29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫ਼ਸਰ ਪੰਜਾਬ ਵਜੋਂ ਪਦਉੱਨਤ <br/>

ਅਜੀਤ ਡੈਸਕ 05-06-2026
ਐੱਸ. ਏ. ਐੱਸ. ਨਗਰ, 4 ਜੂਨ (ਪ੍ਰੋ. ਅਵਤਾਰ ਸਿੰਘ)- ਮੁਹਾਲੀ ਦੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੂੰ ਵਿਭਾਗੀ ਚੋਣ ਪ੍ਰਣਾਲੀ ਤਹਿਤ ਸਹਾਇਕ ਮੁੱਖ ਚੋਣ ਅਫ਼ਸਰ ਪੰਜਾਬ ਵਜੋਂ ਪਦਉੱਨਤ ਕੀਤਾ ਗਿਆ ਹੈ | ਇਸ ਸੰਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੰਜੇ ਕੁਮਾਰ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸੰਜੇ ਕੁਮਾਰ ਨੇ ਬਤੌਰ ਚੋਣ ਤਹਿਸੀਲਦਾਰ ਪਿਛਲੇ 8 ਸਾਲਾਂ ਦੌਰਾਨ ਜ਼ਿਲ੍ਹੇ 'ਚ ਚੋਣ ਪ੍ਰਬੰਧਨ ਨਾਲ ਸੰਬੰਧਿਤ ਜ਼ਿੰਮੇਵਾਰੀਆਂ ਨੂੰ ਬਹੁਤ ਹੀ ਕੁਸ਼ਲਤਾ ਤੇ ਸਮਰਪਣ ਨਾਲ ਨਿਭਾਇਆ ਹੈ | ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਵੀ ਸੰਜੇ ਕੁਮਾਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਸਮਾਗਮ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ, ਚੋਣ ਕਾਨੂੰਨਗੋ ਸੁਰਿੰਦਰ ਕੁਮਾਰ, ਵਰੁਣ, ਜਗਤਾਰ ਸਿੰਘ ਤੇ ਸਮੂਹ ਚੋਣ ਅਮਲੇ ਨੇ ਵੀ ਸੰਜੇ ਕੁਮਾਰ ਨੂੰ ਮੁਬਾਰਕਬਾਦ ਦਿੱਤੀ | ਇਸੇ ਦੌਰਾਨ ਸੰਜੇ ਕੁਮਾਰ ਨੇ ਜ਼ਿਲ੍ਹਾ ਚੋਣ ਅਫ਼ਸਰ, ਵਧੀਕ ਡਿਪਟੀ ਕਮਿਸ਼ਨਰ ਤੇ ਸਮੂਹ ਚੋਣ ਅਮਲੇ ਦਾ ਆਪਣੇ ਕਾਰਜਕਾਲ ਦੌਰਾਨ ਮਿਲੇ ਸਹਿਯੋਗ, ਮਾਰਗਦਰਸ਼ਨ ਤੇ ਸਨਮਾਨ ਬਦਲੇ ਉਚੇਚੇ ਤੌਰ 'ਤੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਉੱਤਰਾਖੰਡ ਗੋਲਡ ਕੱਪ 'ਚ ਪੰਜਾਬ ਨੇ 210 ਦੌੜਾਂ ਨਾਲ ਜਿੱਤ ਦਰਜ ਕਰਦਿਆਂ ਸੈਮੀਫਾਈਨਲ 'ਚ ਬਣਾਈ ਥਾਂ <br/> ਅਗਲੀ ਖ਼ਬਰ ਕਲੱਬ ਬਾਹਰ ਕੌਂਸਲਰ ਦੇ ਦਿਓਰ 'ਤੇ ਫਾਈਰਿੰਗ ਕਰਨ ਦੇ ਮਾਮਲੇ 'ਚ ਦੋ ਸ਼ੂਟਰ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।