29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇਕ ਸਾਲ ਵਿਚ ਘਾਟੇ ਤੋਂ ਮੁਨਾਫ਼ੇ ਵਿਚ ਲਿਆਉਣਾ ਯਕੀਨੀ ਬਣਾਇਆ ਜਾਵੇ-ਨਾਇਬ ਸਿੰਘ ਸੈਣੀ <br/>

ਅਜੀਤ ਡੈਸਕ 05-06-2026
ਚੰਡੀਗੜ•, 4 ਜੂਨ (ਰਾਮ ਸਿੰਘ ਬਰਾੜ) - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੀਆਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਦੀ ਵਿਵਸਥਾ ਵਿਚ ਬੁਨਿਆਦੀ ਤਬਦੀਲੀ ਕਰਦਿਆਂ ਇਨ•ਾਂ ਨੂੰ ਅਗਲੇ ਇਕ ਸਾਲ ਵਿਚ ਘਾਟੇ ਵਿਚੋਂ ਕੱਢ ਕੇ ਮੁਨਾਫ਼ੇ ਦੀ ਸਥਿਤੀ ਵਿਚ ਲਿਆਉਣਾ ਯਕੀਨੀ ਬਣਾਇਆ ਜਾਵੇ | ਇਸ ਦੇ ਲਈ ਉੱਚ ਅਧਿਕਾਰੀ ਇੱਕ-ਇੱਕ ਮਿੱਲ ਦੀ ਸਥਿਤੀ ਦੀ ਡੂੰਘਾਈ ਨਾਲ ਸਮੀਖਿਆ ਕਰਨ ਅਤੇ ਸਾਰੀਆਂ ਕਮੀਆਂ ਨੂੰ ਦੂਰ ਕਰਨ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਹ ਨਿਰਦੇਸ਼ ਮੰਗਲਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿਚ ਹਰਿਆਣਾ ਵਿਜ਼ਨ-2047 ਤਹਿਤ ਸਹਿਕਾਰਤਾ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਦਿੱਤੇ | ਉਨ•ਾਂ ਕਿਹਾ ਕਿ ਉਹ ਤਿੰਨ ਮਹੀਨਿਆਂ ਬਾਅਦ ਵਿਭਾਗ ਦੀ ਕਾਰਜ ਯੋਜਨਾ ਦੀ ਮੁੜ ਸਮੀਖਿਆ ਕਰਨਗੇ |
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੀਆਂ ਸਹਿਕਾਰੀ ਖੰਡ ਮਿੱਲਾਂ ਨਾਲ ਕਿਸਾਨਾਂ ਦੇ ਹਿੱਤ ਜੁੜੇ ਹੋਏ ਹਨ, ਇਸ ਲਈ ਇਨ•ਾਂ ਦਾ ਮੁਨਾਫ਼ੇ ਵਾਲੀ ਸਥਿਤੀ ਵਿਚ ਹੋਣਾ ਬਹੁਤ ਜ਼ਰੂਰੀ ਹੈ | ਉਨ•ਾਂ ਕਿਹਾ ਕਿ ਜਦੋਂ ਹਰਿਆਣਾ ਵਿਚ ਨਿੱਜੀ ਖੰਡ ਮਿੱਲਾਂ ਮੁਨਾਫ਼ੇ ਦੀ ਸਥਿਤੀ ਵਿਚ ਚੱਲ ਰਹੀਆਂ ਹਨ, ਤਾਂ ਫਿਰ ਸਹਿਕਾਰੀ ਖੰਡ ਮਿੱਲਾਂ ਘਾਟੇ ਵਿਚ ਕਿਉਂ ਚੱਲ ਰਹੀਆਂ ਹਨ | ਸਰਕਾਰ ਨੇ ਇਸ ਸਾਲ ਖੰਡ ਮਿੱਲਾਂ ਨੂੰ 632 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਹੈ | ਉਨ•ਾਂ ਨੇ ਸਹਿਕਾਰਤਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਪੰਕਜ ਯਾਦਵ ਨੂੰ ਸਹਿਕਾਰਤਾ ਵਿਭਾਗ ਦੀ ਕਾਰਜਪ੍ਰਣਾਲੀ ਅਤੇ ਮਨੁੱਖੀ ਸਰੋਤਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕਰਦੇ ਹੋਏ ਵਿਭਾਗ ਦਾ ਪੂਰੀ ਤਰ•ਾਂ ਕਾਇਆਕਲਪ ਕਰਨ ਲਈ ਕਿਹਾ | ਉਨ•ਾਂ ਸਖ਼ਤ ਨਿਰਦੇਸ਼ ਦਿੱਤੇ ਕਿ ਸਹਿਕਾਰੀ ਖੰਡ ਮਿੱਲਾਂ ਵਿਚ ਬੈਠੇ ਵਿਹਲੇ ਅਧਿਕਾਰੀਆਂ-ਕਰਮਚਾਰੀਆਂ ਖ਼?ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਨ•ਾਂ ਸਮੇਂ-ਸਮੇਂ 'ਤੇ ਮਿੱਲਾਂ ਨੂੰ ਅਪਡੇਟ ਕਰਨ ਅਤੇ ਇਥਾਨੋਲ ਪਲਾਂਟ ਲਗਾਉਣ ਦੇ ਸਬੰਧ ਵਿਚ ਵੀ ਵਿਆਪਕ ਨਿਰਦੇਸ਼ ਦਿੱਤੇ | ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਗਲੇ ਵਿੱਤੀ ਸਾਲ ਤੱਕ ਸਾਰੀਆਂ ਸਹਿਕਾਰੀ ਮਿੱਲਾਂ ਵਿਚ ਕੰਪਰੈੱਸਡ ਬਾਇਓਗੈਸ ਪਲਾਂਟ ਲਗਾਉਣ ਦਾ ਉਦੇਸ਼ ਵੀ ਪੂਰਾ ਕੀਤਾ ਜਾਵੇ | ਅਧਿਕਾਰੀਆਂ ਨੇ ਦੱਸਿਆ ਕਿ ਸਹਿਕਾਰੀ ਮਿੱਲਾਂ ਵਿਚ ਕੁਸ਼ਲ ਕਰਮਚਾਰੀਆਂ ਦੀ ਕਮੀ ਹੈ, ਕਿਉਂਕਿ ਕਈ ਕਾਰਜਾਂ ਨਾਲ ਸਬੰਧਿਤ ਪੜ•ਾਈ ਸਿਰਫ਼ ਪੁਣੇ ਜਾਂ ਕਾਨਪੁਰ ਵਿਚ ਹੁੰਦੀ ਹੈ | ਇਸ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਖੰਡ ਮਿੱਲਾਂ ਨੂੰ ਕੁਸ਼ਲ ਨੌਜਵਾਨ ਮੁਹੱਈਆ ਕਰਵਾਉਣ ਲਈ ਆਈ.ਟੀ.ਆਈ. ਵਿਚ ਇਸ ਨਾਲ ਸਬੰਧਿਤ ਕੋਰਸ ਸ਼ੁਰੂ ਕਰਵਾਏ ਜਾਣਗੇ | ਉਨ•ਾਂ ਗੰਨਾ ਵੇਚਣ ਆਏ ਕਿਸਾਨਾਂ ਦਾ ਉਡੀਕ ਸਮਾਂ ਘੱਟ ਹੋਣ 'ਤੇ ਸੰਤੁਸ਼ਟੀ ਪ੍ਰਗਟਾਈ |
ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਦੀਆਂ ਲੋੜਾਂ ਦੇ ਮੱਦੇਨਜ਼ਰ ਸੂਬੇ ਵਿਚ ਦੁੱਧ ਦਾ ਉਤਪਾਦਨ ਵਧਾਉਣ ਲਈ ਵੀ ਕਾਰਜ ਯੋਜਨਾ ਤਿਆਰ ਕੀਤੀ ਜਾਵੇ | ਇਸ ਦੇ ਲਈ ਉਨ•ਾਂ ਨੇ ਨਵੀਆਂ ਡੇਅਰੀ ਕੋ-ਆਪ੍ਰੇਟਿਵ ਸੋਸਾਇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ•ਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਨੂੰ ਡੇਅਰੀ ਸ਼ੁਰੂ ਕਰਨ ਅਤੇ ਹਰਾ ਚਾਰਾ ਉਗਾਉਣ ਲਈ ਪੰਚਾਇਤ ਦੀ ਜ਼ਮੀਨ ਲੀਜ਼ 'ਤੇ ਦਿੱਤੀ ਜਾਵੇ | ਇਸ ਦੇ ਲਈ ਉਨ•ਾਂ ਨੇ ਪੰਚਾਇਤ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੀ ਸਾਂਝੀ ਕਾਰਜ ਯੋਜਨਾ ਤਿਆਰ ਕਰਨ ਲਈ ਕਿਹਾ | ਉਨ•ਾਂ ਸੂਬੇ ਵਿਚ ਪਸ਼ੂਧਨ ਲਈ ਭਵਿੱਖ ਵਿਚ ਹਰੇ ਅਤੇ ਸੁੱਕੇ ਚਾਰੇ ਦੀ ਯੋਗ ਉਪਲਬਧਤਾ ਲਈ ਵੀ ਵਿਆਪਕ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ | ਨਾਇਬ ਸਿੰਘ ਸੈਣੀ ਨੇ ਹਰਕੋ ਬੈਂਕ ਵਿਚ 100 ਫੀਸਦੀ ਪੈਕਸ ਨੂੰ ਕੰਪਿਊਟਰਾਈਜ਼ਡ ਕਰਨ ਦੇ ਨਿਰਦੇਸ਼ ਦਿੰਦਿਆਂ ਸਹਿਕਾਰੀ ਬੈਂਕਾਂ ਵਿਚ ਮਹਿਲਾਵਾਂ ਦੇ ਖਾਤਿਆਂ ਦੀ ਜਾਣਕਾਰੀ ਲਈ | ਅਧਿਕਾਰੀਆਂ ਨੇ ਦੱਸਿਆ ਕਿ ਸਹਿਕਾਰੀ ਬੈਂਕਾਂ ਵਿਚ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਤਹਿਤ 15 ਹਜ਼ਾਰ ਖਾਤੇ ਹਨ, ਜਿਨ•ਾਂ ਨੂੰ ਵਧਾਉਣ ਦੇ ਸਾਲਾਨਾ ਟੀਚੇ ਰੱਖੇ ਗਏ ਹਨ | ਸਵੈ-ਸਹਾਇਤਾ ਸਮੂਹਾਂ ਅਤੇ ਜੁਆਇੰਟ ਲਾਇਬਿਲਟੀ ਗਰੁੱਪਾਂ ਦੀਆਂ ਮਹਿਲਾਵਾਂ ਨੂੰ ਕ੍ਰੈਡਿਟ ਸਹੂਲਤ ਪ੍ਰਦਾਨ ਕੀਤੀ ਗਈ ਹੈ ਅਤੇ 145 ਕਰੋੜ ਰੁਪਏ ਦਾ ਕਰਜ਼ਾ ਦੇਣ ਦਾ ਟੀਚਾ ਰੱਖਿਆ ਗਿਆ ਹੈ | ਮੁੱਖ ਮੰਤਰੀ ਨੇ ਲੇਬਰ ਐਂਡ ਕੰਸਟਰੱਕਸ਼ਨ ਫੈਡਰੇਸ਼ਨ ਦੇ ਕੰਮਾਂ ਦੀ ਸਮੀਖਿਆ ਦੌਰਾਨ ਨਿਰਦੇਸ਼ ਦਿੱਤੇ ਕਿ ਕੁਝ ਸੋਸਾਇਟੀਆਂ ਨੂੰ ਵੱਧ ਕਰਜ਼ਾ ਦੇਣ ਦੀ ਬਜਾਏ, ਵੱਧ ਤੋਂ ਵੱਧ ਸੋਸਾਇਟੀਆਂ ਨੂੰ ਕਰਜ਼ਾ ਉਪਲਬਧ ਕਰਵਾਇਆ ਜਾਵੇ ਤਾਂ ਜੋ ਵੱਧ ਲੋਕਾਂ ਨੂੰ ਲਾਭ ਮਿਲ ਸਕੇ | ਇਸ ਦੇ ਲਈ ਨਿਯਮਾਂ ਨੂੰ ਲਚਕਦਾਰ ਬਣਾਇਆ ਜਾਵੇ | ਅਧਿਕਾਰੀਆਂ ਨੇ ਦੱਸਿਆ ਕਿ ਅਜੇ 3000 ਸੁਸਾਇਟੀਆਂ ਰਾਹੀਂ 2000 ਕਰੋੜ ਰੁਪਏ ਦੇ ਕੰਮ ਕਰਵਾਏ ਜਾਂਦੇ ਹਨ | ਉਨ•ਾਂ ਕਿਹਾ ਕਿ ਹੋਰ ਸਬੰਧਿਤ ਵਿਭਾਗਾਂ ਦੇ ਤਾਲਮੇਲ ਨਾਲ ਟੀਚਿਆਂ ਦੀ ਪ੍ਰਾਪਤੀ ਦੀ ਯੋਜਨਾ ਬਣਾਈ ਜਾਵੇ | ਸਹਿਕਾਰੀ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਬੈਂਕ ਦੀ ਸਮੀਖਿਆ ਦੌਰਾਨ ਮੁੱਖ ਮੰਤਰੀ ਨੇ ਕਰਜ਼ਾ ਵੰਡ ਦਾ ਦਾਇਰਾ 130 ਕਰੋੜ ਰੁਪਏ ਤੋਂ ਵਧਾ ਕੇ 300 ਕਰੋੜ ਰੁਪਏ ਕਰਨ ਅਤੇ ਘੱਟੋ-ਘੱਟ 100 ਪੈਕਸ ਨੂੰ ਇਸੇ ਸਾਲ ਮੁਨਾਫ਼ੇ ਦੀ ਸਥਿਤੀ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ |ਧਿਕਾਰੀਆਂ ਨੇ ਦੱਸਿਆ ਕਿ ਹਰਿਆਣਾ ਕੋ-ਆਪ੍ਰੇਟਿਵ ਹਾਊਸਿੰਗ ਫੈਡਰੇਸ਼ਨ ਰਾਹੀਂ ਸ਼ਹਿਰੀ ਖੇਤਰਾਂ ਵਿਚ ਈ.