ਖਰੜ, 4 ਜੂਨ (ਗੁਰਮੁੱਖ ਸਿੰਘ ਮਾਨ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਅਤੇ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਦੇ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਬਲਵਿੰਦਰ ਸਿੰਘ ਪਟਵਾਰੀ ਨੂੰ ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਖਰੜ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਵਲੋਂ ਲਿਖਤੀ ਤੌਰ 'ਤੇ ਪੱਤਰ ਜਾਰੀ ਕੀਤਾ ਗਿਆ ਹੈ | ਬਲਵਿੰਦਰ ਸਿੰਘ ਪਟਵਾਰੀ ਨੇ ਇਸ ਨਿਯੁਕਤੀ ਬਦਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਅਕਾਲੀ ਆਗੂ ਅਮਨ ਸ਼ਰਮਾ ਨੇ ਇਸ ਨਿਯੁਕਤੀ ਦਾ ਸਵਾਗਤ ਕੀਤਾ |