਲੰਬਿਤ ਸਮੱਸਿਆਵਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਵਲੋਂ ਮੀਟਿੰਗ ਸੱਦੀ ਗਈ | ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਦੀ ਮੌਜੂਦਗੀ 'ਚ ਹੋਈ ਇਸ ਮੀਟਿੰਗ ਦੌਰਾਨ ਡਾ. ਅੰਕਿਤਾ ਕਾਂਸਲ ਨੇ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਜੋ ਕਿ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਹਨ, ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ ਲਈ ਕਿਹਾ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕਰਨ ਦੀ ਹਦਾਇਤ ਵੀ ਦਿੱਤੀ | ਉਨ੍ਹਾਂ ਕਿਹਾ ਕਿ ਵਪਾਰੀਆਂ ਦੁਆਰਾ ਉਠਾਏ ਗਏ ਜ਼ਿਆਦਾਤਰ ਮਾਮਲੇ ਕਾਨੂੰਨ ਵਿਵਸਥਾ ਅਤੇ ਨਗਰ ਨਿਗਮ ਨਾਲ ਸੰਬੰਧਿਤ ਹਨ, ਇਸ ਲਈ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਮਿਸ਼ਨ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਕਾਰੋਬਾਰ ਕਰਨ ਲਈ ਸੁਖਦ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਦੁਕਾਨਦਾਰਾਂ ਤੇ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਹਮੇਸ਼ਾ ਸਰਗਰਮ ਰਹੇਗਾ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਖਰੜ ਤੋਂ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਤੇ ਅਕਵਿੰਦਰ ਸਿੰਘ ਗੋਸਲ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਸਿਹਤ ਮੰਤਰੀ ਮੂਹਰੇ ਸੀ. ਐਚ. ਸੀ. ਲਾਲੜੂ 'ਚ 24 ਘੰਟੇ ਐਮਰਜੈਂਸੀ ਸਿਹਤ ਸੇਵਾਵਾਂ ਦਾ ਮੁੱਦਾ ਉਠਾਇਆ... ਅਗਲੀ ਖ਼ਬਰ ਕੌਂਸਲਰ ਪ੍ਰਦੀਪ ਰੂੜਾ ਸ਼ਹਿਰੀ ਤੇ ਜਸਵਿੰਦਰ ਸਿੰਘ ਦਿਹਾਤੀ ਬਲਾਕ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।