ਡਬਲਯੂ.ਐੱਸ. ਸ਼੍ਰੇਣੀ ਦੇ ਪਰਿਵਾਰਾਂ ਲਈ ਮਕਾਨ ਬਣਾਉਣ ਵਾਸਤੇ ਪ੍ਰਤੀ ਪਰਿਵਾਰ 12.50 ਲੱਖ ਰੁਪਏ ਦਾ ਕਰਜ਼ਾ ਉਪਲਬਧ ਕਰਵਾਇਆ ਜਾਂਦਾ ਹੈ | ਇਸ 'ਤੇ ਸਬੰਧਿਤ ਪਰਿਵਾਰ ਨੂੰ 7 ਫ਼ੀਸਦੀ ਸਧਾਰਨ ਵਿਆਜ ਦੇਣਾ ਪੈਂਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਘੱਟ ਆਮਦਨ ਵਰਗ ਦੇ ਅਜਿਹੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਵਿਆਜ ਦੀ ਦਰ ਨੂੰ 7 ਫ਼ੀਸਦੀ ਤੋਂ ਘਟਾ ਕੇ 4 ਫ਼ੀਸਦੀ ਕਰ ਦਿੱਤਾ ਜਾਵੇ | ਇਨ•ਾਂ ਤੋਂ ਇਲਾਵਾ ਮੁੱਖ ਮੰਤਰੀ ਨੇ ਹਰਕੋਫੈਡ, ਹੈਫੇਡ ਅਤੇ ਰਜਿਸਟਰਾਰ ਕੋ-ਆਪ੍ਰੇਟਿਵ ਸੁਸਾਇਟੀਆਂ ਸਮੇਤ ਸਹਿਕਾਰਤਾ ਵਿਭਾਗ ਦੇ ਅਧੀਨ ਆਉਣ ਵਾਲੇ ਹੋਰ ਅਦਾਰਿਆਂ ਦੇ ਕੰਮਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਅਤੇ ਅਗਲੇ 5 ਸਾਲਾਂ ਵਿਚ ਇਨ•ਾਂ ਦੀ ਕਾਇਆਕਲਪ ਕਰਨ ਦੇ ਸਬੰਧ ਵਿਚ ਅਧਿਕਾਰੀਆਂ ਨੂੰ ਵਿਸਤਾਰ ਦਿਸ਼ਾ-ਨਿਰਦੇਸ਼ ਦਿੱਤੇ | ਇਸ ਮੌਕੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਅਰੁਣ ਕੁਮਾਰ ਗੁਪਤਾ, ਸਹਿਕਾਰਤਾ ਵਿਭਾਗ ਦੇ ਪ੍ਰਮੁੱਖ ਸਕੱਤਰ ਪੰਕਜ ਯਾਦਵ, ਡਿਪਾਰਟਮੈਂਟ ਆਫ ਫਿਊਚਰ ਦੀ ਪ੍ਰਮੁੱਖ ਸਕੱਤਰ ਅਮਨੀਤ ਪੀ ਕੁਮਾਰ, ਮੁੱਖ ਮੰਤਰੀ ਦੇ ਓ.ਐਸ.ਡੀ. ਡਾ. ਰਾਜ ਨਹਿਰੂ ਅਤੇ ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਯਸ਼ਪਾਲ ਯਾਦਵ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ |


ਪਿਛਲੀ ਖ਼ਬਰ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਜ਼ਨ-2047 ਤਹਿਤ ਪੀ.ਡਬਲਿਯੂ.ਡੀ. ਵਿਭਾਗ ਸਮੀਖਿਆ ਬੈਠਕ 'ਚ ਦਿੱਤੇ ਦਿਸ਼ਾ-ਨਿਰਦੇਸ਼ <... ਅਗਲੀ ਖ਼ਬਰ ਇਸ ਸਾਲ ਹਰਿਆਣਾ ਵਿਚ ਅਨਾਜ ਭੰਡਾਰਨ ਲਈ 20 ਲੱਖ ਮੀਟਿ੍ਕ ਟਨ ਸਮਰੱਥਾ ਦੇ ਨਵੇਂ ਗੋਦਾਮ ਬਣਾਏ ਜਾਣਗੇ-ਮੁੱਖ ਮੰਤਰੀ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।