29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵੱਖ-ਵੱਖ ਮਾਮਲਿਆਂ 'ਚ 33 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ <br/>

ਅਜੀਤ ਡੈਸਕ 05-06-2026
ਚੰਡੀਗੜ੍ਹ, 4 ਜੂਨ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਕੁੱਲ 33.33 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਤੇ ਇਕ ਗੀਤਾ (54) ਨਾਂਅ ਦੀ ਮਹਿਲਾ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਵਿਚ ਡਿਸਟਿ੍ਕਟ ਕਰਾਈਮ ਸੈੱਲ (ਡੀ.ਸੀ.ਸੀ.) ਦੀ ਟੀਮ ਨੇ 3 ਜੂਨ ਨੂੰ ਸੈਕਟਰ-45/ਸੀ ਤੋਂ 45-46-49-50 ਚੌਕ ਵੱਲ ਜਾਂਦੀ ਸਲਿੱਪ ਰੋਡ ਨੇੜੇ ਕਾਰਵਾਈ ਕਰਦਿਆਂ ਲੱਕੀ ਵਾਸੀ ਸੈਕਟਰ-45 ਨੂੰ ਕਾਬੂ ਕੀਤਾ | ਤਲਾਸ਼ੀ ਦੌਰਾਨ ਉਸ ਦੇ ਕਬਜ਼ੇ 'ਚੋਂ 22.28 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸੰਬੰਧੀ ਥਾਣਾ ਸੈਕਟਰ-34 ਵਿਚ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਇਕ ਹੋਰ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੇ ਬੁੱਧਵਾਰ ਨੂੰ ਸਰਕਾਰੀ ਸਕੂਲ ਸੈਕਟਰ-56 ਨੇੜੇ ਇਕ ਮਹਿਲਾ ਨੂੰ ਗਿ੍ਫ਼ਤਾਰ ਕੀਤਾ | ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 11.05 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸੰਬੰਧੀ ਥਾਣਾ ਸੈਕਟਰ-39 ਵਿਚ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਅਨੁਸਾਰ ਦੋਵੇਂ ਮਾਮਲਿਆਂ 'ਚ ਬਰਾਮਦ ਨਸ਼ੀਲੇ ਪਦਾਰਥਾਂ ਦੇ ਸਰੋਤ ਅਤੇ ਤਸਕਰੀ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਜਾਂਚ ਜਾਰੀ ਹੈ |

ਪਿਛਲੀ ਖ਼ਬਰ ਆਰ. ਡਬਲਿਯੂ. ਐਸ. ਸੈਕਟਰ 110 ਵਲੋਂ ਈ. ਡੀ. ਨੂੰ ਪੱਤਰ ਲਿਖ ਕੇ ਟੀ.ਡੀ.ਆਈ. ਬਿਲਡਰ ਵਲੋਂ ਕੀਤੀਆਂ ਬੇਨਿਯਮੀਆਂ ਦੀ ਜਾਂ... ਅਗਲੀ ਖ਼ਬਰ ਪੂਜਾ ਇੰਡੇਨ ਗੈਸ ਏਜੰਸੀ 'ਚ ਗੈਸ ਦੀ ਸਪਲਾਈ ਨਾ ਮਿਲਣ ਕਾਰਨ ਖਪਤਕਾਰ ਭਾਰੀ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।