ਚੰਡੀਗੜ੍ਹ, 4 ਜੂਨ (ਵਿਕਰਮਜੀਤ ਸਿੰਘ ਮਾਨ) - ਮਹਿਲਾ ਕਾਂਗਰਸ ਦੀ ਰਾਸ਼ਟਰੀ ਕੋਆਰਡੀਨੇਟਰ ਡਾ. ਜਸਲੀਨ ਸੇਠੀ ਨੇ ਪੰਜਾਬ ਦੇ ਪੰਜ ਵੱਡੇ ਹਿੰਦੂ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ, ਜਲੰਧਰ ਦੇ ਸਿੱਧ ਸ਼ਕਤੀ ਪੀਠ ਸ਼੍ਰੀ ਦੇਵੀ ਤਲਾਬ ਮੰਦਰ, ਬਠਿੰਡਾ ਦੇ ਮਾਈਸਰ ਖਾਨਾ ਮੰਦਰ, ਪਠਾਨਕੋਟ ਦੇ ਮੁਕਤੇਸ਼ਵਰ ਮੰਦਰ ਤੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਧਮਕੀਆਂ ਮਿਲਣਾ ਬਹੁਤ ਗੰਭੀਰ ਤੇ ਚਿੰਤਾਜਨਕ ਮਾਮਲਾ ਹੈ। ਇਹ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਇਕ ਸਾਜ਼ਿਸ਼ ਹੈ। ਲੱਖਾਂ ਸ਼ਰਧਾਲੂ ਹਰ ਰੋਜ਼ ਇਸ ਅਸਥਾਨ 'ਤੇ ਸ਼ਰਧਾ ਭੇਟ ਕਰਨ ਲਈ ਆਉਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਤੁਰੰਤ ਸਾਰੇ ਧਾਰਮਿਕ ਸਥਾਨਾਂ 'ਤੇ ਸੁਰੱਖਿਆ ਵਧਾਉਣ ਤੇ ਧਮਕੀਆਂ ਦੇਣ ਵਾਲਿਆਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ। ਉਨ੍ਹਾਂ ਕਿਹਾ ਕਿ ਧਾਰਮਿਕ ਆਸਥਾ ਤੇ ਲੋਕਾਂ ਦੀ ਸੁਰੱਖਿਆ ਨਾਲ ਕੋਈ ਵੀ ਛੇੜਛਾੜ ਅਸਵੀਕਾਰਨਯੋਗ ਹੈ।
ਮੰਦਰਾਂ ਨੂੰ ਧਮਕੀਆਂ ਖ਼ਤਰਨਾਕ ਸੰਕੇਤ, ਪੰਜਾਬ 'ਚ ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ : ਡਾ. ਜਸਲੀਨ ਸੇਠੀ
ਅਜੀਤ ਡੈਸਕ
05-06-2026