28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਹਰਿਆਣਾ 'ਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ - ਨਾਇਬ ਸਿੰਘ ਸੈਣੀ

ਅਜੀਤ ਡੈਸਕ 05-06-2026

ਚੰਡੀਗੜ੍ਹ, 4 ਜੂਨ (ਰਾਮ ਸਿੰਘ ਬਰਾੜ ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰੇਕ ਸੂਬਾ ਵਾਸੀ ਨੂੰ ਰਹਿਣ ਲਈ ਛੱਤ ਦੇਣਾ ਸਰਕਾਰ ਦੀਆਂ ਪ੍ਰਾਥਮਿਕਤਾਵਾਂ ਵਿਚ ਸ਼ਾਮਲ ਹੈ ਅਤੇ ਮੌਜੂਦਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਇਹ ਕਾਰਜ ਮਿਸ਼ਨ ਮੋਡ ਵਿਚ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਹਾਊਸਿੰਗ ਫ਼ਾਰ ਆਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਬਾਕੀ ਬੱਚੇ ਸਾਰੇ ਯੋਗ ਪਰਿਵਾਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਮਕਾਨ ਮੁਹੱਈਆ ਕਰਵਾਉਣ ਦੀ ਵਿਸਤਾਰ ਕਾਰਜ ਯੋਜਨਾ ਤਿਆਰ ਕਰਨ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿਚ ਹਰਿਆਣਾ ਵਿਜ਼ਨ-2047 ਤਹਿਤ ਹਾਊਸਿੰਗ ਫ਼ਾਰ ਆਲ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਯੋਗ ਵਿਅਕਤੀ ਜਾਂ ਪਰਿਵਾਰ ਨੂੰ ਯੋਜਨਾ ਦਾ ਲਾਭ ਦਿੱਤਾ ਜਾਂਦਾ ਹੈ ਤਾਂ ਸੰਬੰਧਿਤ ਅਧਿਕਾਰੀ-ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਊਸਿੰਗ ਫ਼ਾਰ ਆਲ ਦੇ ਡਾਇਰੈਕਟਰ ਜਨਰਲ ਜੇ ਗਣੇਸ਼ਨ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ), ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ), ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ, ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ 2.0 ਤੇ ਲਾਇਸੈਂਸੀ ਕਾਲੋਨੀਆਂ ਵਿਚ ਈ.ਡਬਲਿਯੂ.ਐਸ ਮਕਾਨਾਂ ਦੀ ਵੰਡ ਦੇ ਸੰਬੰਧ ਵਿਚ ਵਿਸਤਾਰ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਵਿਚ ਬਾਕੀ ਬੱਚੇ ਯੋਗ ਪਰਿਵਾਰਾਂ ਨੂੰ ਰਿਹਾਇਸ਼ੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਕਾਰਜ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 5 ਯੋਜਨਾਵਾਂ ਤਹਿਤ ਸੂਬੇ ਵਿਚ 2,31,215 ਪਰਿਵਾਰਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਲਗਭਗ 2375 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਹਨਾਂ ਤੋਂ ਇਲਾਵਾ 10,649 ਪਲਾਟ ਅਤੇ ਫਲੈਟ ਵੰਡਣ ਲਈ ਤਿਆਰ ਹਨ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਡਿਪਾਰਟਮੈਂਟ ਆਫ਼ ਫਿਊਚਰ ਦੀ ਪ੍ਰਧਾਨ ਸਕੱਤਰ ਅਮਨੀਤ ਪੀ ਕੁਮਾਰ, ਹਾਊਸਿੰਗ ਫ਼ਾਰ ਆਲ ਦੇ ਡਾਇਰੈਕਟਰ ਜਨਰਲ ਜੇ ਗਣੇਸ਼ਨ, ਮੁੱਖ ਮੰਤਰੀ ਦੇ ਓ.ਐਸ.ਡੀ ਭਾਰਤ ਭੂਸ਼ਣ ਭਾਰਤੀ ਤੇ ਓ.ਐਸ.ਡੀ. ਤੇ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਪਿਛਲੀ ਖ਼ਬਰ ਬਰਤਾਨੀਆ ਦੇ PM ਸਟਾਰਮਰ ਵਲੋਂ ਹੈਨਰੀ ਨੋਵਾਕ ਦੇ ਪਰਿਵਾਰ ਨਾਲ ਮੁਲਾਕਾਤ ਅਗਲੀ ਖ਼ਬਰ ਮੁੱਖ ਸਕੱਤਰ ਨੇ ਰਾਈਟ-ਟੂ-ਬਿਜ਼ਨਸ, ਜ਼ਮੀਨ ਦੀ ਵਰਤੋਂ ਤੇ ਉਦਯੋਗਿਕ ਸੁਧਾਰਾਂ 'ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।